Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਜਾਗਰਣ ਗਰੁੱਪ ਦੀ ਨਸ਼ਾ ਵਿਰੋਧੀ ਬਾਇਕ ਰੈਲੀ ਵੇਰਕਾ ਪਲਾਂਟ ਮੁਹਾਲੀ ਵਿਖੇ ਪੁੱਜਣ ਤੇ ਕੀਤਾ ਨਿੱਘਾ ਸਵਾਗਤ

ਹਰਭਜਨ ਮਾਨ ਅਤੇ ਐਸ .ਕੇ ਸ਼ਰਮਾ ਨੇ ਬਾਇਕ ਰੈਲੀ ਨੂੰ ਲੁਧਿਆਣਾ ਲਈ ਝੰਡੀ ਦਿਖਾ ਕੇ ਕੀਤਾ ਰਵਾਨਾ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਅਤੇ ਏ.ਡੀ.ਜੀ. ਪੀ. ਐਸ.ਕੇ. ਸ਼ਰਮਾ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਜਾਗਰਣ ਦੀ ਨਸ਼ਾ ਵਿਰੋਧੀ ਬਾਇਕ ਰੈਲੀ ਨੂੰ ਵੇਰਕਾ ਮਿਲਕ ਪਲਾਂਟ ਤੋਂ ਲੁਧਿਆਣਾ ਲਈ ਝੰਡੀ ਦਿਖਾ ਕੇ ਰਵਾਨਾਂ ਕਰਦੇ ਹੋਏ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਅਤੇ ਏ.ਡੀ.ਜੀ. ਪੀ. ਐਸ.ਕੇ. ਸ਼ਰਮਾ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਜਾਗਰਣ ਦੀ ਨਸ਼ਾ ਵਿਰੋਧੀ ਬਾਇਕ ਰੈਲੀ ਨੂੰ ਵੇਰਕਾ ਮਿਲਕ ਪਲਾਂਟ ਤੋਂ ਲੁਧਿਆਣਾ ਲਈ ਝੰਡੀ ਦਿਖਾ ਕੇ ਰਵਾਨਾਂ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ (ਮੁਹਾਲੀ) , 13 Aug 2012

ਅਦਾਰਾ ਦੈਨਿਕ ਜਾਗਰਣ ਵੱਲੋਂ ਨਸ਼ਾ ਵਿਰੋਧੀ ਬਾਇਕ ਰੈਲੀ ਦਾ ਵੇਰਕਾ ਮਿਲਕ ਪਲਾਂਟ ਮੁਹਾਲੀ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਹ ਰੈਲੀ ਪਟਿਆਲਾ ਤੋਂ ਹੁੰਦੀ ਹੋਈ ਬਨੂੰੜ , ਜ਼ੀਰਕਪੁਰ ਤੋਂ ਵੇਰਕਾ ਮਿਲਕ ਪਲਾਂਟ ਵਿਖੇ ਪੁੱਜੀ । ਇਸ ਬਾਇਕ ਰੈਲੀ ਨੂੰ ਲੁਧਿਆਣਾ ਲਈ ਜ਼ਿਲ੍ਹਾ ਯੋਜਨਾਂ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਅਤੇ  ਸ਼ਤੀਸ ਕੁਮਾਰ ਸ਼ਰਮਾ ਏ.ਡੀ.ਜੀ. ਕਾਨੂੰਨ ਤੇ ਵਿਵਸਥਾ, ਜ਼ਿਲ੍ਹਾ ਪੁਲਿਸ ਮੁਖੀ  ਗੁਰਪ੍ਰੀਤ ਸਿੰਘ ਭੁੱਲਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਨਸ਼ਾ ਵਿਰੋਧੀ ਬਾਇਕ ਰੈਲੀ ਵੇਰਕਾ ਪਲਾਂਟ ਮੁਹਾਲੀ ਵਿਖੇ ਪੁੱਜਣ ਤੇ ਉਸਦੇ ਸਵਾਗਤ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਅਦਾਰਾ ਅਜੀਤ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਹਰਿਆਵਲ ਲਹਿਰ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਉਸੇ ਤਰ੍ਹਾਂ ਅਦਾਰਾ ਜਾਗਰਣ ਵੱਲੋਂ ਨਸ਼ਾ ਵਿਰੋਧੀ ਵਿੰਢੀ ਗਈ ਮੁਹਿੰਮ ਦੇ ਨਤੀਜੇ ਵੀ ਚੰਗੇ ਨਿਕਲਣਗੇ ਅਤੇ ਲੋਕ ਨਸ਼ਿਆਂ ਵਿਰੁੱਧ ਜਾਗਰੂਕ ਹੋਣਗੇ। ਉਹਨਾਂ ਕਿਹਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਾ ਘੁਣ ਵਾਂਗ ਖਾ ਰਿਹਾ ਹੈ ਸਾਨੂੰ ਇਸ ਬਹੁਤ ਵੱਡੀ ਸਮਾਜਿਕ ਬੁਰਾਈ ਜਿਸ ਦਾ ਨੌਜਵਾਨਾਂ ਦੇ ਸਿਹਤ ਤੇ ਮਾੜਾ ਅਸਰ ਪੈ ਰਿਹਾ ਹੈ ਇੱਕ ਮੁੱਠ ਹੋ ਕੇ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਨਸਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਗੰਭੀਰ  ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਰਾਜ ਵਿੱਚ ਨਸ਼ਿਆਂ ਦਾ ਖਾਤਮਾਂ ਕਰਨ ਲਈ ਵਚਨਬੱਧ ਹੈ ਉਹਨਾਂ ਅਦਾਰਾ ਜਾਗਰਣ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਦੀ ਭਰਵੀਂ ਪ੍ਰਸ਼ੰਸਾ ਕੀਤੀ।  ਮਾਨ ਨੇ ਹੋਰ ਦੱਸਿਆ ਕਿ ਉਹ ਹਰ ਮਹੀਨੇ ਕਿਸੇ ਨਾ ਕਿਸੇ ਕਾਲਜ ਵਿੱਚ ਜਾ ਕੇ ਨੋਜਵਾਨਾਂ ਨੂੰ ਕੇਵਲ ਤੇ ਕੇਵਲ ਨਸ਼ਿਆਂ ਦੀ ਲਤ ਤੋਂ ਬਚਣ ਲਈ ਪ੍ਰੇਰਿਤ ਕਰਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਬਚ ਸਕੇ। ਸਮਾਗਮ ਨੂੰ ਸੰਬੋਧਨ ਕਰਦਿਆਂ  ਐਸ.ਕੇ. ਸ਼ਰਮਾ ਏ.ਡੀ.ਜੀ.ਪੀ ਕਾਨੂੰਨ ਤੇ ਵਿਵਸਥਾ ਨੇ ਬੋਲਦਿਆਂ ਕਿਹਾ ਕਿ ਅਦਾਰਾ ਦੈਨਿਕ ਜਾਗਰਣ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਵਿੰਢ ਕੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ । 

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇਸ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪੂਰੀ ਜਿੰਮੇਵਾਰੀ ਨਾਲ ਪਾਵੇਗੀ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿੱਚ 22ਫੀ ਸਦੀ ਨੌਜਵਾਨ ਨਸ਼ਿਆਂ ਦੇ ਆਦੀ ਹੀ ਹੋ ਚੁੱਕੇ ਹਨ ਉਹਨਾਂ ਕਿਹਾ ਕਿ ਪੰਜਾਬ ਵਿੱਚ ਅਜਿਹੇ ਯੂਨਿਟ ਸਥਾਪਿਤ ਕਰਨ ਦੀ ਲੋੜ ਹੈ ਜਿਹੜੇ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰੀ ਆਦਤ ਤੋਂ ਬਚਣ ਲਈ ਪ੍ਰੇਰਿਤ ਕਰਨ ਅਤੇ ਜਿਹੜੇ ਨੋਜਵਾਨ ਆਦੀ ਹੋ ਚੁੱਕੇ ਹਨ ਉਹਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਕਦਮ ਚੁੱਕੇ ਜਾਣ । ਉਹਨਾਂ ਕਿਹਾ ਕਿ ਅਜਿਹੇ ਯੂਨਿਟਾ ਵਿੱਚ ਸਮਾਜ ਸੇਵੀ ਨੁਮਾਇੰਦਿਆਂ ਅਤੇ ਜੋ ਲੋਕ ਨਸ਼ਿਆਂ ਵਿਰੁੱਧ ਆਪਣੀ ਅਹਿਮ ਭੂਮਿਕਾ ਨਿਭਾ ਸਕਦੇ ਹਨ ਨੂੰ ਸ਼ਾਮਿਲ ਕਰਨ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ  ਗੁਰਪ੍ਰੀਤ ਸਿੰਘ ਭੁੱਲਰ ਨੇ ਅਦਾਰਾ ਦੈਨਿਕ ਜਾਗਰਣ ਦੀ ਨਸ਼ਾ ਵਿਰੋਧੀ ਵਿੰਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਐਸ.ਏ.ਐਸ.ਜ਼ਿਲ੍ਹੇ ਵਿੱਚ ਅਦਾਰਾ ਦੈਨਿਕ ਜਾਗਰਣ ਨੂੰ ਨਸ਼ਿਆਂ ਦੇ ਖਾਤਮੇ ਲਈ ਵਿੰਢੀ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਯੋਗਦਾਨ ਪਾਉਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਸਟੇਟ ਹੈੱਡ ਦੈਨਿਕ ਜਾਗਰਣ   ਮਿਨਾਕਸ਼ੀ ਸ਼ਰਮਾ ਨੇ ਪੁੱਜੀਆਂ ਸਖ਼ਸ਼ੀਅਤਾਂ ਨੂੰ ਜੀ ਆਇਆ ਆਖਿਆ ਅਤੇ ਅਦਾਰਾ ਦੈਨਿਕ ਜਾਗਰਣ ਵੱਲੋਂ ਆਰੰਭੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਚਾਨਣਾ ਪਾਇਆ । ਇਸ ਮੌਕੇ ਉਘੇ ਕਲਾਕਾਰ ਬੈਨੀਪਾਲ ਬੁੱਟਰ, ਵੇਰਕਾ ਮਿਲਕ ਪਲਾਂਟ ਮੋਹਾਲੀ ਤੋ  ਬਲਵਿੰਦਰ ਸਿੰਘ ਜਨਰਲ ਮੈਨੇਜਰ , ਬਿਕਰਮਜੀਤ ਸਿੰਘ ਮੈਨੇਜਰ ਇੰਜੀਨੀਅਰ,  ਅਮਰਜੀਤ ਸਿੰਘ ਮੈਨੇਜਰ ਪ੍ਰਚੇਜ,  ਏ.ਐਨ.ਸ਼ਰਮਾ ਡਿਪਟੀ ਮੈਨੇਜਰ,  ਜਗਸੀਰ ਸਿੰਘ ਡਿਪਟੀ ਮੈਨੇਜਰ,  ਤਰਲੋਚਨ ਸਿੰਘ ਪ੍ਰਧਾਨ,  ਡੀ ਕੇ.ਸ਼ਰਮਾ ਜੀ.ਐਮ, ਸਇਅਦ ਰਜਾ ਨਿਊਜ਼ ਐਡੀਟਰ,  ਦਿਨੇਸ਼ ਦਿਕਸ਼ਤ,  ਚਰਨਜੀਤ ਸਿੰਘ ਵਾਲੀਆ ਮੈਨਜਿੰਗ ਡਾਇਰੈਕਟਰ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਅਤੇ ਦੇਸ਼ ਭਗਤ ਕਾਲਜ, ਸ਼ਹੀਦ ਉੱਧਮ ਸਿੰਘ ਕਾਲਜ, ਰਤਨ ਪ੍ਰੋਫੈਸ਼ਨ ਡਿਗਰੀ ਕਾਲਜ, ਸ਼ਾਸਤਰੀ ਮਾਡਲ ਸਕੂਲ, ਗਿਆਨ ਜੋਤੀ ਪਬਲਿਕ ਸਕੂਲ  ਦੇ ਵਿਦਿਆਰਥੀ ਸ਼ਾਮਿਲ ਹੋਏ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD