Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਹਿਰੀ ਪਾਣੀ ਦੀ ਚੋਰੀ 'ਤੇ 5000 ਰੁਪਏ ਜੁਰਮਾਨੇ ਤੋਂ ਇਲਾਵਾ 6 ਮਹੀਨੇ ਦੀ ਕੈਦ: ਸੇਖੋਂ

ਪੰਜਾਬ ਸਰਕਾਰ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੈਨਾਲ ਐਂਡ ਡਰੇਨੇਜ ਐਕਟ 1873 ਵਿੱਚ ਸੋਧ

ਜਨਮੇਜਾ ਸਿੰਘ ਸੇਖੋਂ
ਜਨਮੇਜਾ ਸਿੰਘ ਸੇਖੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 11 Sep 2012

Last updated on: Sep 11, 2012, 00:00 IST

ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਹੁਣ ਨਹਿਰੀ ਪਾਣੀ ਚੋਰੀ ਕਰਨ ਵਾਲੇ ਵਿਅਕਤੀ ਨੂੰ 5000 ਰੁਪਏ ਜੁਰਮਾਨਾ ਦੇਣਾ ਪਵੇਗਾ। ਇਸ ਤੋਂ ਇਲਾਵਾ ਉਸ ਨੂੰ 6 ਮਹੀਨੇ ਤੱਕ ਕੈਦ ਵੀ ਹੋ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ 'ਕੈਨਾਲ ਐਂਡ ਡਰੇਨੇਜ ਐਕਟ 1873' ਵਿੱਚ ਸੋਧ ਕਰ ਕੇ ਆਰਡੀਨੈਂਸ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਸਿੰਜਾਈ ਮੰਤਰੀ  ਜਨਮੇਜਾ ਸਿੰਘ ਸੇਖੋਂ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਸਦਾ ਕਿਸਾਨ-ਮਜ਼ਦੂਰ ਪੱਖੀ ਨੀਤੀਆਂ ਦੀ ਧਾਰਣੀ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਜਿਨਸਾਂ ਨੂੰ ਪਾਣੀ ਮੁਹੱਈਆ ਕਰਾਉਣਾ ਸਰਕਾਰ ਦਾ ਫ਼ਰਜ਼ ਹੈ ਪਰ ਨਹਿਰੀ ਪਾਣੀ ਦੀ ਚੋਰੀ ਦੀਆਂ ਘਟਨਾਵਾਂ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ. ਸੇਖੋਂ ਨੇ ਦੱਸਿਆ ਕਿ ਕੈਨਾਲ ਐਂਡ ਡਰੇਨੇਜ ਐਕਟ 1873 ਦੀ ਧਾਰਾ 70 ਵਿੱਚ ਕੀਤੀ ਸੋਧ ਮੁਤਾਬਕ ਹੁਣ ਨਹਿਰੀ ਪਾਣੀ ਦੀ ਚੋਰੀ ਦੀ ਘਟਨਾ ਪਹਿਲੀ ਵਾਰ ਫੜੇ ਜਾਣ 'ਤੇ ਦੋਸ਼ੀ ਨੂੰ 5000 ਰੁਪਏ ਜੁਰਮਾਨਾ ਜਾਂ 6 ਮਹੀਨੇ ਦੀ ਕੈਦ ਜਾਂ ਫਿਰ ਦੋਵੇਂ ਸਜ਼ਾਵਾਂ ਇਕੱਠੀਆਂ ਹੋਣਗੀਆਂ। ਇਸ ਤੋਂ ਇਲਾਵਾ ਦੋਸ਼ੀ ਨੂੰ ਦੋ ਵਾਰ ਨਹਿਰੀ ਪਾਣੀ ਮੁਹੱਈਆ ਕਰਾਉਣ 'ਤੇ ਕੱਟ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੂਜੀ ਵਾਰ ਫੜੇ ਜਾਣ 'ਤੇ ਦੋਸ਼ੀ ਵਿਅਕਤੀ ਨੂੰ ਪੂਰੇ ਫ਼ਸਲੀ ਸੀਜ਼ਨ ਦੌਰਾਨ ਨਹਿਰੀ ਪਾਣੀ ਮੁਹੱਈਆ ਨਹੀਂ ਕੀਤਾ ਜਾਵੇਗਾ। 

ਸੇਖੋਂ ਮੁਤਾਬਕ ਜੇ ਕੋਈ ਵਿਅਕਤੀ ਇਸ ਤੋਂ ਬਾਅਦ ਵੀ ਗ਼ੈਰ ਕਾਨੂੰਨੀ ਢੰਗ ਨਾਲ ਨਹਿਰੀ ਪਾਣੀ ਚੋਰੀ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਸਬੰਧਤ ਨਹਿਰ ਦੇ ਕਮਾਂਡ ਏਰੀਆ ਵਿੱਚੋਂ ਦੋ ਸਾਲ ਲਈ ਕਾਲੀ ਸੂਚੀ 'ਚ ਪਾ ਦਿੱਤਾ ਜਾਵੇਗਾ ਅਤੇ ਇਸ ਸਮੇਂ ਦੌਰਾਨ ਉਸ ਨੂੰ ਨਹਿਰੀ ਪਾਣੀ ਮੁਹੱਈਆ ਨਹੀਂ ਕਰਵਾਇਆ ਜਾਵੇਗਾ। ਸਿੰਜਾਈ ਮੰਤਰੀ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਨੂੰ ਸਪਲਾਈ ਰੋਕ ਕੇ ਉਸ ਦੇ ਹੱਕ ਦਾ ਬਣਦਾ ਨਹਿਰੀ ਪਾਣੀ ਸਬੰਧਤ ਨਹਿਰ ਦੇ ਕਮਾਂਡ ਏਰੀਆ ਵਿੱਚ ਆਉਣ ਵਾਲੇ ਬਾਕੀ ਕਿਸਾਨਾਂ ਨੂੰ ਬਰਾਬਰ-ਬਰਾਬਰ ਤਕਸੀਮ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਵਿਅਕਤੀ ਨਹਿਰੀ ਪਾਣੀ 'ਤੇ ਲਾਈ ਗਈ ਰੋਕ ਵਿਰੁੱਧ 30 ਦਿਨਾਂ ਦੇ ਅੰਦਰ-ਅੰਦਰ ਸੁਪਰਿੰਟੈਂਡਿੰਗ ਕੈਨਾਲ ਅਫ਼ਸਰ ਅੱਗੇ ਅਪੀਲ ਕਰ ਸਕਦਾ ਹੈ।  ਜਨਮੇਜਾ ਸਿੰਘ ਸੇਖੋਂ ਨੇ ਦੱਸਿਆ ਕਿ ਐਕਟ ਵਿੱਚ ਸੋਧ ਕਰਨ ਤੋਂ ਪਹਿਲਾਂ ਨਹਿਰੀ ਪਾਣੀ ਦੀ ਚੋਰੀ ਦੀਆਂ ਘਟਨਾਵਾਂ ਵਿੱਚ ਦੋਸ਼ੀ ਵਿਅਕਤੀ ਨੂੰ 1000 ਰੁਪਏ ਜੁਰਮਾਨਾ ਅਤੇ 1 ਮਹੀਨਾ ਕੈਦ ਦੀ ਵਿਵਸਥਾ ਸੀ, ਜੋ ਹੁਣ ਸੋਧ ਤੋਂ ਬਾਅਦ 5000 ਰੁਪਏ ਜੁਰਮਾਨਾ ਅਤੇ 6 ਮਹੀਨੇ ਕੈਦ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਵਿੱਚ ਬਹੁਤ ਘੱਟ ਮੀਂਹ ਪੈਣ ਦੇ ਬਾਵਜੂਦ ਸਰਕਾਰ ਵੱਲੋਂ ਹਰ ਹੀਲਾ-ਵਸੀਲਾ ਵਰਤ ਕੇ ਨਹਿਰੀ ਪਾਣੀ ਕਿਸਾਨਾਂ ਨੂੰ ਸਿੰਜਾਈ ਲਈ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਿੰਜਾਈ ਵਿਭਾਗ ਸਦਾ ਇਹ ਕੋਸ਼ਿਸ਼ ਕਰਦਾ ਰਿਹਾ ਹੈ ਕਿ ਪਾਣੀ ਟੇਲਾਂ ਤੱਕ ਪਹੁੰਚਾਇਆ ਜਾਵੇ ਤਾਂ ਕਿ ਕਿਸਾਨ ਦੀ ਫ਼ਸਲ ਵਧੀਆ ਢੰਗ ਨਾਲ ਪਲ ਸਕੇ। ਪੰਜਾਬ ਦੇ ਕਈ ਇਲਾਕਿਆਂ ਵਿੱਚ ਬਾਰਿਸ਼ਾਂ ਪਿੱਛੋਂ ਮਾਈਨਰਾਂ ਵਿੱਚ ਪਾੜ ਪੈਣ ਦੀਆਂ ਖ਼ਬਰਾਂ ਸਬੰਧੀ ਉਨ੍ਹਾਂ ਕਿਹਾ ਕਿ ਕਿਸਾਨ ਕਈ ਵਾਰ ਮੀਂਹ ਮਗਰੋਂ ਆਪਣ ਤੌਰ 'ਤੇ ਹੀ ਮਾਈਨਰਾਂ ਵਿੱਚੋਂ ਪਾਣੀ ਲੈਣ ਲਈ ਕੱਢੇ ਗਏ ਮੋਘੇ ਬੰਦ ਕਰ ਦਿੰਦੇ ਹਨ ਜਿਸ ਕਾਰਨ ਮਾਈਨਰ ਵਿੱਚ ਪਾਣੀ ਦਾ ਵਾਹਅ ਤੇਜ਼ ਹੋ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੋਘੇ ਬੰਦ ਕਰਨ ਤੋਂ ਪਹਿਲਾਂ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ ਤਾਂ ਕਿ ਪਾਣੀ ਦੇ ਵਹਾਅ ਨੂੰ ਪਿੱਛੋਂ ਹੀ ਕੰਟਰੋਲ ਕਰ ਲਿਆ ਜਾਵੇ ਅਤੇ ਮਾਈਨਰਾਂ ਦੇ ਕਿਨਾਰਿਆਂ ਵਿੱਚ ਪਾੜ ਪੈਣ ਦੀ ਘਟਨਾ ਨਾ ਵਾਪਰ ਸਕੇ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD