Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਪਿੰਡ ਦੇ ਲੋਕਾਂ ਦਾ ਜਿਉਣਾ ਦੁਰਭਰ

ਨਗਰ ਨਿਗਮ ਦੇ ਅਧੀਨ ਪੈਂਦੇ ਪਿੰਡ ਮਟੋਰ ਵਿਖੇ ਪਿੰਡ ਦੇ ਇੱਕਤਰ ਹੋਏ ਲੋਕ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਗੰਦਗੀ ਦੇ ਢੇਰ ਦਿਖਾਉਂਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ ਏ ਐਸ ਨਗਰ , 06 May 2014

Last updated on: May 06, 2014, 00:00 IST

ਨਗਰ ਨਿਗਮ ਮੋਹਾਲੀ ਦੇ ਕਰਮਚਾਰੀਆਂ ਵੱਲੋਂ ਪਿੰਡ ਮਟੋਰ ਵਿਖੇ ਬਣਾਏ ਗਏ ਕੂੜਾ ਸੁੱਟਣ ਵਾਲੇ ਡੰਪ ਦੀ ਸਫਾਈ ਨਾ ਕੀਤੇ ਜਾਣ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਜਦੋਂ ਇਸ ਥਾਂ ਤੇ ਇਹ ਡੰਪ ਬਣਾਇਆ ਸੀ, ਤਾਂ ਉਸ ਸਮੇਂ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਇੱਥੇ ਲਗਾਤਾਰ ਸਫਾਈ ਕੀਤੀ ਜਾਂਦੀ ਰਹੇਗੀ। ਪਰ ਹੁਣ ਇਸ ਜਗ੍ਹਾਂ ਵੱਲ ਨਿਗਮ ਦੇ ਠੇਕੇਦਾਰ ਦੇ ਕਰਮਚਾਰੀਆਂ ਵੱਲੋਂ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਮੱਖਣ ਸਿੰਘ, ਅਜੈ ਕੁਮਾਰ, ਮਹਿੰਦਰ ਲਾਲਾ, ਲਾਭ ਸਿੰਘ, ਬਲਕਾਰ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਇੱਕਤਰ ਹੋਏ ਲੋਕਾਂ ਨੇ ਦੱਸਿਆ ਕਿ ਇਸ ਜਗ੍ਹਾਂ ਤੇ ਸਫਾਈ ਨਾ ਹੋਣ ਕਾਰਨ ਗੰਦਗੀ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ ਅਤੇ ਇਨ੍ਹਾਂ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਆਸ ਪਾਸ ਰਹਿਣ ਵਾਲੇ ਪਿੰਡ ਦੇ ਲੋਕਾਂ ਅਤੇ ਜੋ ਨੇੜੇ ਮਾਰਕੀਟ ਹੈ  ਅਤੇ ਇਥੋਂ ਦੇ ਲੰਘਣ ਵਾਲੇ ਲੋਕਾਂ ਦਾ ਜਿਉਣਾ ਦੁਰਭਰ ਹੋ ਚੁੱਕਿਆ ਹੈ ਗੰਦਗੀ ਕਾਰਨ ਇਥੇ ਕਿਸੇ ਵੀ ਸਮੇਂ ਕੋਈ ਭਿਆਨਕ ਬਿਮਾਰੀ ਫੈਲ ਸਕਦੀ ਹੈ। 

ਉਨ੍ਹਾਂ ਦੱਸਿਆ ਕਿ ਸ਼ਾਮ ਦੇ ਸਮੇਂ ਇਸ ਗੰਦਗੀ ਵਾਲੀ ਥਾਂ ਤੇ ਵੱਡੀ ਗਿਣਤੀ ਵਿਚ ਅਵਾਰਾ ਪਸ਼ੂ ਇੱਕਠੇ ਹੋ ਜਾਂਦੇ ਹਨ ਅਤੇ ਆਪਸ ਦੇ ਵਿਚ ਲੜਦੇ ਰਹਿੰਦੇ ਹਨ ਉਨ੍ਹਾਂ ਦੱਸਿਆ ਕਿ ਕਈ ਵਾਰੀ ਇਹ ਅਵਾਰਾ ਪਸ਼ੂ ਇਥੋਂ ਲੰਘਣ ਵਾਲੇ ਲੋਕਾਂ ਦੇ ਪਿਛੇ ਵੀ ਭੱਜ ਲੈਂਦੇ ਹਨ ਅਤੇ ਸੜ੍ਹਕ ਦੇ ਦਰਮਿਆਨ ਝੂੰਡ ਬਣਾ ਕੇ ਖੜ੍ਹ ਜਾਂਦੇ ਹਨ, ਜਿਸ ਕਾਰਨ ਇੱਥੇ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਹ ਕਈ ਵਾਰ ਆਪਣੀ ਇਸ ਸੱਮਸਿਆ ਸੰਬਧੀ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਕਈ ਵਾਰ ਜਾਣੂੰ ਕਰਵਾ ਚੁੱਕੇ ਹਨ ਪਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੇ ਕੰਨ ਤੇ ਅੱਜ ਤੱਕ ਜੂੰ ਨਹੀਂ ਸਰਕੀ । ਉਨ੍ਹਾਂ ਨਗਰ ਨਿਗਮ ਅਤੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗੰਦਗੀ ਕਾਰਨ ਇੱਥੇ ਕੋਈ ਵੱਡਾ ਹਾਦਸਾ ਵਾਪਰਿਆਂ ਤਾਂ ਇਸ ਦੀ ਜਿੰਮੇਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD