Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

ਪੰਜਾਬ ਵਿੱਚ ਪੇਪਰ ਲੀਕ ਮਾਮਲੇ 'ਤੇ ਮਾਨ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ: ਵੜਿੰਗ

Protest, Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News, Gurjeet Singh Aujla, Sher Singh Ghubaya, Dr Amar Singh

Gurpreet Singh

Gurpreet Singh

5 Dariya News

ਨਵੀਂ ਦਿੱਲੀ , 27 Jul 2026

Last updated on: Jul 27, 2026, 18:05 IST

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇਹ ਦੋਸ਼ ਵੀ ਲਗਾਇਆ ਕਿ ਉਹ ਬੇਸ਼ਰਮੀ ਨਾਲ ਝੂਠ ਬੋਲਦਿਆਂ, ਇਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ, ਜਦਕਿ ਹੁਣ ਤੱਕ ਆਪ ਸਰਕਾਰ ਦੇ ਸ਼ਾਸਨ ਵਿੱਚ ਛੇ ਪੇਪਰ ਲੀਕ ਹੋ ਚੁੱਕੇ ਹਨ।

ਇਸ ਮੌਕੇ ਪ੍ਰਦਰਸ਼ਨ ਕਰਨ ਵਾਲੇ ਸੰਸਦ ਮੈਂਬਰਾਂ ਵਿੱਚ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਸਨ। ਉਹ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪੰਜਾਬ ਵਿੱਚ ਪੇਪਰ ਲੀਕ ਕਾਰਨ ਪ੍ਰਭਾਵਿਤ ਹੋਏ ਪੰਜ ਲੱਖ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਮੰਗ ਕਰ ਰਹੇ ਸਨ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੇਪਰ ਲੀਕ ਮਾਮਲੇ ਵਿੱਚ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਅਤਿਆਚਾਰ ਲਈ ਵੀ ਮੁਆਫੀ ਮੰਗਣ ਦੀ ਮੰਗ ਕੀਤੀ। ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਇਹ ਕਹਿ ਕੇ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ।

ਵੜਿੰਗ ਨੇ ਮਾਨ ਦੇ ਦਾਅਵਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਛੇ ਪੇਪਰ ਲੀਕ ਹੋਏ ਹਨ ਅਤੇ ਇਸਦੇ ਬਾਵਜੂਦ ਮੁੱਖ ਮੰਤਰੀ ਵਿੱਚ ਇਨ੍ਹਾਂ ਤੋਂ ਇਨਕਾਰ ਕਰਨ ਦੀ ਹਿੰਮਤ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇ ਪੇਪਰ ਲੀਕ ਨਹੀਂ ਹੋਏ, ਤਾਂ ਫਿਰ ਐਫ਼ਆਈਆਰਾਂ ਕਿਉਂ ਦਰਜ ਕੀਤੀਆਂ ਗਈਆਂ ਹਨ?

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਹੋਈਆਂ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਲਗਭਗ ਪੰਜ ਲੱਖ ਵਿਦਿਆਰਥੀ ਅਤੇ ਨੌਕਰੀ ਦੇ ਚਾਹਵਾਨ ਪ੍ਰਭਾਵਿਤ ਹੋਏ ਹਨ। ਜੇਕਰ ਮਾਨ ਜਾਂ ਉਨ੍ਹਾਂ ਦੇ ਦਿੱਲੀ ਵਾਲੇ ਆਗੂ ਇਹ ਸੋਚਦੇ ਹਨ ਕਿ ਉਹ ਪੇਪਰ ਲੀਕ ਮਾਮਲੇ ਨੂੰ ਦਬਾ ਦੇਣਗੇ, ਤਾਂ ਉਹ ਵੱਡੀ ਭੁੱਲ ਕਰ ਰਹੇ ਹਨ। 

ਉਨ੍ਹਾਂ ਨੇ ਦੁਹਰਾਇਆ ਕਿ ਕਾਂਗਰਸ ਸਬੰਧਤ ਮੰਤਰੀ ਦੇ ਅਸਤੀਫ਼ੇ ਲਈ ਆਪਣੀ ਮੁਹਿੰਮ ਜਾਰੀ ਰੱਖੇਗੀ। ਵੜਿੰਗ ਨੇ ਮੁੱਖ ਮੰਤਰੀ ਨੂੰ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਮਾਨ ਨੂੰ ਕਿਹਾ ਕਿ ਉਹ ਸਬੰਧਤ ਮੰਤਰੀ ਨੂੰ ਬਰਖ਼ਾਸਤ ਕਰਨ ਜਾਂ ਫਿਰ ਮੰਤਰੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਖੁਦ ਅਸਤੀਫ਼ਾ ਦੇਣ। 

ਉਨ੍ਹਾਂ ਨੇ ਕਿਹਾ ਕਿ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮਾਮਲੇ ਨੂੰ ਅਸੀਂ ਇੰਝ ਹੀ ਨਹੀਂ ਜਾਣ ਦਿਆਂਗੇ।

 

Tags: Protest , Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News , Gurjeet Singh Aujla , Sher Singh Ghubaya , Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD