Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਪੀ.ਸੀ.ਏ ਸਟੇਡੀਅਮ ਵਿੱਚ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਕੀਤਾ ਜਾਰੀ : ਜ਼ਿਲ੍ਹਾ ਪੁਲਿਸ ਮੁਖੀ

ਪੀ.ਸੀ.ਏ ਸਟੇਡੀਅਮ ਨਾਲ ਲਗਦੇ ਘਰਾਂ ਦੇ ਲੋਕਾਂ ਨੂੰ ਆਉਣ ਜਾਣ ਲਈ ਵਿਸ਼ੇਸ ਸਟੀਕਰ ਕੀਤੇ ਜਾਰੀ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 20 May 2014

Last updated on: May 20, 2014, 00:00 IST

ਪੀ.ਸੀ.ਏ ਸਟੇਡੀਅਮ ਮੋਹਾਲੀ ਵਿਖੇ 21, 23 ਅਤੇ 25 ਮਈ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਨੂੰ ਮੱਦੇਨਜ਼ਰ ਰੱਖਦਿਆਂ ਐਸ.ਏ.ਐਸ.ਨਗਰ ਸ਼ਹਿਰ ਅਤੇ ਇਸ ਦੇ ਨਾਲ ਲਗਦੇ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਪੁਲਿਸ ਪ੍ਰਸਾਸ਼ਨ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਆਉਣ ਜਾਣ ਲਈ ਟ੍ਰੈਫਿਕ ਦੀ ਸਮÎਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਟ੍ਰੈਫਿਕ ਸੁੰਚਾਰੂ ਢੰਗ ਨਾਲ ਚੱਲ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਗੁਰਸਰਨ ਸਿੰਘ ਸੰਧੂ ਨੇ ਦੱਸਿਆ ਕਿ ਆਵਾਜਾਈ ਨੂੰ ਨਿਰਵਿਗਨ ਰੱਖਣ ਲਈ ਕੁੱਝ ਰੂਟਾਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੇਜ਼-7 ਮੋਹਾਲੀ ਸਾਇਡ ਤੋਂ ਫੇਜ-9, ਫੇਜ਼-10 ਜਾਂ ਫੇਜ-11 ਮੋਹਾਲੀ ਵੱਲ ਜਾਣ ਵਾਲੀ ਟ੍ਰੈਫਿਕ ਕੁੰਭੜਾ ਚੌਂਕ ਤੋਂ ਨਾਇਪਰ ਰੋਡ ਹੋ ਕੇ ਅੱਗੇ ਜਾ ਸਕਦੀ ਹੈ ਅਤੇ ਫੇਜ-9, ਫੇਜ-10 ਜਾਂ ਫੇਜ-11 ਮੋਹਾਲੀ ਸਾਇਡ ਤੋਂ ਫੇਜ-7 ਮੋਹਾਲੀ ਵੱਲ ਆਉਣ ਵਾਲੀ ਟ੍ਰੈਫਿਕ ਇਸੇ ਰੂਟ ਰਾਹੀਂ ਵਾਪਸ ਆ ਸਕਦੀ ਹੈ। ਸੰਧੂ ਨੇ ਦੱਸਿਆ ਕਿ ਫੇਜ-10 ਦੀ ਮਾਰਕੀਟ ਦੇ ਪਿਛਲੇ ਪਾਸੇ ਰਹਿੰਦੇ ਲੋਕਾਂ ਲਈ ਨਾਇਪਰ ਦੇ ਮੇਨ ਗੇਟ ਵਾਲੀ ਸੜਕ ਤੋਂ ਹੋ ਕੇ ਮੰਡੀਕਰਨ ਬੋਰਡ ਕੋਲ ਦੀ ਅੱਗੋਂ ਫੇਜ-10/11 ਮੋਹਾਲੀ ਦੀਆਂ ਲਾਈਟਾਂ ਤੋਂ ਸੈਕਟਰ 48/49 ਚੰਡੀਗੜ੍ਹ ਚੌਂਕ ਰਾਹੀਂ ਚੰਡੀਗੜ੍ਹ ਵੱਲ ਨੂੰ ਟ੍ਰੈਫਿਕ ਜਾ ਸਕਦੀ ਹੈ ਅਤੇ ਇਸੇ ਰੂਟ ਰਾਹੀਂ ਵਾਪਸ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਫੇਜ਼-9 ਮੋਹਾਲੀ ਤੋਂ ਚੰਡੀਗੜ੍ਹ ਜਾਣਾ ਹੈ ਉਹ ਫੇਜ-8/9 ਮੋਹਾਲੀ ਦੀਆਂ ਲਾਈਟਾਂ ਵਾਲੇ ਚੌਂਕ ਤੋਂ ਬੁੜੈਲ ਨੂੰ ਜਾਣ ਵਾਲੀ ਸੜਕ ਰਾਹੀਂ ਸੈਕਟਰ 44/45 ਚੰਡੀਗੜ੍ਹ ਦੀਆਂ ਲਾਈਟਾਂ ਵਾਲੇ ਚੌਂਕ ਵੱਲ ਜਾ ਸਕਣਗੇ ਅਤੇ ਇਸੇ ਰਾਸਤੇ ਵਾਪਸ ਆ  ਸਕਣਗੇ। 21 ਅਤੇ 23 ਮਈ ਮੈੱਚਾਂ ਵਾਲੇ ਦਿਨ ਇਹ ਰੂਟ ਸ਼ਾਮ 3.00 ਵਜੇ ਸ਼ੁਰੂ ਹੋ ਕੇ ਮੈਚ ਖਤਮ ਹੋਣ ਤੱਕ ਜਾਰੀ ਰਹਿਣਗੇ  ਅਤੇ 25 ਮਈ ਨੂੰ ਮੈਚ ਜਲਦੀ ਸ਼ੁਰੂ ਹੋਣ ਕਰਕੇ ਇਹ ਰੂਟ ਦੁਪਹਿਰ 12.00 ਵਜੇ ਤੋਂ ਸ਼ੁਰੂ ਹੋ  ਮੈਚ ਖਤਮ ਹੋਣ ਤੱਕ ਜਾਰੀ ਰਹਿਣਗੇ। ਸੰਧੂ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਘਰ ਪੀ.ਸੀ.ਏ ਸਟੇਡੀਅਮ ਮੋਹਾਲੀ ਦੇ ਨੇੜੇ ਲਗਦੇ ਹਨ ਉਨ੍ਹਾਂ ਨੂੰ ਸਟੀਕਰ ਜਾਰੀ ਕੀਤੇ ਹੋਏ ਹਨ। ਉਹ ਆਉਣ-ਜਾਣ ਸਮੇਂ ਸਟੀਕਰਾਂ ਦੀ ਵਰਤੋਂ ਕਰਨ ਅਤੇ ਜਿਨ੍ਹਾਂ ਕੋਲ ਸਟੀਕਰ ਅਜੇ ਤੱਕ ਨਹੀਂ ਪੁੱਜੇ ਉਹ ਥਾਣਾ ਫੇਜ-8 ਮੋਹਾਲੀ ਤੋਂ ਅਪਣੇ ਸਟੀਕਰ ਹਾਸ਼ਿਲ ਕਰਨ ਦੀ ਖੇਚਲ ਕਰਨ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਮੈੱਚਾਂ ਵਾਲੇ ਦਿਨ ਅਮਨ ਅਤੇ ਕਾਨੂੰਨ ਦੀ ਵਿਵਸਥਾਂ ਨੂੰ ਬਣਾਈ ਰੱਖਣ ਲਈ ਪੁਲਿਸ ਨੂੰ  ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD