Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ ਵਿੱਚ ਤਕਨੀਕੀ ਸਮਰੱਥਾ ਅਤੇ ਖੋਜ ਨੂੰ ਹੋਰ ਮਜ਼ਬੂਤ ਕਰਨਗੀਆਂ: ਖੁੱਡੀਆਂ

Gurmeet Khudian, Gurmeet Singh Khudian, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 28 Jul 2026

Last updated on: Jul 28, 2026, 19:09 IST

ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਖੇਪ ਸਮਾਰੋਹ ਦੌਰਾਨ ਇੱਕ ਜੂਨੀਅਰ ਇੰਜੀਨੀਅਰ, ਤਿੰਨ ਲੈਬ ਟੈਕਨੀਸ਼ੀਅਨ ਅਤੇ ਇੱਕ ਲੈਬ ਸਹਾਇਕ ਵਜੋਂ ਪੰਜ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ, "ਤੁਸੀਂ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਵਿਕਾਸ ਖਾਸ ਕਰਕੇ ਮੱਛੀ ਪਾਲਣ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਓਗੇ।" ਉਨ੍ਹਾਂ ਕਿਹਾ ਕਿ ਇਹ ਭਰਤੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਅਧਾਰਤ ਭਰਤੀ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। 

ਮੱਛੀ ਪਾਲਣ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸੂਬਾ ਸਰਕਾਰ ਸਿਰਫ਼ ਖਾਲੀ ਅਸਾਮੀਆਂ ਹੀ ਨਹੀਂ ਭਰ ਰਹੀ ਹੈ, ਸਗੋਂ ਇੱਕ ਮਜ਼ਬੂਤ ਅਤੇ ਕੁਸ਼ਲ ਪ੍ਰਸ਼ਾਸਨ ਦੀ ਨੀਂਹ ਰੱਖ ਰਹੀ ਹੈ। ਇਹ ਪੰਜ ਕਰਮਚਾਰੀ ਮੱਛੀ ਪਾਲਣ ਖੇਤਰ ਵਿੱਚ ਸਾਡੀ ਤਕਨੀਕੀ ਸਮਰੱਥਾ ਅਤੇ ਖੋਜ ਸਮਰੱਥਾਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।"

ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਭਰ ਵਿੱਚ ਐਕੂਆਕਲਚਰ ਅਤੇ ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਮੱਛੀ ਪਾਲਣ ਵਿਭਾਗ ਵਿੱਚ ਹੁਣ ਤੱਕ 22 ਮੱਛੀ ਪਾਲਣ ਅਫ਼ਸਰਾਂ ਸਮੇਤ ਲਗਭਗ 50 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇ।" ਇਸ ਮੌਕੇ ਡਾਇਰੈਕਟਰ ਸ੍ਰੀ ਹਰਦੇਵ ਸਿੰਘ ਸਮੇਤ ਮੱਛੀ ਪਾਲਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD