Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਦੀਪਇੰਦਰ ਸਿੰਘ ਢਿੱਲੋਂ ਦੇ ਆਉਂਣ ਨਾਲ ਅਕਾਲੀ ਦਲ ਮਜਬੂਤ ਹੋਇਆ : ਹਰਮੇਲ ਸਿੰਘ ਟੌਹੜਾ

ਦੀਪਇੰਦਰ ਸਿੰਘ ਢਿੱਲੋਂ ਦੇ ਆਉਂਣ ਨਾਲ ਅਕਾਲੀ ਦਲ ਮਜਬੂਤ ਹੋਇਆ : ਹਰਮੇਲ ਸਿੰਘ ਟੌਹੜਾ

Web Admin

Web Admin

5 ਦਰਿਆ ਨਿਊਜ਼

ਪਟਿਆਲਾ , 10 Sep 2012

ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਸੀਨੀਅਰ ਨੇਤਾ ਹਰਮੇਲ ਸਿੰਘ ਟੌਹੜਾ ਨੇ ਕਿਹਾ ਕਿ ਦੀਪਇੰਦਰ ਸਿੰਘ ਢਿੱਲੋਂ ਦੇ ਆਉਂਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਹਲਕਾ ਪਟਿਆਲਾ ਵਿੱਚ ਭਾਰੀ ਮਜਬੂਤੀ ਮਿਲੀ ਹੈ। ਇੱਥੇ ਪਹੁੰਚੇ ਸ੍ਰੀ ਢਿੱਲੋਂ ਦਾ ਸਵਾਗਤ ਕਰਦਿਆਂ ਸ੍ਰੀ ਟੌਹੜਾ ਨੇ ਕਿਹਾ ਕਿ ਇਮਾਨਦਾਰ ਆਗੂਆਂ ਤੇ ਮਹਿਨਤੀ ਵਰਕਰਾਂ ਦੀ ਕਦਰ ਹੋਣੀ ਚਾਹੀਦੀ ਹੈ ਕਿਉਂਕਿ ਪਾਰਟੀ ਇਹਨਾਂ ਦੇ ਸਹਾਰੇ ਹੀ ਅੱਗੇ ਵਧਦੀ ਹੈ। ਉਨਾਂ ਕਿਹਾ ਕਿ ਦੀਪਇੰਦਰ ਸਿੰਘ ਢਿੱਲੋਂ ਨੇ ਅਜਾਦ ਚੋਣ ਲੜ ਕੇ 52000 ਵੋਟਾਂ ਲਈਆਂ ਹਨ ਇਹ ਇਕ ਮਸਾਲ ਹੈ ਜਿਸ ਤੋਂ ਲੀਡਰ ਵੱਲੋਂ ਕੀਤੀ ਹੋਈ ਲੋਕ ਸੇਵਾ ਦਾ ਅੰਦਾਜਾ ਲਾਇਆ ਜਾ ਸਕਦਾ ਹੈ ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕ ਅਨਮੋਲ ਹੀਰਾ ਗੁਆ ਲਿਆ ਹੈ । ਤੇ ਅਸੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ,ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੇ ਧੰਨਵਾਦੀ ਹਾਂ ਜਿੰਨਾਂ ਨੇ ਅਕਾਲੀ ਦਲ ਵਿੱਚ ਇੱਕ ਮਿਹਨਤੀ ਤੇ ਇਮਾਨਦਾਰ ਆਗੂ ਨੂੰ ਲਿਆਂਦਾ ਹੈ। ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਮੈਂ ਖੁਸ਼ੀ ਮਹਿਸੂਸ ਕਰ ਰਿਹਾ ਹਾਂ ਅੱਜ ਪੰਜਾਬ ਦੀ ਤਰੱਕੀ ਤੇ ਖਸ਼ਹਾਲੀ ਅਕਾਲੀ ਦਲ ਦੀ ਮਜਬੂਤੀ ਨਾਲ ਜੁੜ ਗਈ ਹੈ ਉਨਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਕਾਂਗਰਸ ਪਾਰਟੀ ਨੂੰ ਤੇ ਉਸ ਦੀਆਂ ਨੀਤੀਆਂ ਨੂੰ ਬੁਰੀ ਤਰਾਂ ਨਕਾਰ ਦਿੱਤਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਸੇਵਾ ਦਾ ਮੌਕਾ ਦਿੱਤਾ ਹੈ । ਉਨਾਂ ਕਿਹਾ ਕਿ ਜਿਹੜੀ ਪਾਰਟੀ ਵਿੱਚ ਟਿਕਟਾਂ ਤੇ ਅਹੁਦੇ ਮੁੱਲ ਵਿਕਦੇ ਹੋਣ ਉਸ ਪਾਰਟੀ ਦਾ ਹਾਲ ਇਹੋ ਜਿਹਾ ਹੀ ਹੋਣਾ ਸੀ ।ਉਨਾਂ ਕਿਹਾ ਕਿ ਹੁਣ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕੀਤੀ ਜਾਵੇਗੀ ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਤੂੜ, ਮਨਜੀਤ ਸਿੰਘ ਚਾਹਲ, ਕੌਸਲਰ ਹਰਵਿੰਦਰ ਸਿੰਘ ਬੱਬੂ, ਸੀਨਅਰ ਅਕਾਲੀ ਆਗੂ ਨਰਿੰਦਰ ਸਿੰਘ ਵੋਹਰਾ, ਹਰਜਿੰਦਰ ਸਿੰਘ ਭੰਗੂ ਅਤੇ ਬੁੱਧਰਾਮ ਧਿਮਾਨ ਆਦ ਆਗੂ ਹਾਜਰ ਸਨ। 

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD