Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਭਵਾਨੀਗੜ੍ਹ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੀਤਾ ਜਾਵੇਗਾ ਕੰਮ: ਅਵਤਾਰ ਸਿੰਘ ਤਾਰੀ

Narinder Kaur Bharaj, Sangrur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਭਵਾਨੀਗੜ੍ਹ , 27 Jul 2026

Last updated on: Jul 27, 2026, 18:56 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਅੱਜ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਵਾਈਸ ਪ੍ਰਧਾਨ ਕਰਮਜੀਤ ਕੌਰ ਨੇ ਵੀ ਕਾਰਜ ਭਾਰ ਸੰਭਾਲਿਆ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਨਗਰ ਕੌਂਸਲ ਦੀ ਟੀਮ ਅਤੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਦੇ ਵਿਕਾਸ ਨੂੰ ਹੋਰ ਰਫ਼ਤਾਰ ਦੇਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਕਸਬਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਲਈ ਵਚਨਬੱਧ ਹੈ।

ਵਿਧਾਇਕ ਭਰਾਜ ਨੇ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਦੇ ਵਿਕਾਸ ਨਾਲ ਜੁੜੇ ਹਰ ਲੋੜੀਂਦੇ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਲੋਕ ਸੇਵਾ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਅਵਤਾਰ ਸਿੰਘ ਤਾਰੀ ਨੇ ਪੰਜਾਬ ਸਰਕਾਰ, ਪਾਰਟੀ ਲੀਡਰਸ਼ਿਪ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਦੇ ਹਰ ਵਰਗ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਨਗਰ ਕੌਂਸਲ ਰਾਹੀਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਸਮਾਗਮ ਦੌਰਾਨ ਗੁਰਮੇਲ ਘਰਾਚੋ, ਪ੍ਰੀਤਮ ਸਿੰਘ, ਰਛਪਾਲ ਭੁੱਲਰ, ਮਹਿੰਦਰ ਸਿੰਘ ਸਿੱਧੂ, ਵਿਕਰਮ ਨਕਟੇ, ਸੁਖਵਿੰਦਰ ਮਾਨ, ਸਮੂਹ ਐਮ.ਸੀ. ਸਾਹਿਬਾਨ, ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮਾਗਮ ਦਾ ਮਾਹੌਲ ਉਤਸ਼ਾਹਪੂਰਨ ਰਿਹਾ ਅਤੇ ਹਾਜ਼ਰੀਨ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD