Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਏ.ਐਸ.ਨਗਰ ਸ਼ਹਿਰ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਪੇਬਰ ਬਲਾਕ ਲਗਾਏ ਜਾਣਗੇ : ਹਰਭਜਨ ਮਾਨ

ਸ਼ਹਿਰ ਦੀ ਸੁੰਦਰਤਾ ਲਈ 5 ਕਰੋੜ ਰੁਪਏ ਖਰਚ ਕੀਤੇ ਜਾਣਗੇ ,ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੱਲੋ ਨਗਰ ਨਿਗਮ ਭਵਨ ਵਿਖੇ ਸੁਵਿਧਾ ਕੇਂਦਰ ਦਾ ਕੀਤਾ ਉਦਘਾਟਨ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਅਤੇ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਨਗਰ ਨਿਗਮ ਭਵਨ ਵਿਖੇ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਖੋਲ੍ਹੇ ਗਏ ਸੁਵਿਧਾ ਕੇਂਦਰ ਦਾ ਉਦਘਾਟਨ ਕਰਦੇ ਹੋਏ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਅਤੇ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਨਗਰ ਨਿਗਮ ਭਵਨ ਵਿਖੇ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਖੋਲ੍ਹੇ ਗਏ ਸੁਵਿਧਾ ਕੇਂਦਰ ਦਾ ਉਦਘਾਟਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ (ਮੁਹਾਲੀ) , 09 Aug 2012

Last updated on: Aug 09, 2012, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਨੂੰ ਵਿਸ਼ਵ ਦਾ ਸੁੰਦਰ ਸ਼ਹਿਰ ਅਤੇ ਇੱਕ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਸਹਿਰ ਨਿਵਾਸੀਆਂ ਦੀ ਸੁੱਖ ਸਹੂਲਤਾਂ ਲਈ ਸਮੁੱਚੇ ਸ਼ਹਿਰ ਵਿੱਚ 10 ਕਰੋੜ ਰੁਪਏ ਦੇ ਪੇਬਰ ਬਲਾਕ ਲਗਾਏ ਜਾਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਨਗਰ ਨਿਗਮ ਭਵਨ ਵਿਖੇ ਇਸ ਦੇ ਆਸ ਪਾਸ ਦੇ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਖੋਲ੍ਹੇ ਗਏ ਸੁਵਿਧਾ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਫੇਜ਼ 2 ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਸਬੰਧੀ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸੱਦੀ ਗਈ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੋਰਾਨ ਕੀਤਾ।  ਮਾਨ ਨੇ ਇਸ ਮੌਕੇ ਦੱਸਿਆ ਕਿ ਐਸ.ਏ.ਐਸ.ਨਗਰ ਸ਼ਹਿਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਕਰਨ ਲਈ ਪਾਰਕਾਂ ਨੂੰ ਸੁੰਦਰ, ਸੜਕਾਂ ਤੇ ਲਾਈਟਾਂ ਆਦਿ ਲਗਾਉਣ ਤੇ 5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ 13 ਆਧੁਨਿਕ ਕਿਸਮ ਦੇ ਕੁੜਾਂ ਕਰਕੱਟ ਕੁਲੈਕਸ਼ਨ ਸੈਂਟਰ ਬਣਾਏ ਜਾਣਗੇ।  ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਆਖਿਆ ਗਿਆ ਹੈ ਕਿ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਆਪਸੀ ਤਾਲਮੇਲ ਰਾਹੀਂ ਵਿਭਾਗੀ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਛੁਟਕਾਰਾ ਮਿਲ ਸਕੇ।  ਮਾਨ ਨੇ ਦੱਸਿਆ ਕਿ ਪਹਿਲਾਂ ਨਗਰ ਨਿਗਮ ਭਵਨ ਦੇ ਨੇੜਲੇ ਫੇਜ਼ਾਂ ਦੇ ਲੋਕਾਂ ਨੂੰ ਰੋਜਮਰਾਂ ਦੇ  ਕੰਮ ਕਰਾਉਣ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਖੋਲ੍ਹੇ ਸੁਵਿਧਾ ਕੇਂਦਰ ਵਿਖੇ ਜਾਣਾ ਪੈਦਾ ਸੀ। 

ਪਰੰਤੂ ਹੁਣ ਨਗਰ ਨਿਗਮ ਭਵਨ ਵਿਖੇ ਖੋਲ੍ਹੇ ਸੁਵਿਧਾ ਕੇਂਦਰ ਰਾਹੀਂ ਇਹ ਕੰਮ ਹੋ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਸੈਂਟਰ ਰਾਹੀਂ ਜਿਥੇ ਜਨਤਕ ਸੇਵਾਵਾਂ ਨਾਲ ਸਬੰਧਤ ਸਾਰੇ ਫਾਰਮ ਉਪਲਬਧ ਹੋਣਗੇ ਅਤੇ ਇਸ ਸੁਵਿਧਾ ਕੇਦਰ ਰਾਹੀਂ ਜਨਮ ਸਰਟੀਫਿਕੇਟ ਦੀ ਤਸਦੀਕ ਸੁਦਾ ਕਾਪੀ ਲੈਣ, ਮੋਤ ਸਰਟੀਫਿਕੇਟ ਦੀ ਤਸਦੀਕ ਸੁਦਾ ਕਾਪੀ ਲੈਣ, ਜਨਮ/ਮੌਤ ਸਰਟੀਫਿਕੇਟ ਵਿੱਚ ਨਾਮ ਦਰਜ ਅਤੇ ਸੋਧ ਸਬੰਧੀ ਦਰਖਾਸਤ, ਲੇਟ ਐਂਟਰ ਜਨਮ/ਮੋਤ ਸਬੰਧੀ ਦਰਖਾਸਤ, ਪਾਣੀ/ਸੀਵਰੇਜ ਕੁਨੈਕਸ਼ਨ ਲੈਣ ਲਈ ਦਰਖਾਸਤ, ਰਾਸ਼ਨ ਕਾਰਡ ਸਬੰਧੀ ਦਰਖਾਸਤ, ਹਲਫਿਆ ਬਿਆਨ ਤਸਦੀਕ ਕਰਵਾਉਣ, ਸਿਉਰਟੀਬਾਂਡ ਤਸਦੀਕ ਕਰਨਾ, ਇੰਨਡੈਨਿਟੀ ਬਾਂਡ ਤਸਦੀਕ ਕਰਨਾ, ਸਰਟੀਫਿਕੇਟ (ਅਸ.ਸੀ./ਬੀ.ਸੀ/ਓ.ਬੀ.ਸੀ/ ਰਿਹਾਇਸ਼/ਰੂਰਲ ਏਰੀਆ/ਜਾਤੀ), ਲਾਊਡ ਸਪੀਕਰ/ਡੀ.ਜੇ. ਦੀ ਪਰਮੀਸ਼ਨ ਸਬੰਧੀ, ਪੁਰਾਣੀ ਰਜਿਸਟਰੀ ਦੀ ਨਕਲ ਲੈਣ ਸਬੰਧੀ, ਸੀਨੀਅਰ ਸੀਟੀਜ਼ਨ ਆਈ.ਡੀ. ਕਾਰਡ, ਅੰਗਹੀਣਤਾ ਆਈ.ਡੀ. ਕਾਰਡ ਵਰਗੀਆਂ ਸਹੂਲਤਾਂ ਨੂੰ ਨਿਯਤ ਸਮੇਂ ਤੇ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ  ਵਰੁਣ ਰੂਜ਼ਮ ਨੇ ਦੱਸਿਆ ਕਿ ਫੇਜ਼ ਪੱਧਰ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰਨ ਦਾ ਬੀੜਾ ਚੁੱਕਿਆ ਗਿਆ ਹੈ ਉਨ੍ਹਾ ਕਿਹਾ ਕਿ ਪੜਾਅ ਬਾਰ ਸੁਰੂ ਕੀਤੇ ਇਸ ਸਿਲਸਿੱਲੇ ਨਾਲ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਫੇਜ਼ ਵਾਸੀਆਂ ਦੀ ਮੰਗ ਤੇ ਵਿਸ਼ਵਾਸ਼ ਦਿਵਾਇਆ ਕਿ ਵੱਡੇ ਪਾਰਕਾਂ ਵਿੱਚ ਪਾਖਾਨੇ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਕੀਤੀ ਜਾਵੇਗੀ। ਇਸ ਮੌਕੇ ਰਾਜਾ ਕੰਵਰਜੋਤ ਸਿੰਘ ਮੋਹਾਲੀ ਅਤੇ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਅਜੀਤ ਸਿੰਘ ਫੇਜ 2 ਦੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੁਰਵਕ ਜਾਣਕਾਰੀ ਦਿੱਤੀ ਅਤੇ ਫੇਜ਼ 2 ਵਿੱਚ ਡਿਸਪੈਂਸਰੀ ਖੋਲ੍ਹਣ ਅਤੇ ਕੰਮਿਊਨਿਟੀ ਸੈਂਟਰ ਵਿੱਚ ਐਸੋਸੀਏਸ਼ਨ ਨੂੰ ਕਮਰਾ ਅਲਾਟ ਕਰਨ ਦੀ ਮੰਗ ਕੀਤੀ । ਇਸ ਤੋਂ ਇਲਾਵਾ ਫਰੈਂਕੋ ਹੋਟਲ ਤੋਂ ਚੰਡੀਗੜ੍ਹ ਜਾਣ ਵਾਲੀ ਸੜਕ ਤੇ ਟੀ-ਪੁਆਇੰਟ ਤੇ ਟਰੈਫਿਕ ਲਾਈਟਾਂ ਲਗਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਨਗਰ ਨਿਗਮ ਦੇ ਸਯੁੰਕਤ ਕਮਿਸ਼ਨਰ  ਜੇ.ਸੀ. ਸੱਭਰਾਵਾਲ, ਐਸ.ਡੀ.ਐਮ  ਲਖਮੀਰ ਸਿੰਘ, ਐਸ.ਪੀ. (ਸਿਟੀ 2) ਸੁਨੀਤਾ ਰਾਣੀ , ਐਚ.ਐਸ. ਰਿਆੜ ਡੀ.ਐਸ.ਪੀ (ਹੈਡਕੁਆਟਰ), ਮਾਨ ਦੇ ਸਲਾਹਕਾਰ  ਗੁਲਜਾਰ ਇੰਦਰ ਸਿੰਘ ਚਾਹਿਲ,   ਜਗਜੀਤ ਸਿੰਘ ਕਾਰਜ ਸਾਧਕ ਅਫ਼ਸਰ, ਐਕਸੀਅਨ  ਨਰਿੰਦਰ ਸਿੰਘ ਦਾਲਮ ਤੋਂ ਇਲਾਵਾ ਹੋਰਨਾ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD