Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ

ਬੂਥ ਲੈਵਲ ਅਫ਼ਸਰਾਂ ਨੂੰ ਸੌਂਪੇ ਪ੍ਰਸ਼ੰਸਾ ਪੱਤਰ

Varjeet Walia, DC Jalandhar, Jalandhar, Deputy Commissioner Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਜਲੰਧਰ , 28 Jul 2026

Last updated on: Jul 28, 2026, 16:40 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮਕੰਮਲ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ ਦਾ ਸਨਮਾਨ ਕੀਤਾ ਗਿਆ। ਬੂਥ ਲੈਵਲ ਅਫ਼ਸਰਾਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਵਚਨਬੱਧਤਾ ਤੇ ਕਾਰਗੁਜ਼ਾਰੀ ਨੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਹੋਰਨਾਂ ਬੀ.ਐਲ.ਓਜ਼ ਲਈ ਮਿਸਾਲ ਕਾਇਮ ਕੀਤੀ ਹੈ। 

ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਸਫ਼ਲਤਾ ਵਿੱਚ ਬੀ.ਐੱਲ.ਓ. ਦੀ ਭੂਮਿਕਾ ਬਹੁਤ ਹੀ ਮਹੱਤਵਪੂਰਣ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਪੂਰੀ ਨਿਸ਼ਠਾ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਐਸ.ਆਈ.ਆਰ. ਤਹਿਤ ਨਿਰਧਾਰਿਤ ਮਿਤੀ ਤੋਂ ਪਹਿਲਾਂ ਘਰ-ਘਰ ਸਰਵੇ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਹੈ, ਜੋ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਪ੍ਰੇਰਨਾ ਸਰੋਤ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਵੀ ਮੌਜੂਦ ਸਨ। ਸ਼੍ਰੀ ਵਾਲੀਆ ਨੇ ਹੋਰਨਾਂ ਬੀ.ਐੱਲ.ਓਜ਼ ਨੂੰ ਵੀ ਘਰ-ਘਰ ਸਰਵੇ ਵਿੱਚ ਤੇਜ਼ੀ ਲਿਆਉਂਦਿਆਂ ਇਸ ਨੂੰ ਜਲਦ ਮੁਕੰਮਲ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸਨਮਾਨਿਤ ਹੋਣ ਵਾਲੇ ਬੂਥ ਲੈਵਲ ਅਫ਼ਸਰਾਂ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਧਰਮਿੰਦਰਜੀਤ (ਬੂਥ ਨੰ.49), ਬੂਟਾ ਰਾਮ (ਬੂਥ ਨੰ.88), ਬਲਵਿੰਦਰ ਕੌਰ (ਬੂਥ ਨੰ.12), ਜਸਦੀਪ ਸਿੰਘ (ਬੂਥ ਨੰ.149), ਮੋਨਿਕਾ (ਬੂਥ ਨੰ.158), ਵਿਧਾਨ ਸਭਾ ਹਲਕਾ ਨਕੋਦਰ ਤੋਂ ਕੁਲਵਿੰਦਰ ਸਿੰਘ (ਬੂਥ ਨੰ.27), ਨਰੇਸ਼ ਕੁਮਾਰ (ਬੂਥ ਨੰ.184), ਪਰਮਜੀਤ ਕੌਰ (ਬੂਥ ਨੰ.190), ਅਮਨਦੀਪ (ਬੂਥ ਨੰ.216), ਕਮਲਜੀਤ ਰਾਮ (ਬੂਥ ਨੰ.123), ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਪ੍ਰਭਜਿੰਦਰ ਸਿੰਘ (ਬੂਥ ਨੰ.23) ਮਨਵੀਤ ਸਿੰਘ (ਬੂਥ ਨੰ.72),ਰੁਪਿੰਦਰਜੀਤ ਸਿੰਘ (ਬੂਥ ਨੰ.31), ਤੀਰਥ ਕੌਰ (ਬੂਥ ਨੰ.198), ਰਣਜੀਤ ਸਿੰਘ (ਬੂਥ ਨੰ.207), ਧਰਵਿੰਦਰ ਸਿੰਘ (ਬੂਥ ਨੰ.248), ਹਰਜੀਤ ਕੌਰ (ਬੂਥ ਨੰ.231), ਬਲਵਿੰਦਰ ਕੌਰ (ਬੂਥ ਨੰ.236), ਮਨਜਿੰਦਰ ਸਿੰਘ (ਬੂਥ ਨੰ.105), ਬਲਵਿੰਦਰ ਕੌਰ (ਬੂਥ ਨੰ.106), ਸ਼ੋਵਿੰਦ ਕੁਮਾਰ (ਬੂਥ ਨੰ.129), ਇੰਦਰਜੀਤ ਸਿੰਘ (ਬੂਥ ਨੰ.163), ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਸੁਮਨ ਬਾਲਾ (ਬੂਥ ਨੰ.97), ਰਾਜੀਵ ਕੁਮਾਰ (ਬੂਥ ਨੰ.61), ਸੁਮਨ ਸ਼ਰਮਾ (ਬੂਥ ਨੰ.134), ਮੀਨੂੰ (ਬੂਥ ਨੰ.116), ਪੂਨਮ ਬਜਾਜ (ਬੂਥ ਨੰ.119), ਰਾਜੇਸ਼ ਕੁਮਾਰ (ਬੂਥ ਨੰ.121), ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਤੋਂ ਜਤਿਨ ਅਗਰਵਾਲ (ਬੂਥ ਨੰ.119) ਅਤੇ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਤੋਂ ਪ੍ਰਦੀਪ ਕੁਮਾਰ ਪਾਠਕ (ਬੂਥ ਨੰ.115), ਗਣੇਸ਼ ਕੁਮਾਰ (ਬੂਥ ਨੰ.121) ਅਤੇ ਸੰਦੀਪ ਕੁਮਾਰ (ਬੂਥ ਨੰ.106) ਸ਼ਾਮਲ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD