Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਐਸ.ਏ.ਐਸ.ਨਗਰ ਸ਼ਹਿਰ 'ਚ ਸਰਕਾਰੀ ਜਮੀਨਾਂ ਤੇ ਨਜਾਇਜ ਕਬਜੇ ਬਰਦਾਸਤ ਨਹੀਂ ਕੀਤੇ ਜਾਣਗੇ : ਸਿੱਧੂ

ਵਿਓਪਾਰਕ ਅਦਾਰਿਆਂ ਵੱਲੋਂ ਨਜਾਇਜ ਉਸਾਰੀਆਂ ਨੂੰ ਹਟਾਉਣ ਲਈ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ

ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਨਾਲ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 14 May 2014

Last updated on: May 14, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ 'ਚ ਸਰਕਾਰੀ ਜਮੀਨਾਂ ਤੇ ਨਜਾਇਜ ਕਬਜੇ ਬਰਦਾਸ਼ਤ ਨਹੀਂ ਕੀਤੇ ਜਾਣਗੇ । ਜੇਕਰ ਕੋਈ ਨਜਾਇਜ ਕਬਜਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਜਾਇਜ ਕਬਜਾ ਹਟਵਾ ਕੇ ਤੁਰੰਤ ਰਿਪੋਰਟ ਦਿੱਤੀ ਜਾਵੇ। ਇਹ ਹਦਾਇਤਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਸ਼ਹਿਰ ਦੀ ਹੱਦ ਨਾਲ ਲਗਦੀਆਂ ਨਜਾਇਜ ਕਲੌਨੀਆਂ ਢਾਹੁਣ ਨਾਲ ਉਹ ਲੋਕ ਐਸ.ਏ.ਐਸ.ਨਗਰ ਸ਼ਹਿਰ 'ਚ ਸਰਕਾਰੀ ਥਾਵਾਂ ਤੇ ਕਾਬਜ ਹੋ ਸਕਦੇ ਹਨ । ਉਨ੍ਹਾਂ ਤੇ ਸਖ਼ਤ ਨਿੱਗਾ੍ਹ ਰੱਖੀ ਜਾਵੇ ਕਿਸੇ ਨੂੰ ਵੀ ਨਜਾਇਜ ਕਾਬਜ ਨਾ ਹੋਣ ਦਿੱਤਾ ਜਾਵੇ। ਸਿੱਧੂ ਨੇ ਹੋਰ ਆਖਿਆ ਕਿ ਸ਼ਹਿਰ ਵਿੱਚ ਕਈ ਵਿਓਪਾਰਕ ਅਦਾਰਿਆਂ ਅਤੇ ਮਾਰਕੀਟਾਂ ਵਿੱਚ ਦੁਕਨਦਾਰਾਂ ਵੱਲੋਂ ਨਜਾਇਜ ਉਸਾਰੀਆਂ ਕੀਤੀਆਂ ਹੋਈਆਂ ਹਨ ਜਿਹੜਾ ਵੀ ਕੋਈ ਵਿਅਕਤੀ ਪਾਸ ਕਰਵਾਏ ਨਕਸੇ ਦੀ ਉਲਘੰਣਾ ਕਰਦਾ ਹੈ ਉਸ ਵਿਰੁੱਧ ਅਤੇ ਨਜਾਇਜ ਉਸਾਰੀਆਂ ਨੂੰ ਹਟਾਉਣ ਲਈ ਢੁੱਕਵੀ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਅਦਾਰਿਆਂ ਦੀ ਲਿਸਟ ਤਿਆਰ ਕੀਤੀ ਜਾਵੇ। ਉਨ੍ਹਾਂ ਮਾਰਕੀਟਾਂ ਨੂੰ ਸਾਫ਼ ਸੁਥਰੀ ਨਵੀਂ ਦਿੱਖ ਪ੍ਰਦਾਨ ਕਰਨ ਦੀਆਂ ਹਦਾਇਤਾ ਵੀ ਦਿੱਤੀਆ। ਸ੍ਰੀ ਸਿੱਧੂ ਨੇ ਇਸ ਮੌਕੇ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸ਼ਹਿਰ ਦੇ ਕੰਮ 'ਚ ਬਿਨ੍ਹਾਂ ਵਜ੍ਹਾ ਦੇਰੀ ਨਾ ਹੋਵੇ। ਉਨ੍ਹਾਂ ਇਸ ਮੌਕੇ ਆਖਿਆ ਕਿ ਉਨ੍ਹਾਂ ਵੱਲੋਂ ਸ਼ਹਿਰ 'ਚ ਹੋਏ ਵਿਕਾਸ ਕਾਰਜ ਅਤੇ ਚੱਲ ਰਹੇ ਵਿਕਾਸ ਕਾਰਜਾ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਕਿਸਮ ਦੀਆਂ ਤਰੁੱਟੀਆਂ ਪਾਈਆਂ ਗਈਆਂ ਤਾਂ ਉਸ ਦੇ ਜਿੰਮੇਵਾਰ ਸਬੰਧਤ ਅਧਿਕਾਰੀ ਹੋਣਗੇ। ਅਣਗਹਿਲੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸਿੱਧੂ ਨੇ ਇਸ ਮੌਕੇ ਵਿਕਾਸ ਕਾਰਜਾਂ ਦੇ ਮਿਆਰੀ ਹੋਣ ਨੂੰ ਯਕੀਨੀ ਬਣਾਉਣ ਦੀਆਂ ਸਖ਼ਤ  ਹਦਾਇਤਾਂ ਵੀ ਦਿੱਤੀਆ। 

ਸਿੱਧੂ ਨੇ ਇਸ ਮੌਕੇ ਆਖਿਆ ਕਿ ਸ਼ਹਿਰ ਦੀਆਂ ਕੁੱਝ ਸੜਕਾਂ ਦੇ ਦੁਆਲੇ ਟਾਇਲਾਂ ਆਦਿ ਲਗਾਉਣ ਉਪਰੰਤ ਉਨ੍ਹਾਂ ਦਾ ਮਲਵਾ ਉਸੇ ਤਰ੍ਹਾਂ ਪਿਆ ਹੈ ਜਿਸ ਕਾਰਨ ਸੜਕਾਂ ਤੇ ਗੰਦਗੀ ਨਜਰ ਆਉਂਦੀ ਹੈ । ਉਨ੍ਹਾਂ ਆਖਿਆ ਕਿ ਜਿਸ ਕਿਸੇ ਏਜੰਸੀ ਵੱਲੋਂ ਕੰਮ ਕਰਵਾਇਆ ਗਿਆ ਹੈ ਉਸ ਨੂੰ ਉਹ ਮਲਵਾ ਤੁਰੰਤ ਹਟਾਉਣ ਦੀਆਂ ਹਦਾਇਤਾਂ ਕੀਤੀਆਂ ਜਾਣ ਅਤੇ ਸਾਰੀਆਂ ਸੜਕਾਂ ਦੀ ਮੁਕੰਮਲ ਸਫਾਈ ਕੀਤੀ ਜਾਵੇ, ਕਿਸੇ ਵੀ ਸੜਕ ਤੇ ਮਿੱਟੀ ਅਤੇ ਮਲਵੇ ਆਦਿ ਦੀ ਢੇਰੀ ਨਜਰ ਨਹੀਂ ਆਉਣੀ ਚਾਹੀਦੀ । ਸ੍ਰੀ ਸਿੱਧੂ ਨੇ ਹੋਰ ਆਖਿਆ ਕਿ ਸ਼ਹਿਰ 'ਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਰਹਿੰਦੀਆਂ ਮੁੱਖ ਸੜਕਾਂ ਤੇ ਜਿਥੇ ਡੀਵਾਇਡਰ ਨਹੀਂ ਬਣੇ ਉਥੇ ਡੀਵਾਇਡਰ ਬਣਾਉਣ ਲਈ ਇੱਕ ਯੋਜਨਾ ਤਿਆਰ ਕੀਤੀ ਜਾਵੇ ਤਾਂ ਜੋ ਸਾਰੀਆਂ ਸੜਕਾਂ ਤੇ ਵਨ ਵੇਅ ਟਰੈਫਿਕ ਹੋ ਸਕੇ ਇਸ ਤੋ ਇਲਾਵਾ ਟਰੈਫਿਕ ਲਾਈਟਾਂ ਅਤੇ ਜਿਹੜੀਆਂ ਸੜਕਾਂ ਤੇ ਰਾਤ ਨੂੰ  ਰੋਸ਼ਨੀ ਲਈ ਲਾਈਟਾਂ ਲਗਾਈਆਂ ਗਈਆਂ ਹਨ ਜਿਥੇ ਬੰਦ ਹਨ ਉਨ੍ਹਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ। ਸ੍ਰੀ ਸਿੱਧੂ ਨੇ ਸ਼ਹਿਰ ਵਿਚਲੇ ਪਾਰਕਾਂ ਦੇ ਰੱਖ ਰਖਾਓ ਲਈ ਵੀ ਪੁਖਤਾ ਇੰਤਜਾਮ ਕਰਨ ਲਈ ਆਖਿਆ । ਉਨ੍ਹਾਂ ਸ਼ਹਿਰ ਦੇ ਨੇਚਰ ਪਾਰਕ ਵਿਖੇ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਵਿਵਸਥਾ ਕਰਨ ਦੀਆਂ ਹਦਾਇਤਾਂ ਦਿੱਤੀਆ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਮੁੜ ਸਫਾਈ ਮੁਹਿੰਮ ਸੁਰੂ ਕਰਨ ਲਈ ਆਖਿਆ ਅਤੇ ਸਹਿਰ ਵਿੱਚ ਉੱਗੇ ਕਾਂਗਰਸੀ ਘਾਹ ਜਿਸ ਨਾਲ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਨੂੰ ਤੁਰੰਤ ਕਟਾਉਣ ਦੀਆਂ ਹਦਾਇਤਾਂ ਦਿੱਤੀਆ। ਸਿੱਧੂ ਨੇ ਰੈਣ ਬਸੇਰੇ ਨੇੜੇ ਪਾਣੀ ਦੀ ਪਾਈਪ ਦੀ ਲੀਕੇਜ ਕਾਰਨ ਟੁੱਟੀ ਸੜਕ ਨੂੰ ਵੀ ਮੁਰੰਮਤ ਕਰਨ ਅਤੇ ਪਾਈਪ ਦੀ ਲੀਕੇਜ ਨੂੰ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆ । ਉਨ੍ਹਾਂ ਪੰਜਾਬ ਸਰਕਾਰ ਵੱਲੋ  ਸ਼ਹਿਰ ਵਿੱਚ ਬਣਾਏ ਗਏ ਬਹੁਮੰਤਵੀ ਖੇਡ ਸਟੇਡੀਅਮਾਂ ਦੇ ਰੱਖ ਰਖਾਓ ਲਈ ਵੀ ਪੁਖਤਾ ਇੰਤਜਾਮ ਕਰਨ ਲਈ ਆਖਿਆ ਅਤੇ ਜਿਨ੍ਹਾਂ ਖੇਡ ਸਟੇਡੀਅਮਾਂ ਵਿੱਚ ਤੈਰਾਕੀ ਪੁਲ ਬਣੇ ਹੋਏ ਹਨ ਉਨ੍ਹਾਂ ਨੂੰ ਚਾਲੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆ  ਅਤੇ ਇਨ੍ਹਾਂ ਸਬੰਧੀ ਇੱਕ ਵਿਸ਼ੇਸ ਯੋਜਨਾ ਤਿਆਰ ਕਰਨ ਲਈ ਆਖਿਆ ਤਾਂ ਜੋ ਇਨ੍ਹਾਂ ਸਟੇਡੀਅਮਾਂ ਦਾ ਖਿਡਾਰੀ ਅਤੇ ਸ਼ਹਿਰ ਨਿਵਾਸੀ ਵੱਧ ਤੋਂ ਵੱਧ ਫਾਇਦਾ ਉਠਾ ਸਕਣ। ਮੀਟਿੰਗ ਵਿੱਚ ਅਸਟੇਟ ਅਫ਼ਸਰ ਗਮਾਡਾ ਸ੍ਰੀਮਤੀ ਇੰਦਰਜੀਤ ਕੌਰ ਕੰਗ, ਐਸ.ਈ. ਗਮਾਡਾ ਸ੍ਰੀ ਜਤਿੰਦਰ ਮੋਹਨ, ਵਧੀਕ ਕਮਿਸ਼ਨਰ ਤਕਨੀਕੀ ਨਗਰ ਨਿਗਮ ਸ੍ਰੀ ਬੀ.ਡੀ ਸਿੰਗਲਾ, ਐਕਸੀਅਨ ਗਮਾਡਾ ਸ੍ਰੀ ਅਸੋਕ ਵਿਰਦੀ, ਸ੍ਰੀ ਆਰ.ਐਸ. ਚੀਮਾ ਅਤੇ ਨਗਰ ਨਿਗਮ ਅਤੇ ਗਮਾਡਾ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD