Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਕਾਂਗਰਸੀ ਸੰਸਦ ਮੈਂਬਰਾਂ ਨੇ ਪੰਜਾਬ ਦੇ ਭਲੇ ਲਈ ਕਦੇ ਆਵਾਜ ਨਹੀ ਉਠਾਈ: ਦੀਪਇੰਦਰ ਸਿੰਘ ਢਿੱਲੋਂ

ਦੀਪਇੰਦਰ ਸਿੰਘ ਢਿੱਲੋਂ
ਦੀਪਇੰਦਰ ਸਿੰਘ ਢਿੱਲੋਂ

Web Admin

Web Admin

5 ਦਰਿਆ ਨਿਊਜ਼ (ਵਿਨੈ ਕੁਮਾਰ ਜੈਨ)

ਡੇਰਾ ਬਸੀ , 18 Aug 2012

ਡੇਰਾਬੱਸੀ ਵਿਨੈ ਕੁਮਾਰ ਜੈਨ ਸ੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਖ ਮੁਫਤ ਤਾਂ ਸਤਿ ਸ੍ਰੀ ਅਕਾਲ ਦਾ ਜਵਾਬ ਵੀ ਨਹੀਂ ਮਿਲਦਾ। ਟਿਕਟਾਂ ਤੇ ਅਹੁਦੇ ਤਾਂ ਦੂਰ ਦੀ ਗੱਲ ਹੈ। ਇਥੋਂ ਨੇੜਲੇ ਪਿੰਡ ਕਾਰਕੌਰ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾਕਿ ਜਿਸ ਪਾਰਟੀ ਵਿੱਚ ਆਮ ਵਰਕਰਾਂ ਨੂੰ ਮਾਣ ਤੇ ਸਨਮਾਨ ਵੀ ਮੁੱਲ ਮਿਲਦਾ ਹੋਵੇ ਉਸ ਪਾਰਟੀ ਨੂੰ ਵਰਕਰਾਂ ਤੋਂ ਕੋਈ ਆਸ ਨਹੀ ਰੱਖਣੀ ਚਾਹੀਦੀ ਤੇ ਜਿਹੜੀ ਪਾਰਟੀ ਦੇ ਲੀਡਰਾਂ ਕੋਲ ਆਮ ਲੋਕਾਂ ਲਈ ਸਮਾਂ ਨਹੀ, ਉਸ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਦੀ ਆਸ ਵੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮੌਜੂਦਾ ਲੀਡਰਸਿਪ ਨੇ ਜੋ ਦੁਰਗਤ ਡੇਰਾਬੱਸੀ ਹਲਕੇ ਦੇ ਲੋਕਾਂ ਦੀ ਕੀਤੀ ਹੈ ਉਸ ਨੂੰ ਹਲਕੇ ਦੇ ਲੋਕ ਕਦੇ ਵੀ ਨਹੀ ਭੁੱਲ ਸਕਦੇ। ਇਤਿਹਾਸ ਗਵਾਹ ਹੈ ਕਿ ਕਾਂਗਰਸ ਪਾਰਟੀ ਨੇ ਡੇਰਾਬੱਸੀ ਹਲਕੇ ਦੇ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਹਮੇਸਾਂ ਹੀ ਨਜਰਅੰਦਾਜ ਕਰਕੇ ਥੈਲੀਆਂ ਵਾਲਿਆਂ ਦਾ ਸਾਥ ਦਿੱਤਾ ਹੈ। 

ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਹਮਲਾ ਕਰਦਿਆਂ ਸ੍ਰੀ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਰਾਜਨੀਤੀ ਵਿੱਚ ਹੁਣ ਰਾਜਾਸਾਹੀ ਦੀ ਕੋਈ ਥਾਂ ਨਹੀ, ਲੋਕ ਨੇਤਾ ਤੇ ਉਸ ਪਾਰਟੀ ਦਾ ਹੀ ਸਾਥ ਦੇਣਗੇ ਜਿਹੜੀ ਪਾਰਟੀ ਤੇ ਨੇਤਾ ਲੋਕਾਂ ਦਾ ਸਾਥ ਦੇਣਗੇ। ਕਾਂਗਰਸ ਪਾਰਟੀ ਦੀ ਲੀਡਰਸਿਪ ਨੂੰ ਮੌਕਾ ਪ੍ਰਸਤਾਂ ਤੇ ਵਪਾਰੀਆਂ ਦਾ ਟੋਲਾਂ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਨਾਂ ਬਹੁਤ ਤੇਜੀ ਨਾਲ ਪੰਜਾਬ ਦੇ ਨਕਸੇ ਤੋਂ ਮਿਟਦਾ ਜਾ ਰਿਹਾ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚ ਕਾਂਗਰਸ ਦਾ ਹਾਲ ਯ. ਪੀ. ਤੇ ਬਿਹਾਰ ਵਰਗਾ ਹੋ ਜਾਵੇਗਾ। ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਰੈਡੀ, ਸਾਬਕਾ ਸਰਪੰਚ ਗੁਰਬਚਨ ਸਿੰਘ ਕਾਰਕੌਰ, ਧਰਮਿੰਦਰ ਸਿੰਘ ਕਾਰਕੌਰ, ਜਗੀਰ ਸਿੰਘ ਪ੍ਰਧਾਨ ਗੁੱਗਾ ਮਾੜੀ ਕਮੇਟੀ ਆਦਿ ਹਾਜਰ ਸਨ। 

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD