Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਪੇਂਡੂ ਜਲ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਲਈ 1 ਹਜ਼ਾਰ 34 ਕਰੋੜ ਰੁਪਏ ਦੀ ਯੋਜਨਾ ਬਣਾਈ: ਵਿਰਸਾ ਸਿੰਘ ਵਲਟੋਹਾ

ਦਸੰਬਰ 2013 ਤੱਕ ਸਮੁੱਚੀਆਂ 15170 ਪੇਂਡੂ ਅਬਾਦੀਆਂ ਨੂੰ 70 ਐਲ.ਪੀ.ਸੀ.ਡੀ. ਜਲ ਸਪਲਾਈ ਕਰਨ ਦਾ ਟੀਚਾ

ਵਿਰਸਾ ਸਿੰਘ ਵਲਟੋਹਾ
ਵਿਰਸਾ ਸਿੰਘ ਵਲਟੋਹਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 31 Aug 2012

Last updated on: Aug 31, 2012, 00:00 IST

ਪੰਜਾਬ ਸਰਕਾਰ ਆਉਣ ਵਾਲੇ ਦੋ ਸਾਲਾਂ ਦੌਰਾਨ 2481 ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਲਈ 1 ਹਜ਼ਾਰ 34 ਕਰੋੜ ਰੁਪਏ ਖ਼ਰਚ ਕਰੇਗੀ ਅਤੇ ਦਸੰਬਰ 2013 ਤੱਕ ਸਮੁੱਚੀਆਂ 15170 ਪੇਂਡੂ ਅਬਾਦੀਆਂ ਨੂੰ 70 ਐਲ.ਪੀ.ਪੀ.ਪੀ.ਡੀ. ਜਲ ਸਪਲਾਈ ਕਰਨਾ ਯਕੀਨੀ ਬਣਾਏਗੀ। ਇਹ ਖੁਲਾਸਾ ਕਰਦਿਆਂ ਪੰਜਾਬ ਦੇ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ, ਸੁਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਮੁੱਖ ਸੰਸਦੀ ਸਕੱਤਰ  ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚਾਲੂ ਸਾਲ 2012-13 ਦੌਰਾਨ ਪੇਂਡੂ ਜਲ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੋ ਸੂਬੇ ਦੇ ਸਮੁੱਚੇ ਪੇਂਡੂ ਖੇਤਰਾਂ ਵਿੱਚ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਾਉਣ ਲਈ ਨਵੀਂ ਯੋਜਨਾ ਉਲੀਕੀ ਹੈ, ਜਿਸ ਤਹਿਤ ਸੂਬੇ ਦੇ 600 ਪਿੰਡਾਂ 'ਚ ਇੱਕ ਦਿਨ 'ਚ ਇੱਕ ਆਦਮੀ ਪਿੱਛੇ 70 ਲੀਟਰ ਪਾਣੀ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ 'ਚ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਪਾਣੀ ਦੇ ਕੁਨੈਕਸ਼ਨ ਪਾਣੀ-ਮੀਟਰ ਲਗਾ ਕੇ ਪ੍ਰਤੀ ਘਰ 70 ਤੋਂ 100 ਰੁਪਏ ਬਿੱਲ ਦੇ ਹਿਸਾਬ ਨਾਲ ਜਾਰੀ ਕੀਤੇ ਜਾÎਣਗੇ। ਉਨ੍ਹਾਂ ਕਿਹਾ ਕਿ ਨਵੀਂ ਯੋਜਨਾ ਤਹਿਤ ਇਹ ਵੀ ਨਿਸ਼ਚਿਤ ਕੀਤਾ ਗਿਆ ਹੈ ਕਿ ਪਾਣੀ 'ਚ ਪਾਏ ਜਾਣ ਵਾਲੇ ਯੂਰੇਨੀਅਮ ਅਤੇ ਹੋਰ ਘਾਤਕ ਤੱਤਾਂ ਦੀ ਸਪਲਾਈ ਨਿਸ਼ਚਿਤ ਮਾਪਦੰਡਾਂ ਤੋਂ ਵੱਧ ਨਾ ਹੋਵੇ ਅਤੇ ਪਾਣੀ ਦੀ ਗੈਰ-ਕਾਨੂੰਨੀ ਵਰਤੋਂ ਨਾ ਹੋਵੇ।  

ਵਲਟੋਹਾ ਨੇ ਅਕਾਲੀ-ਭਾਜਪਾ ਸਰਕਾਰ ਦੁਆਰਾ ਮਿੱਥੇ ਹੋਏ ਟੀਚੇ ਹਰ ਹਾਲਤ 100 ਫੀਸਦੀ ਪੂਰੇ ਕਰਨ ਬਾਰੇ ਯਕੀਨ ਦਿਵਾਉਂਦਿਆਂ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਨੂੰ ਸਵੱਛ ਪਾਣੀ ਦੇਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੇਖਣ 'ਚ ਆਇਆ ਹੈ ਕਿ ਸੂਬੇ ਦੇ ਕੁੱਝ ਪੇਂਡੂ ਖੇਤਰਾਂ 'ਚ ਪੇਂਡੂ ਜਲ ਸਪਲਾਈ ਸਕੀਮਾਂ ਜਾਂ ਤਾਂ ਬੰਦ ਹਨ ਜਾਂ ਉਨ੍ਹਾਂ ਦੇ ਮਿੱਥੇ ਹੋਏ ਟੀਚੇ ਪੂਰੇ ਨਹੀਂ ਹੋਏ। ਉਨ੍ਹਾਂ ਸੂਬੇ ਦੇ ਲੋਕਾਂ, ਇਲਾਕਾਈ ਆਗੂਆਂ ਨੂੰ ਅਪੀਲ ਕੀਤੀ ਕਿ ਆਪਣੇ ਇਲਾਕੇ 'ਚ ਵਿਭਾਗ ਦੀਆਂ ਬੰਦ ਹੋ ਚੁੱਕੀਆਂ ਸਕੀਮਾਂ ਜਾਂ ਜਿਨ੍ਹਾਂ ਸਕੀਮਾਂ ਪ੍ਰਤੀ ਉਨ੍ਹਾਂ ਨੂੰ ਕੋਈ ਸ਼ਿਕਾਇਤ ਹੈ, ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂਕਿ ਸਬੰਧਤ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਦੇ ਸਮੂਹ ਜ਼ਿਲ੍ਹਿਆਂ ਮੁਖੀਆਂ ਨੂੰ ਪੇਂਡੂ ਜਲ ਸਪਲਾਈ ਸਕੀਮਾਂ ਦੀ ਸਟੇਟਸ ਰਿਪੋਰਟ 10 ਦਿਨਾਂ 'ਚ ਭੇਜਣ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।   ਵਲਟੋਹਾ ਨੇ ਅੱਗੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਹੋਰ ਸਮੁੱਚੀਆਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਏਜੰਡਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ 3280 ਨਾ ਕਵਰ ਕੀਤੀਆਂ ਅਤੇ 3455 ਅੰਸ਼ਿਕ ਦੌਰ 'ਤੇ ਕਵਰ ਕੀਤੀਆਂ ਆਬਾਦੀਆਂ ਵਿੱਚ ਜਲ ਸਪਲਾਈ ਦਾ ਕਾਰਜ ਮੁਕੰਮਲ ਕੀਤਾ ਜਾ ਚੁੱਕਾ ਹੈ।

 

Tags: virsa singh baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD