Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ

ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਸੀ.ਐਮ. ਪੈਕਸ ਨੂੰ ਮਿਲੇਗਾ 10 ਰੁਪਏ ਪ੍ਰਤੀ ਲੀਟਰ ਪ੍ਰੋਤਸਾਹਨ

Nayab Singh Saini, Haryana, Chief Minister of Haryana, BJP Haryana, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 27 Jul 2026

Last updated on: Jul 28, 2026, 11:19 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡੇਅਰੀ ਖੇਤਰ ਨੂੰ ਨਵੀਂ ਗਤੀ ਦੇਣ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜ ਮਹੱਤਵਪੂਰਨ ਘੋਸ਼ਣਾਵਾਂ ਕੀਤੀਆਂ ਹਨ। ਇਨ੍ਹਾਂ ਫ਼ੈਸਲਿਆਂ ਨਾਲ ਡੇਅਰੀ ਕਿੱਤੇ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਪੇਂਡੂ ਅਰਥਵਿਵਸਥਾ ਅਤੇ ਸਹਿਕਾਰਤਾ ਅੰਦੋਲਨ ਨੂੰ ਵੀ ਮਜ਼ਬੂਤੀ ਮਿਲੇਗੀ।

ਮੁੱਖ ਮੰਤਰੀ ਨੇ ਘੋਸ਼ਣਾ ਕੀਤੀ ਕਿ ਵੀਟਾ ਨੂੰ ਦੁੱਧ ਮੁਹੱਈਆ ਕਰਵਾਉਣ ਵਾਲੇ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਸੀ.ਐਮ. ਪੈਕਸ (CMPACS) ਦੋਵਾਂ ਨਾਲ ਜੁੜੀਆਂ ਮਹਿਲਾਵਾਂ ਨੂੰ 10 ਰੁਪਏ ਪ੍ਰਤੀ ਲੀਟਰ ਦੀ ਪ੍ਰੋਤਸਾਹਨ ਰਕਮ ਪ੍ਰਦਾਨ ਕੀਤੀ ਜਾਵੇਗੀ। ਇਸ ਨਾਲ ਵੱਧ ਤੋਂ ਵੱਧ ਮਹਿਲਾਵਾਂ ਨੂੰ ਡੇਅਰੀ ਕਿੱਤੇ ਨਾਲ ਜੁੜਨ ਲਈ ਪ੍ਰੋਤਸਾਹਨ ਮਿਲੇਗਾ। ਉਨ੍ਹਾਂ ਪਿੰਡਾਂ ਵਿੱਚ ਪੰਚਾਇਤੀ ਜ਼ਮੀਨ 'ਤੇ ‘ਸਾਂਝੀ ਡੇਅਰੀ’ ਸਥਾਪਤ ਕਰਨ ਦੀ ਵੀ ਘੋਸ਼ਣਾ ਕੀਤੀ। ਇਨ੍ਹਾਂ ਕਮਿਊਨਿਟੀ ਡੇਅਰੀਆਂ ਵਿੱਚ ਮਹਿਲਾ ਸਵੈ-ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਦੇ ਪਸ਼ੂਆਂ ਲਈ ਆਧੁਨਿਕ ਸਹੂਲਤਾਂ ਵਿਕਸਿਤ ਕੀਤੀਆਂ ਜਾਣਗੀਆਂ, ਜਿਸ ਨਾਲ ਪਸ਼ੂ ਪਾਲਣ ਦੀ ਲਾਗਤ ਘੱਟ ਹੋਵੇਗੀ ਅਤੇ ਮਹਿਲਾਵਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। 

ਮੁੱਖ ਮੰਤਰੀ ਨੇ ਇਹ ਵੀ ਘੋਸ਼ਣਾ ਕੀਤੀ ਕਿ ਹਰਿਆਣਾ ਡੇਅਰੀ ਵਿਕਾਸ ਸਹਿਕਾਰੀ ਸੰਘ (HDDCF) ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਸੀ.ਐਮ. ਪੈਕਸ ਦੀਆਂ ਮੈਂਬਰ ਮਹਿਲਾਵਾਂ ਨੂੰ ਦੁੱਧ ਦੇਣ ਵਾਲੇ ਪਸ਼ੂ ਖਰੀਦਣ ਲਈ ਰਿਆਇਤੀ ਵਿਆਜ ਦਰਾਂ 'ਤੇ ਕਰਜ਼ਾ ਉਪਲਬਧ ਕਰਵਾਉਣ ਵਿੱਚ ਸਹਿਯੋਗ ਕਰੇਗਾ, ਤਾਂ ਜੋ ਵੱਧ ਮਹਿਲਾਵਾਂ ਡੇਅਰੀ ਕਿੱਤੇ ਨੂੰ ਅਪਣਾ ਕੇ ਆਤਮਨਿਰਭਰ ਬਣ ਸਕਣ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮੁੱਖ ਮੰਤਰੀ ਦੁੱਧ ਉਤਪਾਦਕ ਪ੍ਰੋਤਸਾਹਨ ਯੋਜਨਾ ਤਹਿਤ ਹਰਿਆਣਾ ਡੇਅਰੀ ਵਿਕਾਸ ਸਹਿਕਾਰੀ ਸੰਘ (HDDCF) ਨੂੰ ਦੁੱਧ ਦੀ ਸਪਲਾਈ ਕਰਨ ਵਾਲੇ ਦੁੱਧ ਉਤਪਾਦਕਾਂ ਲਈ ਪ੍ਰੋਤਸਾਹਨ ਰਕਮ ਵਧਾਉਣ ਦੀ ਘੋਸ਼ਣਾ ਵੀ ਕੀਤੀ। ਇਸ ਅਨੁਸਾਰ ਗਰਮੀ ਰੁੱਤ ਵਿੱਚ ਪ੍ਰੋਤਸਾਹਨ ਰਕਮ 5 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 7 ਰੁਪਏ ਪ੍ਰਤੀ ਲੀਟਰ ਅਤੇ ਸਰਦੀ ਰੁੱਤ ਵਿੱਚ 3 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 5 ਰੁਪਏ ਪ੍ਰਤੀ ਲੀਟਰ ਕੀਤੀ ਜਾਵੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਅਤੇ ਮਹਿਲਾਵਾਂ ਦੀ ਆਮਦਨ ਵਧਾਉਣ, ਡੇਅਰੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਅੰਦੋਲਨ ਨੂੰ ਨਵੀਂ ਊਰਜਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਫ਼ੈਸਲੇ ਪੇਂਡੂ ਅਰਥਵਿਵਸਥਾ ਨੂੰ ਨਵੀਂ ਮਜ਼ਬੂਤੀ ਦੇਣਗੇ ਅਤੇ ਹਰਿਆਣਾ ਨੂੰ ਡੇਅਰੀ ਵਿਕਾਸ ਦੇ ਖੇਤਰ ਵਿੱਚ ਮੋਹਰੀ ਰਾਜਾਂ ਦੀ ਸ਼੍ਰੇਣੀ ਵਿੱਚ ਸਥਾਪਤ ਕਰਨਗੇ।

 

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD