Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੱਖਾਂ ਦਾ ਦਾਨ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੱਡੇ ਪੱਧਰ ਤੇ ਮੁਹਿੰਮ ਵਿੰਢਣ ਦੀ ਲੋੜ : ਹਰਭਜਨ ਮਾਨ

ਐਸ.ਏ.ਐਸ.ਨਗਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਜਿਸ ਨੇ ਨੇਤਰਦਾਨ ਕਰਨ ਲਈ ਮੁਹਿੰਮ ਦਾ ਕੀਤਾ ਅਗਾਜ਼ :ਵਰੁਣ ਰੂਜ਼ਮ

ਜ਼ਿਲ੍ਹਾ ਯੋਜਨਾਂ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਅਤੇ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਅੱਖਾਂ ਦਾਨ ਕਰਨ ਲਈ ਸਕੂਲੀ ਵਿਦਿਆਰਥੀਆਂ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾਂ ਕਰਦੇ ਹੋਏ।
ਜ਼ਿਲ੍ਹਾ ਯੋਜਨਾਂ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਅਤੇ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਅੱਖਾਂ ਦਾਨ ਕਰਨ ਲਈ ਸਕੂਲੀ ਵਿਦਿਆਰਥੀਆਂ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾਂ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ (ਮੁਹਾਲੀ) , 29 Aug 2012

Last updated on: Aug 29, 2012, 00:00 IST

ਅੱਖਾਂ ਦਾ ਦਾਨ ਸਭ ਤੋਂ ਮਹੱਤਵਪੂਰਨ ਅਤੇ ਮਹਾਂਦਾਨ ਹੈ ਅੱਖਾਂ ਦਾਨ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਮੁਹਿੰਮ ਵਿੰਢਣ ਦੀ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਆਈ ਇੰਸਟੀਚਿਊਟ ਅਤੇ ਸੁਪਰ ਸਪੈਸਲਿਟੀ ਹਸਪਤਾਲ ਸੋਹਾਣਾ ਵੱਲੋਂ ਸਕੂਲੀ ਵਿਦਿਆਰਥੀਆਂ ਵੱਲੋਂ ਕੱਢੀ ਅਕਾਲ ਆਸ਼ਰਮ ਸੋਹਾਣਾ ਤੋਂ ਫੇਜ਼ 8 ਤੱਕ ਅੱਖਾਂ ਦਾਨ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾਂ ਕਰਨ ਤੋਂ ਪਹਿਲਾਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।  ਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਲੱਖਾਂ ਲੋਕ ਅੱਖਾਂ ਦੀ ਰੌਸ਼ਨੀ ਤੋਂ ਵਾਂਝੇ ਹਨ ਜਿਹੜੇ ਕਿ ਆਪਣੀ ਜਿੰਦਗੀ ਦਾ ਸੰਪੂਰਨ ਤੌਰ ਤੇ ਆਨੰਦ ਨਹੀਂ ਮਾਣ ਸਕਦੇ । ਅੱਖਾਂ ਦੀ ਰੌਸ਼ਨੀ ਤੋਂ ਬਿਨਾਂ ਉਹਨਾਂ ਦੀ ਜਿੰਦਗੀ ਅਧੂਰੀ ਹੈ। ਉਹਨਾਂ ਕਿਹਾ ਕਿ ਅੱਖਾਂ ਦਾਨ ਕਰਨ ਦੀ ਮੁਹਿੰਮ ਨੂੰ ਤੇਜ ਕਰਨ ਦੀ ਲੋੜ ਹੈ ਅਤੇ ਇਸ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਸਮਾਜ ਸੈਵੀ ਸੰਸਥਾਵਾਂ ਬਹੁਤ ਵੱਡਾ ਰੋਲ ਅਦਾ ਕਰ ਸਕਦੀਆਂ ਹਨ। ਉਹਨਾਂ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਟਰੱਸਟ ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਵੱਲੋਂ ਆਰੰਭੀ ਅੱਖਾਂ ਦਾਨ ਜਾਗਰੂਕਤਾ ਮੁਹਿੰਮ ਨੂੰ ਉਹ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹਨ। ਇਸ ਮੌਕੇ ਡਿਪਟੀ ਕਮਿਸ਼ਨਰ  ਵਰੁਣ ਰੂਜ਼ਮ ਨੇ ਬੋਲਦਿਆਂ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਆਈ ਇੰਸਟੀਚਿਊਟ ਅਤੇ ਸੁਪਰਸਪੈਸਲਿਟੀ ਹਸਪਤਾਲ ਸੋਹਾਣਾਂ ਵੱਲੋਂ ਇਸ ਇਲਾਕੇ ਦੇ ਗਰੀਬ ਲੋਕਾਂ ਨੂੰ ਸਸਤੇ ਭਾਅ ਤੇ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਹਸਪਤਾਲ ਦਾ ਇਸ ਇਲਾਕੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ। ਉਹਨਾਂ ਇਸ ਮੌਕੇ ਸਿਵਲ ਸਰਜਨ ਡਾ. ਜੇ.ਐਸ.ਚੀਮਾ ਨੂੰ ਸੋਹਾਣਾ ਹਸਪਤਾਲ ਨੂੰ ਜ਼ਿਲ੍ਹਾ ਬਲਾਇੰਡਨੈਸ ਕੰਟਰੋਲ ਸੋਸਾਇਟੀ ਦਾ ਮੈਂਬਰ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਏ.ਐਸ.ਨਗਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੈ ਜਿਸ ਨੇ ਕਿ ਨੇਤਰਦਾਨ ਕਰਨ ਲਈ ਮੁਹਿੰਮ ਦਾ ਅਗਾਜ਼ ਕੀਤਾ ਹੈ। 

ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਸਥਾਪਿਤ ਬਲਾਇੰਡਨੈਸ ਕੰਟਰੋਲ ਸੋਸਾਇਟੀ ਦੀਆਂ ਰੈਗੂਲਰ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਪਹਿਲਾਂ ਉਹਨਾਂ ਸੋਹਾਣਾ ਹਸਪਤਾਲ ਦੇ ਡਾਇਲਸਿਸ ਵਿੰਗ ਦਾ ਰਸ਼ਮੀ ਉਦਘਾਟਨ ਕਰਕੇ ਜਨਤਾ ਨੂੰ ਸਮਰਪਿਤ ਕੀਤਾ। ਇਸ ਮੌਕੇ ਜ਼ਿਲ੍ਹਾ ਹਸਪਤਾਲ ਭਲਾਈ ਸਾਖਾ ਐਸ.ਏ.ਐਸ.ਨਗਰ ਦੀ ਚੇਅਰਪਰਸ਼ਨ ਸਿਮਰਪ੍ਰੀਤ ਕੌਰ ਰੂਜ਼ਮ ਵੀ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਖੇਡ ਵਿਭਾਗ ਪੰਜਾਬ  ਸਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਟਰੱਸਟ ਵਧਾਈ ਦਾ ਪਾਤਰ ਹੈ। ਜਿਸ ਨੇ ਕਿ ਸਥਾਨਕ ਪ੍ਰਸਾਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਦਾਨ ਕਰਨ ਲਈ ਜਾਗਰੂਕਤਾ ਮੁਹਿੰਮ ਵਿੰਢੀ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨਾਂ ਚਾਹੀਦਾ ਹੈ ਜੋ ਕਿ ਇੱਕ ਵੱਡਾ ਪੁੰਨ ਹੈ।  ਸਮਾਗਮ ਦੌਰਾਨ ਬਲਾਂਇਡ ਸਕੂਲ ਚੰਡੀਗੜ ਦੇ ਵਿਦਿਆਰਥੀਆਂ ਨੇ ਅੱਖਾਂ ਦਾਨ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਸਮੂਹ ਗੀਤ ਪੇਸ਼ ਕੀਤੇ, ਉਥੇ ਹੀ ਸੋਹਾਣਾ ਨਰਸਿੰਗ ਸਕੂਲ ਦੀ ਵਿਦਿਆਰਥਣਾਂ ਵਲੋਂ ਇੱਕ ਨਾਟਕ ਰਾਂਹੀ ਅੱਖਾਂ ਦਾਨ ਕਰਨ ਦਾ ਵੀ ਸੰਦੇਸ਼ ਦਿੱਤਾ ਗਿਆ।  ਸਮਾਗਮ  ਦੌਰਾਨ ਮੁੱਖ ਤੌਰ ਤੇ ਪੁੱਜੇ ਇਸਾਈ ਧਰਮ ਦੇ ਪ੍ਰਮੁੱਖ ਫਾਦਰ ਹੈਨਰੀ ਜੋਸਫ, ਮੁਸਲਿਮ ਧਰਮ ਦੇ ਪ੍ਰਮੁੱਖ ਮੌਲਾਨਾ ਮੁਹੰਮਦ ਅਨੀਜ਼, ਹਿੰਦੂ ਧਰਮ ਦੇ ਪ੍ਰਮੁੱਖ ਪੰਡਿਤ ਓਮ ਪ੍ਰਕਾਸ਼ ਅਤੇ ਸਿੱਖ ਧਰਮ ਦੇ ਪ੍ਰਮੁੱਖ ਭਾਈ ਦਵਿੰਦਰ ਸਿੰਘ ਖਾਲਸਾ ਨੇ ਆਪਣੇ ਸੰਦੇਸ਼ ਵਿੱਚ ਸਾਰੇ ਧਰਮਾਂ ਨੂੰ ਅੱਖਾਂ ਦਾਨ ਕਰਨ ਲਈ ਮੁਹਿੰਮ ਵਿੱਢਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਾਰੇ ਧਰਮ ਮਨੁੱਖਤਾ ਨੂੰ ਆਪਸ ਵਿੱਚ ਜੋੜਨ ਦਾ ਸੰਦੇਸ਼ ਦਿੰਦੇ ਹਨ। ਪ੍ਰੋਗਰਾਮ ਦੌਰਾਨ ਹਸਪਤਾਲ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਕੁਮਾਰ ਸੂਰੀ ਨੇ ਆਏ ਹੋਏ ਪਤੱਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੈਸ ਕਲੱਬ ਐਸ.ਏ.ਐਸ.ਨਗਰ ਦੇ ਚੇਅਰਮੈਨ  ਕੇਵਲ ਸਿੰਘ ਰਾਣਾ , ਹਸਪਤਾਲ ਦੇ ਡਾਇਰੈਕਟਰ ਹਰਪ੍ਰੀਤ ਸਿੰਘ, ਉੱਘੇ ਸਮਾਜ ਸੇਵੀ ਫੂਲਰਾਜ ਸਿੰਘ ਸਾਬਕਾ ਨਗਰ  ਕੌਂਸਲਰ,  ਟਰੱਸ਼ਟ ਦੇ ਸਕੱਤਰ ਗੁਰਮੀਤ ਸਿੰਘ, ਮੈਂਬਰ ਸਰਬਜੀਤ ਸਿੰਘ, ਅਮਰਜੀਤ ਸਿੰਘ, ਜਿਲਾ੍ਹ ਯੂਥ ਕਲੱਬ ਤਾਲਮੇਲ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਬਠਲਾਣਾ, ਕਲਗੀਧਰ ਸੇਵਕ ਜੱਥੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ, ਜੈਨਰੇਸ਼ਨ ਸੇਵੀਅਰ ਸੰਸਥਾ ਦੀ ਪ੍ਰਧਾਨ ਅਮਤੇਸ਼ਵਰ ਕੌਰ, ਸਾਬਕਾ ਨਗਰ ਕੌਂਸਲਰ ਰਾਜਿੰਦਰ ਪ੍ਰਸ਼ਾਦ ਸ਼ਰਮਾ ਸਮੇਤ ਕਈ ਪੱਤਵੰਤੇ  ਮੌਜੂਦ ਸਨ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD