Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

ਉੱਚ-ਪੱਧਰੀ ਮੀਟਿੰਗ ਵਿੱਚ ਪ੍ਰੋਜੈਕਟ ਦੀ ਪ੍ਰਗਤੀ ਦੀ ਹੋਈ ਸਮੀਖਿਆ, ਉਦਯੋਗ ਜਗਤ ਦੇ ਸੁਝਾਵਾਂ ਨਾਲ ਤੈਅ ਹੋਵੇਗੀ ਅੱਗੇ ਦੀ ਕਾਰਜਯੋਜਨਾ

Haryana Administration, Haryana, Haryana News, Latest Haryana News, Dr Amit Kumar Agrawal

Web Admin

Web Admin

5 Dariya News

ਚੰਡੀਗੜ੍ਹ , 27 Jul 2026

Last updated on: Jul 28, 2026, 11:13 IST

ਹਰਿਆਣਾ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਾਂਗਲ ਚੌਧਰੀ ਵਿੱਚ ਪ੍ਰਸਤਾਵਿਤ ਇੰਟੀਗ੍ਰੇਟਿਡ ਮਲਟੀ-ਮੋਡਲ ਲੌਜਿਸਟਿਕ ਹੱਬ (ਆਈ.ਐਮ.ਐਲ.ਐਚ.) ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹਰਿਆਣਾ ਸਟੇਟ ਇੰਡਸਟਰੀਅਲ ਐਂਡ ਇਨਫ੍ਰਾਸਟ੍ਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ (ਐਚ.ਐਸ.ਆਈ.ਆਈ.ਡੀ.ਸੀ.) ਦੇ ਪ੍ਰਬੰਧ ਨਿਰਦੇਸ਼ਕ ਸ੍ਰੀ ਸੁਸ਼ੀਲ ਸਾਰਵਾਨ, ਨਾਰਨੌਲ ਦੇ ਸਬ-ਡਿਵੀਜਨਲ ਅਧਿਕਾਰੀ ਸ੍ਰੀ ਅਨਿਰੁੱਧ ਯਾਦਵ ਸਮੇਤ ਸਬੰਧਤ ਅਧਿਕਾਰੀ ਮੌਜੂਦ ਰਹੇ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦਾ ਅਮਲ ਹਰਿਆਣਾ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਲਿਮਟਿਡ ਵੱਲੋਂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦਾ ਵਿਕਾਸ, ਸੰਚਾਲਨ ਅਤੇ ਰੱਖ-ਰਖਾਅ ਜਨਤਕ-ਨਿੱਜੀ ਸਾਝੀਦਾਰੀ (ਪੀ.ਪੀ.ਪੀ.) ਮਾਡਲ ਤਹਿਤ ਕੀਤਾ ਜਾਵੇਗਾ।ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਪ੍ਰੋਜੈਕਟ ਸਥਾਨ 'ਤੇ ਹੁਣ ਤੱਕ ਹੋਏ ਕੰਮਾਂ ਅਤੇ ਪ੍ਰਗਤੀ ਦੀ ਸਮੀਖਿਆ ਕੀਤੀ। 

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਅਤੇ ਉਦਯੋਗ ਅਤੇ ਵਣਜ ਵਿਭਾਗ ਦਾ ਲਗਾਤਾਰ ਯਤਨ ਹੈ ਕਿ ਰਾਜ ਵਿੱਚ ਆਧੁਨਿਕ ਉਦਯੋਗਿਕ ਅਤੇ ਲੌਜਿਸਟਿਕਸ ਸਹੂਲਤਾਂ ਵਿਕਸਿਤ ਕੀਤੀਆਂ ਜਾਣ, ਤਾਂ ਜੋ ਉਦਯੋਗਾਂ ਨੂੰ ਬਿਹਤਰ ਮਾਹੌਲ ਮਿਲੇ, ਨਿਵੇਸ਼ ਵਧੇ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਕਿਹਾ ਕਿ ਨਾਂਗਲ ਚੌਧਰੀ ਦਾ ਮਲਟੀ-ਮੋਡਲ ਲੌਜਿਸਟਿਕ ਹੱਬ ਇਸੇ ਸੋਚ ਨੂੰ ਅੱਗੇ ਵਧਾਉਣ ਵਾਲਾ ਇੱਕ ਮਹੱਤਵਪੂਰਨ ਪ੍ਰੋਜੈਕਟ ਹੈ।

ਉਨ੍ਹਾਂ ਪ੍ਰੋਜੈਕਟ ਦੇ ਬਿਹਤਰ ਅਤੇ ਸਮਾਂਬੱਧ ਅਮਲ ਲਈ ਹਿੱਤਧਾਰਕਾਂ ਅਤੇ ਉਦਯੋਗ ਮਾਹਿਰਾਂ ਤੋਂ ਸੁਝਾਅ, ਵਿਚਾਰ ਅਤੇ ਫੀਡਬੈਕ ਲਏ, ਤਾਂ ਜੋ ਇਸ ਨੂੰ ਹੋਰ ਪ੍ਰਭਾਵੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਮੀਟਿੰਗ ਵਿੱਚ ਇਨਫ੍ਰਾਸਟ੍ਰਕਚਰ, ਇੰਜੀਨੀਅਰਿੰਗ ਅਤੇ ਉਸਾਰੀ ਖੇਤਰ ਦੀਆਂ ਕਈ ਪ੍ਰਮੁੱਖ ਕੰਪਨੀਆਂ ਨੇ ਭਾਗ ਲਿਆ। ਇਨ੍ਹਾਂ ਵਿੱਚ ਸੀਮੈਂਸ, ਕੇ.ਈ.ਸੀ. ਇੰਟਰਨੈਸ਼ਨਲ, ਦਿਲੀਪ ਬਿਲਡਕਾਨ ਲਿਮਟਿਡ, ਡੀ.ਆਰ.ਏ. ਇਨਫਾਕਾਨ ਅਤੇ ਟਾਟਾ ਸਮੂਹ ਸਮੇਤ ਹੋਰ ਕੰਪਨੀਆਂ ਦੇ ਪ੍ਰਤੀਨਿਧੀ ਸ਼ਾਮਲ ਰਹੇ।

ਮੀਟਿੰਗ ਵਿੱਚ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਸਾਰੇ ਹਿੱਤਧਾਰਕਾਂ ਦਾ ਉਨ੍ਹਾਂ ਦੇ ਕੀਮਤੀ ਸੁਝਾਵਾਂ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੀਟਿੰਗ ਤੋਂ ਮਿਲੇ ਸੁਝਾਅ ਪ੍ਰੋਜੈਕਟ ਦੀ ਅੰਤਿਮ ਕਾਰਜਯੋਜਨਾ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਪ੍ਰੋਜੈਕਟ ਹਰਿਆਣਾ ਨੂੰ ਲੌਜਿਸਟਿਕਸ ਖੇਤਰ ਵਿੱਚ ਨਾ ਸਿਰਫ਼ ਨਵੀਂ-ਪਛਾਣ ਦਿਵਾਏਗਾ, ਸਗੋਂ ਉੱਤਰ ਭਾਰਤ ਵਿੱਚ ਵਪਾਰ ਅਤੇ ਮਾਲ ਢੋਆ-ਢੁਆਈ ਨੂੰ ਵੀ ਨਵੀਂ ਰਫ਼ਤਾਰ ਦੇਵੇਗਾ।

 

Tags: Haryana Administration , Haryana , Haryana News , Latest Haryana News , Dr Amit Kumar Agrawal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD