Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਿੱਖਿਆ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ, ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ – ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP Punjab, Punjab, Punjab News, Latest Punjab News, Jandiala Guru

Web Admin

Web Admin

5 Dariya News

ਜੰਡਿਆਲਾ ਗੁਰੂ (ਅੰਮ੍ਰਿਤਸਰ) , 27 Jul 2026

Last updated on: Jul 28, 2026, 11:21 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੁਖੇਵਾਲ ਅਤੇ ਨੰਦਵਾਲਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦਾ ਸਥਾਨ ਦੇਸ਼ ਵਿੱਚ 27ਵਾਂ ਸੀ। ਪਰ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਲਗਾਤਾਰ ਸੁਧਾਰਾਂ, ਆਧੁਨਿਕ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਸਮਰੱਥਾ ਵਧਾਉਣ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਯਤਨਾਂ ਸਦਕਾ ਅੱਜ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਸਰਕਾਰੀ ਸਕੂਲਾਂ ਨੂੰ ਸਿਰਫ਼ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਬੱਚਿਆਂ ਦੀ ਪੜ੍ਹਾਈ ਦਾ ਕੇਂਦਰ ਮੰਨਿਆ ਜਾਂਦਾ ਸੀ ਅਤੇ ਲੋਕ ਇਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਪਰ ਅੱਜ 'ਸਕੂਲਜ਼ ਆਫ ਐਮੀਨੈਂਸ' ਦੀ ਸਥਾਪਨਾ, ਆਧੁਨਿਕ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਕਾਰਨ ਪੰਜਾਬ ਨੇ ਕੇਰਲ ਨੂੰ ਵੀ ਪਿੱਛੇ ਛੱਡਦਿਆਂ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਹ ਅਸਲ ਅਰਥਾਂ ਵਿੱਚ ਲੋਕ ਸੇਵਾ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

 ਉਨ੍ਹਾਂ ਕਿਹਾ ਕਿ ਸੜਕਾਂ, ਨਿਕਾਸੀ ਪ੍ਰਣਾਲੀ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਲਈ ਸਰਕਾਰ ਦਾ ਸਹਿਯੋਗ ਕਰਨ।ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Harbhajan Singh ETO , AAP Punjab , Punjab , Punjab News , Latest Punjab News , Jandiala Guru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD