Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਟੈਕਸੀ ਯੂਨੀਅਨਾਂ ਦੀ ਮੰਗ ਅਨੁਸਾਰ ਸ਼ਹਿਰ ਵਿੱਚ ਢੁੱਕਵੀਆਂ ਥਾਵਾਂ ਅਲਾਟ ਕੀਤੀਆਂ ਜਾਣਗੀਆਂ : ਹਰਭਜਨ ਮਾਨ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਮਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆਂ ਵੱਲੋਂ ਮੁੱਖ ਪ੍ਰਸਾਸ਼ਕ ਗਮਾਡਾ ਨਾਲ ਕੀਤੀ ਵਿਸ਼ੇਸ ਮੀਟਿੰਗ

ਹਰਭਜਨ ਮਾਨ
ਹਰਭਜਨ ਮਾਨ

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ (ਮੁਹਾਲੀ) , 21 Aug 2012

Last updated on: Aug 21, 2012, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਵੱਖ -ਵੱਖ ਟੈਕਸੀ ਯੂਨੀਅਨਾਂ ਦੀ ਲੰਮੇ ਚਿਰਾਂ ਤੋਂ ਚਲੀ ਆ ਰਹੀਂ ਮੰਗ ਦੀ ਪੁਰਤੀ ਲਈ ਟੈਕਸੀ ਯੂਨੀਅਨਾਂ ਨੂੰ ਸ਼ਹਿਰ ਵਿੱਚ ਢੁੱਕਵੀਆਂ ਥਾਵਾਂ ਅਲਾਟ ਕੀਤੀਆਂ ਜਾਣਗੀਆਂ। ਜਿਸ ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਿਕਲਾਂ ਤੋਂ ਛੁਟਕਾਰਾ ਮਿਲ ਜਾਵੇਗਾ ਅਤੇ ਇਨ੍ਹਾਂ ਥਾਵਾਂ ਨੂੰ ਨਿਯਮਤ  ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਅਤੇ ਸਾਬਕਾ ਕੇਂਦਰੀ ਮੰਤਰੀ  ਬਲਵੰਤ ਸਿੰਘ ਰਾਮੂਵਾਲੀਆਂ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਵੱਲੋਂ ਟੈਕਸੀ ਯੂਨੀਅਨਾਂ ਨੂੰ ਢੁੱਕਵੀਆਂ ਥਾਵਾਂ ਅਲਾਟ ਕਰਨ ਸਬੰਧੀ,  ਕਮਲਾ ਮਾਰਕੀਟ ਮੋਹਾਲੀ ਅਤੇ ਮੀਟ ਮਾਰਕੀਟ ਫੇਜ਼ 6 ਨੂੰ ਢੁੱਕਵੀ ਥਾਂ ਤੇ ਤਬਦੀਲ ਕਰਨ ਸਬੰਧੀ ਮੁੱਖ ਪ੍ਰਸ਼ਾਸਕ ਗਮਾਡਾ  ਏ.ਕੇ. ਸਿਨਹਾ ਨਾਲ ਵਿਸ਼ੇਸ ਮੀਟਿੰਗ ਕਰਨ ਉਪਰੰਤ ਦਿੱਤੀ। ਮਾਨ ਨੇ ਦੱਸਿਆ ਕਿ ਸ਼ਹਿਰ ਵਿੱਚ ਟੈਕਸੀ ਯੂਨੀਅਨਾਂ ਕੋਲ ਨਿਯਮਤ ਥਾਂ ਨਾ ਹੋਣ ਕਾਰਨ ਟੈਕਸੀ ਚਾਲਕਾਂ ਨੂੰ ਵੱਖ –ਵੱਖ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਟੈਕਸੀ ਯੂਨੀਅਨਾਂ ਦੇ ਵਫਦ ਉਨ੍ਹਾਂ ਨੂੰ ਵਾਰ ਵਾਰ ਮਿਲ ਕੇ ਢੁੱਕਵੀ ਥਾਵਾਂ ਅਲਾਟ ਕਰਨ ਲਈ ਆਖ ਰਹੇ ਸਨ।  ਮਾਨ ਨੇ ਦੱਸਿਆ ਕਿ ਮੁੱਖ ਪ੍ਰਸਾਸ਼ਕ ਨੇ ਅਧਿਕਾਰੀਆਂ ਨੂੰ ਵਿਸ਼ੇਸ ਥਾਵਾਂ ਦੀ ਸਨਾਖਤ ਕਰਨ ਲਈ ਹਦਾਇਤਾ ਜਾਰੀ ਕਰ ਦਿੱਤੀਆ ਹਨ ਅਤੇ ਜਲਦੀ ਹੀ ਵੱਖ ਵੱਖ ਥਾਵਾਂ ਅਲਾਟ ਕਰ ਦਿੱਤੀਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕਿ ਫੇਜ਼ 6 ਸਥਿਤ ਮੀਟ ਮਾਰਕੀਟ ਕਾਰਨ ਫੇਜ਼ 6 ਦੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਇਥੋ ਦੇ ਲੋਕ ਮੀਟ ਮਾਰਕੀਟ ਨੂੰ ਹੋਰ ਥਾਂ ਤਬਦੀਲ ਕਰਨ ਦੀ ਮੰਗ ਕਰਦੇ ਆ ਰਹੇ ਸਨ।  ਮਾਨ ਨੇ ਦੱਸਿਆ ਕਿ ਫੇਜ਼ 6 ਦੀ ਮੀਟ ਮਾਰਕੀਟ ਨੂੰ ਵੀ ਤਬਦੀਲ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ ਅਤੇ ਇਸ ਨੂੰ ਜਲਦੀ ਹੀ ਕਿਸੇ ਹੋਰ ਥਾਂ ਤੇ ਤਬਦੀਲ ਕਰ ਦਿੱਤਾ ਜਾਵੇਗਾ। ਮਾਨ ਨੇ ਦੱਸਿਆ ਕਿ ਮੋਹਾਲੀ ਪਿੰਡ ਸਥਿਤ ਕਮਲਾ ਮਾਰਕੀਟ ਜਿਥੇ ਕਿ ਮੋਟਰ ਗੱਡੀਆਂ ਦੀ ਮੁਰੰਮਤ ਅਤੇ ਸਪੇਅਰ ਪਾਰਟਸ ਆਦਿ ਦੀਆਂ ਦੁਕਾਨਾਂ ਹਨ ਨੂੰ ਵੀ ਫੇਜ਼ 11 ਵਿਖੇ ਤਬਦੀਲ ਕੀਤਾ ਜਾਵੇਗਾ। ਜਿਸ ਨਾਲ ਲੰਮੇ ਚਿਰਾਂ ਤੋਂ ਆ ਰਹੀ  ਮੰਗ ਪੁਰੀ ਹੋ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਤਿਹਾਸਕ ਪਿੰਡ ਸੋਹਾਣਾ ਦੀਆਂ ਗਲੀਆਂ ਨਾਲੀਆਂ ਨੂੰ ਪੱਕੀਆਂ ਕਰ ਕੇ ਇਸ ਪਿੰਡ ਨੂੰ ਸਾਫ਼ ਸੁਥਰਾ ਬਣਾਇਆ ਜਾਵੇਗਾ। ਇਸ ਤੋਂ ਉਪਰੰਤ  ਮਾਨ ਨੇ ਮੁੱਖ ਪ੍ਰਸਾਸ਼ਕ ਗਮਾਡਾ  ਏ.ਕੇ ਸਿਨੇਹਾ ਨਾਲ  ਬੋਗਿਨ ਵਿਲਿਆ ਗਾਰਡਨ ਦਾ ਦੌਰਾ ਵੀ ਕੀਤਾ।  ਮਾਨ ਨੇ ਦੱਸਿਆ ਕਿ ਇਸ ਪਾਰਕ ਨੂੰ ਹੋਰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਸ਼ਹਿਰ ਨਿਵਾਸੀਆਂ ਲਈ ਇੱਕ ਚੰਗੀ ਸੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ  ਬਲਵੰਤ ਸਿੰਘ ਰਾਮੂਵਾਲੀਆ,  ਮਾਨ ਦੇ ਸਲਾਹਾਕਾਰ  ਗੁਜਰਾਲ ਇੰਦਰ ਸਿੰਘ ਚਾਹਲ,  ਗਮਾਡਾ ਦੇ ਹੋਰ ਪ੍ਰਸਾਸਨਿਕ ਅਧਿਕਾਰੀ ਵੀ ਮੌਜੂਦ ਸਨ।  

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD