Sunday, 12 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ

 

ਸਰਵਣ ਸਿੰਘ ਫਿਲੌਰ ਨੇ ਨੈਤਿਕ ਆਧਾਰ 'ਤੇ ਅਸਤੀਫਾ ਸੌਂਪਿਆ

ਮੁੱਖ ਮੰਤਰੀ ਨੇ ਤੁਰੰਤ ਪ੍ਰਵਾਨ ਕਰਨ ਲਈ ਰਾਜਪਾਲ ਨੂੰ ਭੇਜਿਆ

ਸਰਵਣ ਸਿੰਘ ਫਿਲੌਰ
ਸਰਵਣ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 22 May 2014

ਸੈਰ ਸਪਾਟਾ ਤੇ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਨੇ ਅੱਜ ਸਵੇਰੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ 'ਤੇ ਮਿਲ ਕੇ ਪਿਛਲੇ ਦਿਨੀਂ ਮੀਡੀਆ ਦੇ ਇਕ ਹਿੱਸੇ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਖਿਲਾਫ਼ ਛਪੀਆਂ ਰਿਪੋਰਟਾਂ ਦੇ ਮੱਦੇਨਜ਼ਰ ਨੈਤਿਕ ਆਧਾਰ 'ਤੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਫਿਲੌਰ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਰਾਜਨੀਤੀ ਵਿੱਚ ਉੱਚੀਆਂ ਨੈਤਿਕ ਕਦਰਾਂ-ਕੀਮਤਾਂ ਅਤੇ ਮੰਤਰੀ ਦੇ ਅਹੁਦੇ ਦੀ ਮਰਿਆਦਾ ਬਹਾਲ ਅਤੇ ਬਰਕਰਾਰ ਰੱਖਣ ਲਈ ਉਨ੍ਹਾਂ ਦਾ ਅਸਤੀਫਾ ਤੁਰੰਤ ਪ੍ਰਵਾਨ ਕੀਤਾ ਜਾਵੇ। ਆਪਣੇ ਅਸਤੀਫੇ ਵਿੱਚ ਸ. ਫਿਲੌਰ ਨੇ ਇਨ੍ਹਾਂ ਖਬਰਾਂ ਨੂੰ ਮੁੱਢੋਂ ਹੀ ਬੇਬੁਨਿਆਦ, ਗੁੰਮਰਾਹਕੁੰਨ ਅਤੇ ਝੂਠ 'ਤੇ ਅਧਾਰਿਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮੁੜ ਦੁਹਰਾਉਂਦਿਆਂ ਆਖਿਆ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉੱਚੀਆਂ ਕਦਰਾਂ-ਕੀਮਤਾਂ, ਇਮਾਨਦਾਰੀ ਤੇ ਪਾਰਦਰਸ਼ਤਾ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜਿਕ ਅਤੇ ਸਿਆਸੀ ਜੀਵਨ ਵਿੱਚ ਇਨ੍ਹਾਂ ਉਪਰ ਹਮੇਸ਼ਾ ਹੀ ਡਟਵਾਂ ਪਹਿਰਾ ਦਿੱਤਾ ਹੈ।ਇਸੇ ਦੌਰਾਨ ਮੁੱਖ ਮੰਤਰੀ ਨੇ ਸ. ਫਿਲੌਰ ਵੱਲੋਂ ਸੌਂਪੇ ਗਏ ਅਸਤੀਫੇ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ. ਪਾਟਿਲ ਨੂੰ ਭੇਜਦਿਆਂ ਤੁਰੰਤ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD