Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ 1 ਅਗਸਤ ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਂਦੇ ਮਹੀਨਾਵਾਰ ਮਿਹਨਤਾਨੇ ਬਰਾਬਰ ਮਿਲੇਗੀ ਤਨਖ਼ਾਹ: ਹਰਜੋਤ ਸਿੰਘ ਬੈਂਸ

Harjot Singh Bains, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 27 Jul 2026

Last updated on: Jul 28, 2026, 10:36 IST

ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ਼੍ਰੀ ਵਿਜੇ ਦਾਨਵ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਿਨ ਭਰ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ। 

ਸਫਲ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਭਰ ਵਿੱਚ ਸਫ਼ਾਈ ਕਰਮਚਾਰੀਆਂ ਨੇ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਅੱਜ ਸ਼ਾਮ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਫ਼ਾਈ ਸੇਵਕ ਸਾਡੇ ਸ਼ਹਿਰਾਂ ਵਿੱਚ ਸਫ਼ਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। 

ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਠੇਕੇ 'ਤੇ ਰੱਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਹੁਣ ਰੈਗੂਲਰ ਸਫ਼ਾਈ ਸੇਵਕ/ਸੀਵਰਮੈਨ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਣ ਵਾਲੇ ਕੁੱਲ ਮਾਸਿਕ ਮਿਹਨਤਾਨੇ ਦੇ ਬਰਾਬਰ ਮਿਹਨਤਾਨਾ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਵੱਲੋਂ ਠੇਕੇ 'ਤੇ ਰੱਖੇ ਗਏ ਸਫ਼ਾਈ ਕਰਮਚਾਰੀਆਂ ਨੂੰ ਹੁਣ 1 ਅਗਸਤ, 2026 ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਮਿਲਣ ਵਾਲੇ 20,500 ਰੁਪਏ ਪ੍ਰਤੀ ਮਹੀਨਾ ਦੇ ਬਰਾਬਰ ਤਨਖਾਹ ਮਿਲੇਗੀ।”

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ, “ਇਸ ਸੋਧੇ ਹੋਏ ਢਾਂਚੇ ਵਿੱਚ ਪਿਛਲੀਆਂ ਠੇਕੇ ਅਧਾਰਤ ਤਨਖਾਹਾਂ ਦੇ ਮੁਕਾਬਲੇ ਕਾਫ਼ੀ ਵੱਡਾ ਵਾਧਾ ਕੀਤਾ ਗਿਆ ਹੈ। ਮਿਹਨਤਾਨਾ 20,500 ਰੁਪਏ ਕਰਨ ਤੋਂ ਪਹਿਲਾਂ ਹਾਲ ਹੀ ਵਿੱਚ ਇਹ 10,500 ਰੁਪਏ ਤੋਂ ਵਧਾ ਕੇ 14,000 ਰੁਪਏ ਕੀਤਾ ਗਿਆ ਸੀ। ਮਾਨ ਸਰਕਾਰ ਦੇ ਇਸ ਫੈਸਲੇ ਨਾਲ ਸੈਨੀਟੇਸ਼ਨ ਸੇਵਾਵਾਂ 'ਤੇ ਨਿਰਭਰ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। 

ਮੈਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਨੂੰ 1 ਅਗਸਤ ਤੋਂ ਤੁਰੰਤ ਪ੍ਰਭਾਵ ਨਾਲ ਇਸ ਹੁਕਮ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।” ਬਰਨਾਲਾ ਵਿੱਚ ਹਾਲ ਹੀ ਵਿੱਚ ਵਾਪਰੀ ਮੰਦਭਾਗੀ ਘਟਨਾ ਬਾਰੇ ਗੱਲ ਕਰਦਿਆਂ, ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ, “ਇਸ ਮਾਮਲੇ ਦੀ ਜਾਂਚ ਕਰਨ ਅਤੇ ਜਲਦ ਨਿਆਂ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਗਿਆ ਹੈ। 

ਇਹ ਹਰੇਕ ਵਰਕਰ ਦੀ ਭਲਾਈ ਅਤੇ ਇੱਕ ਸਾਫ਼ ਅਤੇ ਸਿਹਤਮੰਦ ਪੰਜਾਬ ਬਣਾਉਣ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੂਬਾ ਸਰਕਾਰ ਜਨਤਕ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਲਈ ਸਮਾਜਿਕ ਨਿਆਂ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

 

Tags: Harjot Singh Bains , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD