Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫੇਜ਼ 6 ਦੀ ਮੀਟ ਮਾਰਕੀਟ ਅਤੇ ਮੋਟਰ ਮਾਰਕੀਟ ਦਾ ਹੱਲ ਜਲਦੀ ਹੀ ਕੀਤਾ ਜਾਵੇਗਾ : ਹਰਭਜਨ ਮਾਨ

ਫੇਜ਼ 6 ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਫੇਜ਼ 6 ਦੀ ਮੀਟ ਮਾਰਕੀਟ ਅਤੇ ਮੋਟਰ ਮਾਰਕੀਟ ਦਾ ਹੱਲ ਜਲਦੀ ਹੀ ਕੀਤਾ ਜਾਵੇਗਾ : ਹਰਭਜਨ ਮਾਨ

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ (ਮੁਹਾਲੀ) , 19 Aug 2012

Last updated on: Aug 19, 2012, 00:00 IST

ਐਸ.ਏ.ਐਸ  ਨਗਰ ਦੇ ਫੇਜ਼ 6 ਦੇ ਵਸਨੀਕਾਂ  ਦੀ ਮੀਟ ਮਾਰਕੀਟ ਅਤੇ ਮੋਟਰ ਮਾਰਕੀਟ ਦੀ ਪੁਰਾਣੀ ਤੇ ਗਹਿਰੀ ਸਮੱਸਿਆ ਦਾ  ਹੱਲ  ਜਲਦੀ ਹੀ  ਮੁੱਖ ਪ੍ਰਸ਼ਾਸਕ ਗਮਾਡਾ ਨਾਲ ਗੱਲ ਕਰਕੇ ਕੀਤਾ ਜਾਵੇਗਾ । ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਜਿਲਾ੍ਹ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਬੀਤੀ ਸ਼ਾਮ ਫੇਜ਼ 6 ਵਿਖੇ 60 ਲੱਖ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਨ ਉਪਰੰਤ ਸਾਦੇ ਤੇ ਪ੍ਰਭਾਵਸ਼ਾਲੀ  ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂਹ ਕਿਹਾ ਕਿ ਮੋਟਰ ਮਾਰਕੀਟ ਨੂੰ ਉਚਿਤ ਜਗ੍ਹਾ ਦੇ ਦਿੱਤੀ ਜਾਵੇਗੀ।  ਇਸ ਮੌਕੇ  ਫੇਜ਼ 6 ਦੇ ਸਾਬਕਾ ਕੌਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਨੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ ਤੇ  ਹਰਭਜਨ ਮਾਨ ਚੇਅਰਮੈਨ ਯੋਜਨਾ ਕਮੇਟੀ  ਦਾ ਧੰਨਵਾਦ  ਕੀਤਾ ਅਤੇ ਉਨਾਂ੍ਹ  ਨੂੰ ਫੇਜ਼ 6 ਦੀਆਂ ਮੁਸ਼ਕਿਲਾਂ ਸਬੰਧੀ ਜਾਣੂੰ ਕਰਵਾਇਆ।  ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਵਲੋਂ ਮੁਸ਼ਕਿਲਾਂ ਦਾ ਜਲਦੀ ਤੋ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਮਾਗਮ ਮਗਰੋਂ  ਮਾਨ ਵਲੋ ਪੈਦਲ ਚੱਲ ਕੇ ਖੁਦ ਫੇਜ਼ 6 ਵਿਖੇ ਹੋਣ ਵਾਲੇ ਕਾਰਜਾਂ ਦੀ ਸਮੀਖਿਆ ਕੀਤੀ ਗਈ। 

ਫੇਜ਼ 6 ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਣਾਉਂਣ ਦਾ ਕੰਮ ਸ਼ੁਰੂ ਕੀਤਾ ਗਿਆ ਅਤੇ 10 ਲੱਖ ਰੁਪਇਆ ਟਾਇਲਟਸ ਅਤੇ ਹੋਰ ਰਿਪੇਅਰ ਦੇ ਕਾਰਜਾਂ ਤੇ ਖਰਚਿਆ ਜਾਵੇਗਾ। ਇਸ ਮੌਕੇ ਬੋਲਦਿਆਂ ਹਰਭਜਨ ਮਾਨ ਨੇ ਕਿਹਾ ਕਿ ਉਹ ਐਸ.ਏ.ਐਸ ਨਗਰ ਦੇ  ਫੇਜ਼ 6 ਅਤੇ 1 ਨੂੰ ਅਪਣਾਕੇ ਅੱਜ ਤੋ ਹੀ ਇੰਨਾਂ ਦੋਵੇ ਫੇਜ਼ਾਂ ਦਾ ਉਹ ਵਿਸ਼ੇਸ਼ ਖਿਆਲ ਰੱਖਣਗੇ। ਉਨਾਂ੍ਹ  ਮੌਕੇ ਤੇ ਹੀ ਪਾਰਕਾਂ ਅਤੇ ਪਾਰਕਿੰਗ ਦੀ ਰਿਕਾਰਪੇਟਿੰਗ ਆਦਿ ਦੇ ਟੈਂਡਰ ਜਲਦ ਤੋ ਜਲਦ ਕਾਲ ਕਰਨ ਲਈ ਐਸ ਡੀ ਓ   ਸੁਖਵਿੰਦਰ ਸਿੰਘ ਨੂੰ ਆਦੇਸ਼ ਦਿੱਤੇ। ਇਸ ਮੌਕੇ  ਗੁਲਜ਼ਾਰ ਇੰਦਰ ਸਿੰਘ ਚਾਹਿਲ ਪੀ.ਏ ਟੂ ਹਰਭਜਨ ਮਾਨ, ਫੂਲਰਾਜ ਸਿੰਘ, ਮਨਜੀਤ ਕੌਰ, ਪਰਮਜੀਤ ਸਿੰਘ ਕਾਹਲੋਂ (ਤਿੰਨੇ ਸਾਬਕਾ ਕੌਸਲਰ), ਐਨ ਐਸ ਸਿੱਧੂ ਪ੍ਰਧਾਨ ਵੈਲਫੇਅਰ ਐਸੋਸੀਏਸ਼ਨ ਫੇਜ਼ 6, ਗੁਰਦਰਸ਼ਨ ਸਿੰਘ ਲੂਥਰਾ, ਗਿਆਨ ਸਿੰਘ, ਸੋਹਣ ਸਿੰਘ ਪ੍ਰਧਾਨ ਰੇਹੜੀ ਫੜੀ ਐਸੋਸੀਏਸ਼ਨ, ਰਜਿੰਦਰ ਕੁਮਾਰ ਪ੍ਰਧਾਨ ਐਚ ਟਾਈਪ ਕੁਆਟਰ, ਜਸਬੀਰ ਸਿੰਘ ਜਨਰਲ ਸਕੱਤਰ, ਸੁਰਜੀਤ ਸਿੰਘ ਵਾਈਸ ਪ੍ਰੈਸੀਡੈਂਟ, ਫੌਜਾ ਸਿੰਘ ਪ੍ਰਧਾਨ ਮੋਟਰ ਮਾਰਕੀਟ, ਜਸਬੀਰ ਸਿੰਘ ਭਾਜਪਾ ਆਗੂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD