Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ

ਅਨੁਸੂਚਿਤ ਜਾਤੀ ਦੇ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਸਬੰਧੀ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ

Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News, Dr Amar Singh, Dr Dharamvir Gandhi, Gurjeet Singh Aujla

Gurpreet Singh

Gurpreet Singh

5 Dariya News

ਨਵੀਂ ਦਿੱਲੀ , 28 Jul 2026

Last updated on: Jul 28, 2026, 18:44 IST

ਕਾਂਗਰਸ ਦੇ ਸੰਸਦ ਮੈਂਬਰਾਂ ਦੇ ਇੱਕ ਵਫ਼ਦ ਨੇ ਮੰਗਲਵਾਰ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੂੰ ਇੱਕ ਮੰਗ ਪੱਤਰ ਸੌਂਪ ਕੇ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਤ ਸਫਾਈ ਕਰਮਚਾਰੀਆਂ ਉੱਪਰ ਪੁਲਿਸ ਦੀ ਬੇਰਹਿਮ ਜ਼ਿਆਦਤੀ ਦੇ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਐਨਸੀਐੱਸਸੀ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਦੇ ਨਾਂਮ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਪਣੇ ਜਾਇਜ਼ ਹੱਕਾਂ ਅਤੇ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਬੇਹੱਦ ਤਾਕਤ ਦੀ ਵਰਤੋਂ ਕੀਤੀ ਗਈ, ਜਿਸ ਵਿੱਚ ਲਾਠੀਚਾਰਜ ਵੀ ਸ਼ਾਮਲ ਸੀ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਫਾਈ ਕਰਮਚਾਰੀਆਂ 'ਤੇ ਹੋਈ ਪੁਲਿਸ ਦੀ ਬੇਰਹਿਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ, ਕਿਉਂਕਿ ਪੁਲਿਸ ਗ੍ਰਹਿ ਵਿਭਾਗ ਦੇ ਅਧੀਨ ਆਉਂਦੀ ਹੈ ਅਤੇ ਗ੍ਰਹਿ ਵਿਭਾਗ ਮੁੱਖ ਮੰਤਰੀ ਕੋਲ ਹੈ। ਵੜਿੰਗ ਨੇ ਸਫਾਈ ਕਰਮਚਾਰੀਆਂ ਨੂੰ "ਰੱਬ ਦੇ ਬੰਦੇ" ਦੱਸਦਿਆਂ ਕਿਹਾ ਕਿ ਇਹ ਲੋਕ ਹਰ ਥਾਂ ਸਫ਼ਾਈ ਯਕੀਨੀ ਬਣਾਉਂਦੇ ਹਨ।

ਕਾਂਗਰਸ ਦੇ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਡਾ. ਧਰਮਵੀਰ ਗਾਂਧੀ ਅਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ, ਨੇ ਜ਼ੋਰ ਦਿੰਦਿਆਂ, ਕਿਹਾ ਕਿ ਪ੍ਰਦਰਸ਼ਨਕਾਰੀ ਸਫਾਈ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸੁਣਨ ਦੀ ਬਜਾਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਬਲ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਕਈ ਸਫਾਈ ਕਰਮਚਾਰੀ ਜ਼ਖ਼ਮੀ ਹੋ ਗਏ। ਸੰਸਦ ਮੈਂਬਰਾਂ ਨੇ ਇਸ ਘਟਨਾ ਦੀ ਨਿਰਪੱਖ ਜਾਂਚ ਕੀਤੇ ਜਾਣ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਉਚਿਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਘਟਨਾ ਨੂੰ ਬਹੁਤ ਹੀ ਗੰਭੀਰ ਕਰਾਰ ਦਿੰਦਿਆਂ, ਉਨ੍ਹਾਂ ਨੇ ਕਿਹਾ ਕਿ ਇਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੇ ਸੰਵਿਧਾਨਕ ਹੱਕਾਂ, ਸਨਮਾਨ ਅਤੇ ਸੁਰੱਖਿਆ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਵਫ਼ਦ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਵਿਧਾਨਕ ਅਧਿਕਾਰਾਂ ਤਹਿਤ ਇਸ ਮਾਮਲੇ ਦੀ ਜਾਂਚ ਕਰੇ, ਪੰਜਾਬ ਸਰਕਾਰ ਅਤੇ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗੇ ਤੇ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਏ ਅਤੇ ਪ੍ਰਭਾਵਿਤ ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਸਿਫ਼ਾਰਸ਼ ਕਰੇ।

ਮੰਗ ਪੱਤਰ ਵਿੱਚ ਕਾਨੂੰਨ ਅਨੁਸਾਰ ਜ਼ਿੰਮੇਵਾਰੀ ਤੈਅ ਕਰਨ ਦੀ ਵੀ ਮੰਗ ਕੀਤੀ ਗਈ ਹੈ ਅਤੇ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਕਾਂਗਰਸ ਦੇ ਵਫ਼ਦ ਨੇ ਉਮੀਦ ਜਤਾਈ ਕਿ ਕਮਿਸ਼ਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰੇਗਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਲਈ ਉਚਿਤ ਕਾਰਵਾਈ ਕਰੇਗਾ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਹੈ, ਕਿਉਂਕਿ ਪੁਲਿਸ ਉਨ੍ਹਾਂ ਅਧੀਨ ਗ੍ਰਹਿ ਵਿਭਾਗ ਹੇਠ ਆਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਬਰਗਾੜੀ ਵਿੱਚ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹੋਈ ਪੁਲਿਸ ਗੋਲੀਬਾਰੀ ਲਈ ਸੁਖਬੀਰ ਬਾਦਲ ਨੂੰ ਜਵਾਬਦੇਹ ਮੰਨਿਆ ਜਾਂਦਾ ਹੈ, ਠੀਕ ਉਸੇ ਤਰ੍ਹਾਂ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਵੀ ਸਫਾਈ ਕਰਮਚਾਰੀਆਂ 'ਤੇ ਹੋਈ ਪੁਲਿਸ ਬੇਰਹਿਮੀ ਲਈ ਜਵਾਬਦੇਹ ਹਨ।

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਕਾਂਗਰਸ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਏਗੀ ਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰੇਗੀ ਅਤੇ ਸਫਾਈ ਕਰਮਚਾਰੀਆਂ ਨੂੰ ਇਨਸਾਫ਼ ਦਿਵਾਏਗੀ।

 

Tags: Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News , Dr Amar Singh , Dr Dharamvir Gandhi , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD