Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁੱਗਾ ਨੌਵੀਂ ਦੇ ਮੇਲੇ ਮੌਕੇ ਬਡਾਲਾ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ

ਝੰਡੀ ਦੀ ਕੁਸ਼ਤੀ ਗਿੰਨੀ ਮਲੇਰਕੋਟਲਾ ਅਤੇ ਵਰਨ ਦਿੱਲੀ ਵਿਚਕਾਰ ਰਹੀ ਬਰਾਬਰ

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 12 Aug 2012

Last updated on: Aug 12, 2012, 00:00 IST

ਇਥੋਂ ਨਜਦੀਕ ਪੈਂਦੇ ਪਿੰਡ ਬਡਾਲਾ ਵਿਖੇ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦੇ ਆਸ਼ੀਰਵਾਦ ਸਦਕਾ ਪਿੰਡ ਦੀ ਮੇਲਾ ਕਮੇਟੀ ਵੱਲੋਂ ਹਰ ਸਾਲ ਦੀ ਤਰਾਂ ਗੁੱਗਾ ਨੌਵੀਂ ਦੇ ਮੇਲੇ ਦੇ ਮੌਕੇ ਕਰਵਾਏ ਜਾਂਦੇ ਕੁਸ਼ਤੀ ਦੰਗਲ ਦੇ ਦੌਰਾਨ ਝੰਡੀ ਦੀ ਕੁਸ਼ਤੀ ਲਈ ਗਿੰਨੀ ਮਲੇਰਕੋਟਲਾ ਅਤੇ ਵਰਨ ਦਿੱਲੀ ਵਿਚਕਾਰ ਮੁਕਾਬਲਾ ਬਰਾਬਰ ਰਿਹਾ ਜਦ ਕਿ ਇਸ ਮੌਕੇ ਤੇ ਹੀ ਝੰਡੀ ਦੀ ਦੂਜੇ ਦਰਜੇ ਦੀ ਕੁਸ਼ਤੀ ਸੋਨੂੰ ਸਿਅੋੜਾ ਅਤੇ ਜਗਰੂਪ ਅਮ੍ਰਿਤਸਰ ਦੇ ਵਿਚਕਾਰ ਵੀ ਬਰਾਬਰ ਹੀ ਰਹੀ। ਇਸ ਮੌਕੇ ਤੇ ਖਰੜ ਹਲਕੇ ਦੇ ਇੰਚਾਰਜ ਅਤੇ ਅਕਾਲੀ ਦਲ ਬਾਦਲ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਹਾਜਰੀ ਲਗਵਾਈ ਗਈ ਅਤੇ ਪਹਿਲਵਾਨਾਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਤੇ ਬੋਲਦੇ ਹੋਏ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵੀ ਇਸ ਤਰਾਂ ਦੇ ਖੇਡ ਮੇਲਿਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ ਅਤੇ ਸਮੇਂ ਸਮੇਂ ਖੇਡ ਮੇਲੇ ਕਰਵਾਏ ਜਾਂਦੇ ਰਹੇ ਹਨ। ਉਨਾਂ ਕਿਹਾ ਸਰੀਰਕ ਅਰੋਗਤਾ ਨੂੰ ਮੁੱਖ ਰਖਦਿਆਂ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਇਸ ਤਰਾਂ ਦੇ ਮੇਲੇ ਆਯੋਜਿਤ ਕੀਤੇ ਜਾਂਦੇ ਰਹਿਣੇ ਚਾਹੀਦੇ ਹਨ। ਉਨਾਂ ਮੇਲਾ ਕਮੇਟੀ ਦੇ ਆਗੂ ਕਰਨੈਲ ਸਿੰਘ ਬਡਾਲਾ ਅਤੇ ਹੋਰ ਮੈਂਬਰਾਂ ਦੀ ਸਲਾਘਾ ਕੀਤੀ ਅਤੇ ਮੇਲਾ ਕਮੇਟੀ ਨੂੰ ਇੱਕ ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। 

ਪਿੰਡ ਦੀ ਮੇਲਾ ਕਮੇਟੀ ਵੱਲੋਂ ਕਰਨੈਲ ਸਿੰਘ ਬਡਾਲਾ, ਬਲਜੀਤ ਸਿੰਘ ਬਾਵਾ, ਸੋਨੂੰ ਸ਼ੇਰਗਿੱਲ ਬਡਾਲਾ, ਬੇਅੰਤ ਸਿੰਘ, ਜਸਵਿੰਦਰ ਸਿੰਘ, ਮੇਵਾ ਸਿੰਘ ਮਾਵੀ, ਭਾਗ ਸਿੰਘ ਸੈਣੀ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਤਨਾਮ ਸਿੰਘ ਲੱਕੀ, ਚੌਧਰੀ ਜਸਵੰਤ ਸਿੰਘ, ਜਗਤਾਰ ਸਿੰਘ, ਦਲਜੀਤ ਸਿੰਘ ਸੈਣੀ ਆਦਿ ਦੀ ਅਗਵਾਈ ਵਿੱਚ ਜਥੇਦਾਰ ਬਡਾਲੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ, ਅਜਮੇਰ ਸਿੰਘ ਖੇੜਾ ਮੈਂਬਰ ਐਸ ਜੀ ਪੀ ਸੀ, ਸਮਾਜਸੇਵੀ ਜੀਤ ਖਾਨਪੁਰ, ਦਰਸ਼ਨ ਸਿੰਘ ਸ਼ਿਵਜੋਤ,  ਇਕਬਾਲ ਸਿੰਘ ਗੁੰਨੋਮਾਜਰਾ, ਸਰਬਜੀਤ ਸਿੰਘ ਗੋਲਾ ਘੜੂੰਆਂ, ਕਿਰਪਾਲ ਸਿੰਘ ਨਾਗਰਾ, ਸਰਬਜੀਤ ਸਿੰਘ ਢੀਂਡਸਾ ਸਿੰਬਲਮਾਜਰਾ,ਯੂਥ ਆਗੂ ਸ਼ਵਿੰਦਰ ਸਿੰਘ ਸ਼ਿੰਦੀ, ਦਲਜੀਤ ਸਿੰਘ ਰੰਧਾਵਾ, ਯੂਥ ਆਗੂ ਹਰਸਿਮਰਨ ਸਿੰਘ ਬਿੰਨੀ, ਕਾਲਾ ਮਾਮੂਪੁਰ, ਸੰਦੀਪ ਸਿੰਘ, ਹਰਕਮਲਜੀਤ ਸਿੰਘ ਖਾਨਪੁਰ, ਹਰਦੇਵ ਸਿੰਘ ਲੌਂਗੀਆ, ਚਰਨਜੀਤ ਸਿੰਘ ਕਾਲੇਵਾਲ, ਬਲਜੀਤ ਸਿੰਘ ਜੇ ਈ ਆਦਿ ਵੱਲੋਂ ਵੀ ਹਾਜਰੀ ਲਗਵਾਈ ਗਈ ਅਤੇ ਕੁਸ਼ਤੀਆਂ ਦਾ ਅਨੰਦ ਮਾਣਿਆ ਗਿਆ। ਸਮਾਰੋਹ ਦੇ ਦੌਰਾਨ ਪੰਜਾਬੀ ਵਿਰਸੇ ਅਤੇ ਸਭਿਆਚਾਰ ਦੀ ਸੰਭਾਲ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਅਤੇ ਪ੍ਰਸਿੱਧ ਕੁਮੈਂਟਰੇਟਰ ਇਕਬਾਲ ਗੁੰਨੋਮਾਜਰੀਆ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਅਤੇ ਉਨਾਂ ਦੀਆਂ ਸੇਵਾਵਾਂ ਦੀ ਸਲਾਘਾ ਵੀ ਕੀਤੀ ਗਈ। 

 

Tags: gurprem , ujagar singh badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD