Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਬੇਘਰ ਹੋਏ ਪਰਿਵਾਰਾਂ ਦੇ ਮੁੜ ਬਸੇਰੇ ਦਾ ਇੰਤਜਾਮ ਕੀਤਾ ਜਾਵੇ - ਕੜਵਲ

ਹਾਊਸ ਦੀ ਬੈਠਕ ਵਿੱਚ ਦੋਸ਼ੀ ਅਫਸਰਸ਼ਾਹੀ ਦਾ ਪਰਦਾਫਾਸ਼ ਕੀਤਾ ਜਾਵੇ : ਬੈਂਸ

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 09 May 2014

ਵਿਧਾਨ ਸਭਾ ਹਲਕਾ ਆਤਮ ਨਗਰ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਭਰਾ ਅਤੇ ਹਲਕਾ ਦੱਖਣੀ ਵਿਧਾਇਕ  ਬਲਵਿੰਦਰ ਸਿੰਘ ਬੈਂਸ ਨੇ ਅੱਜ ਦਫਤਰ ਕੋਟ ਮੰਗਲ ਸਿੰਘ ਵਿਖੇ ਬੈਂਸ ਧੜੇ ਦੇ ਸਮੂਹ ਕੌਸਲਰਾਂ, ਸਾਬਕਾ ਕੌਸਲਰਾਂ ਅਤੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਬੁਲਾਈ। ਮੀਟਿੰਗ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਚੋਣਾਂ ਦੇ ਤੁਰੰਤ ਬਾਅਦ ਨਗਰ ਨਿਗਮ ਲੁਧਿਆਣਾ ਵੱਲੋ ਮਾਸੂਮ ਅਤੇ ਬੇਸਹਾਰਾ ਸ਼ਹਿਰ ਵਾਸੀਆਂ ਦੇ ਘਰਾਂ-ਦੁਕਾਨਾਂ 'ਤੇ ਨਜਾਇਜ ਤਰੀਕੇ ਨਾਲ ਚਲਾਏ ਜਾਣ ਵਾਲੇ ਬੁਲਡੋਜ਼ਰ ਦਾ ਬੈਂਸ ਧੜਾ ਕਰੜੇ ਸ਼ਬਦਾਂ ਵਿੱਚ ਵਿਰੋਧ ਅਤੇ ਨਿੰਦਾ ਕਰਦਾ ਹੈ। ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਨੂੰਨੀ ਤੌਰ ਤੇ ਕਬਜ਼ੇ ਹਟਾਉਣ ਤੋ ਪਹਿਲਾਂ ਨੋਟਿਸ ਦੇਣਾ ਲਾਜਮੀ ਹੁੰਦਾ ਹੈ ਤਾਂ ਜੋ ਪੀੜਤ ਵਿਅਕਤੀ ਸਮਾਂ ਰਹਿੰਦੇ ਆਪਣਾ ਜਰੂਰੀ ਸਾਮਾਨ ਸੁਰੱਖਿਅਤ ਥਾਵਾਂ ਤੇ ਲੈ ਜਾ ਸਕੇ ਪਰੰਤੂ ਨਗਰ ਨਿਗਮ ਵੱਲੋ ਮੇਅਰ ਸ. ਹਰਚਰਨ ਸਿੰਘ ਗੋਹਲਵਾੜੀਆ ਦੀ ਅਗੁਵਾਈ ਵਿੱਚ ਸਰੇਆਮ ਕਰੂਰਤਾ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਗਈਆਂ ਹਨ ਜਿਸਦਾ ਹਿਸਾਬ ਜਰੂਰ ਲਿਆ ਜਾਵੇਗਾ। 

ਇਸ ਮੌਕੇ ਬੋਲਦਿਆਂ ਕੌਸਲਰ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਕਰੂਰਤਾ ਦੀਆਂ ਸਾਰੀਆਂ ਹੱਦਾਂ ਪਾਰ ਕਰਨ ਵਾਲੀ ਪੰਜਾਬ ਦੀ ਅਕਾਲੀ ਸਰਕਾਰ ਆਪਣੇ ਅੰਤ ਵੱਲ ਵਧ ਰਹੀ ਹੈ ਜਿਸਦੇ ਹਿਸਾਬ ਕਿਤਾਬ ਦਾ ਚਿੱਠਾ ਸੂਦ ਸਮੇਤ ਵਾਪਸ ਕਰਨ ਲਈ ਅੱਜ ਪੰਜਾਬ ਵਾਸੀ ਤਿਆਰ ਬੈਠੇ ਹਨ। ਸ. ਸਿਮਰਜੀਤ ਸਿੰਘ ਬੈਂਸ ਨੇ ਇਸ ਧੱਕੇਸ਼ਾਹੀ ਵਿੱਚ ਪੀੜਤ ਇਲਾਕਾ ਨਿਵਾਸੀਆਂ ਨੂੰ ਦਿਲਾਸਾ ਦਿੰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਬੈਂਸ ਭਰਾ ਹਰ ਸੰਭਵ ਮੱਦਦ ਲਈ ਤਿਆਰ ਬੈਠੇ ਹਨ ਅਤੇ ਇਸ ਧੱਕੇਸ਼ਾਹੀ ਖਿਲਾਫ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਿਸ਼ੇਸ ਤੌਰ ਤੇ ਕੇਸ ਵੀ ਫਾਈਲ ਕੀਤਾ ਜਾਵੇਗਾ। ਕੌਸਲਰ ਕਮਲਜੀਤ ਸਿੰਘ ਕੜਵਲ ਨੇ ਇਸ ਸਬੰਧੀ ਅਹਿਮ ਮੰਗ ਕਰਦਿਆਂ ਕਿਹਾ ਕਿ ਇਸ ਮਸਲੇ ਸਬੰਧੀ ਹਾਊਸ ਦੀ ਤੁਰੰਤ ਬੈਠਕ ਬੁਲਾਈ ਜਾਵੇ ਤਾਂ ਜੋ ਇਸ ਸਰਕਾਰੀ ਜਬਰ ਦੇ ਮੁੱਖ ਦੋਸ਼ੀ ਅਫਸਰਾਂ ਅਤੇ ਰਾਜਸੀ ਆਗੂਆਂ ਦਾ ਪਰਦਾਫਾਸ਼ ਹਾਊਸ ਵਿੱਚ ਕੀਤਾ ਜਾ ਸਕੇ। ਸ. ਕੜਵਲ ਨੇ ਕਿਹਾ ਕਿ ਬੇਘਰ ਹੋਏ ਗਰੀਬ ਤੇ ਬੇਸਹਾਰਾ ਪਰਿਵਾਰਾਂ ਦੇ ਮੁੜ ਬਸੇਰੇ ਦਾ ਸਰਕਾਰ ਵੱਲੋ ਪੱਕਾ ਇੰਤਜਾਮ ਕੀਤਾ ਜਾਵੇ ਅਤੇ ਇਸ ਬਦਲੇ ਦੀ ਭਾਵਨਾ ਅਧੀਨ ਹੋਈ ਕਾਰਵਾਈ ਦੇ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਵੇ। ਇਸ ਮੌਕੇ ਕੌਸਲਰ ਪਰਮਿੰਦਰ ਸਿੰਘ ਸੋਮਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਉਮੀਦਵਾਰ ਦੀ ਤੈਅ ਹਾਰ ਤੋ ਬੌਖਲਾਏ ਮੇਅਰ ਨੂੰ ਮਾਸੂਮ ਲੋਕਾਂ ਦਾ ਦਰਦ ਨਹੀ ਦਿਖਾਈ ਦਿੱਤਾ ਜਿੰਨ੍ਹਾਂ ਕਰੂਰਤਾਂ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਬੇਸਹਾਰਾ ਅਤੇ ਮਾਸੂਮ ਲੋਕਾਂ ਦੇ ਘਰਾਂ ਉੱਪਰ ਬੁਲਡੋਜ਼ਰ ਚਲਵਾ ਦਿੱਤੇ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD