Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ

ਵਿਧਾਇਕ ਨੇ ਸ਼ੇਰਗੜ੍ਹ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

Bram Shanker Jimpa, AAP Punjab, Hoshiarpur, Punjab, Punjab News, Latest Punjab News, Punjab Sikhya Kranti

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 27 Jul 2026

Last updated on: Jul 27, 2026, 18:29 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿੱਚ ਗਿਆਰਵੀਂ ਅਤੇ ਬਾਰਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਸਮਰਪਿਤ ਰਹਿਣ ਅਤੇ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਤ ਕਰਕੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਬਿਹਤਰ ਵਿੱਦਿਅਕ ਮਾਹੌਲ ਵੀ ਮਿਲ ਸਕੇ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ, ਜਿਸ ਨਾਲ ਉਹ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਪੜ੍ਹਾਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਭਲਕੇ ਦੇ ਜ਼ਿੰਮੇਵਾਰ ਨਾਗਰਿਕ ਬਣਨਗੇ ਅਤੇ ਸੂਬੇ ਤੇ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। 

ਉਨ੍ਹਾਂ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਸੋਹਣ ਲਾਲ, ਪੰਚ ਰਜਿੰਦਰ, ਪਰਮਜੀਤ ਕੌਰ, ਵਾਈਸ ਚੇਅਰਮੈਨ ਹਰਦੀਪ ਕੌਰ, ਯੂਥ ਕੋਆਰਡੀਨੇਟਰ ਪ੍ਰੀਤਪਾਲ ਸਿੰਘ, ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Tags: Bram Shanker Jimpa , AAP Punjab , Hoshiarpur , Punjab , Punjab News , Latest Punjab News , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD