Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਕਿਹਾ, ਬਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀ ਮਾਈਨਰ ਪੱਕੇ ਹੋਣ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਹੋਵੇਗਾ ਲਾਭ

Barinder Kumar Goel, Barinder Kumar Goyal, AAP Punjab, Punjab, Punjab News, Latest Punjab News, Rupinder Singh Happy, Bassi Pathana

Gurpreet Singh

Gurpreet Singh

5 Dariya News

ਖਮਾਣੋਂ/ਬਸੀ ਪਠਾਣਾ/ਫਤਹਿਗੜ੍ਹ ਸਾਹਿਬ , 28 Jul 2026

Last updated on: Jul 28, 2026, 18:33 IST

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬਸੀ ਪਠਾਣਾ  ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰੋਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।

ਇਸ ਮੋਕੇ ਰੱਖੇ ਸਾਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰੋਜੈਕਟ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। 

ਉਨ੍ਹਾਂ ਕਿਹਾ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵੱਧਕੇ 37 ਹਜ਼ਾਰ ਏਕੜ ਤੋਂ ਵਧੇਰੇ ਰਕਬੇ ਨੂੰ ਸਿੱਧਾ ਖੇਤਾਂ ਤੱਕ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦਿਨੋ ਦਿਨ ਘੱਟ ਰਹੇ ਪੱਧਰ ਨੂੰ ਰੋਕਣ ਲਈ ਰਾਜ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਉਲੀਕੀ ਜਿਸਦੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ।

ਉਨ੍ਹਾਂ ਕਿਹਾ ਕਿ ਬਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀ ਮਾਈਨਰ ਦੇ 82.76 ਕਿਲੋਮੀਟਰ ਅਤੇ 58.85 ਕਿਲੋਮੀਟਰ ਪਾਇਪ ਲਾਈਨ ਅਤੇ ਖਾਲਿਆਂ ਦੇ ਕੰਮ ਮੁੰਕਮਲ ਹੋਣ ਨਾਲ ਜਿੱਥੇ ਪਾਣੀ, ਬਿਜਲੀ ਦੀ ਬਚਤ ਹੋਵੇਗੀ ਉਥੇ ਹੀ ਟਿਊਬਵੈੱਲਾਂ 'ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ ਅਤੇ ਸਿੰਚਾਈ 'ਤੇ ਆਉਣ ਵਾਲਾ ਖਰਚੇ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। 

ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਤੋਂ ਪਹਿਲਾ ਹਲਕਾ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਨੇ ਸਮਾਗਮ ਦੋਰਾਨ ਸੰਬਧੋਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। 

ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। 

ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਨੂੰ ਸਿੱਖਰਾਂ ਦੇ ਲਿਜਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਸੀ ਪਠਾਣਾ ਅਧੀਨ ਆਉਂਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਦੇ ਹਰੇਕ ਸੁਵਿਧਾਵਾਂ ਮਿਲ ਸਕਣ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News , Rupinder Singh Happy , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD