Sunday, 26 May 2024

 

 

ਖ਼ਾਸ ਖਬਰਾਂ ਬਾਲੀਵੁੱਡ ਅਦਾਕਾਰਾ ਮਹਿਮਾ ਚੌਧਰੀ ਨੇ ਸੋਹਾਣਾ ਹਸਪਤਾਲ ਦਾ ਦੌਰਾ ਕਰਦੇ ਹੋਏ ਕੈਂਸਰ ਦੇ ਮਰੀਜ਼ਾਂ ਨੂੰ ਮਿਲੇ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ ਕਾਂਗਰਸ ਦੇ ਸੰਯੁਕਤ ਸਕੱਤਰ ਰਵਿੰਦਰ ਸਿੰਘ ਤਿਆਗੀ ਭਾਜਪਾ 'ਚ ਸ਼ਾਮਲ ਤਿਵਾਡ਼ੀ ਦੀ ਚੋਣ ਮੁਹਿੰਮ ਹਫ਼ਡ਼ਾ-ਦਫ਼ਡ਼ੀ ਅਤੇ ਭੰਬਲਭੂਸੇ ਦੀ ਸ਼ਿਕਾਰ : ਰਵਿੰਦਰ ਪਠਾਨੀਆ ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ ਸੁਰਜੀਤ ਪਾਤਰ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ : ਡਾ.ਐਸ.ਪੀ. ਸਿੰਘ ਓਬਰਾਏ ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਬੂਥ ਪੱਧਰ ਤੇ "ਵੋਟਰ ਜਗਾਓ, ਬੂਥ ਪਹੁੰਚਾਓ" ਕਮੇਟੀ ਗਠਿਤ ਕੀਤੀ ਜਾਵੇ - ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਐਮਪੀ ਸੰਜੀਵ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜ਼ਿਲ੍ਹਾ ਵਾਸੀਆਂ ਦੇ ਘਰਾਂ ਦੀ ਰਸੋਈ ਤੱਕ ਪਹੁੰਚਿਆ ਵੋਟਰ ਜਾਗਰੂਕਤਾ ਅਭਿਆਨ ਲੋਕ ਸਭਾ ਚੋਣਾਂ: ਮਾਈਕਰੋ ਆਬਜ਼ਰਵਰਾਂ ਲਈ ਸਿਖ਼ਲਾਈ ਸੈਸ਼ਨ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਸੈਸ਼ਨ

 

ਆਈ.ਏ.ਐਸ.ਟ੍ਰੇਨਿੰਗ ਸੈਂਟਰ ਵਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

ਆਈ.ਏ.ਐਸ.ਟ੍ਰੇਨਿੰਗ ਸੈਂਟਰ ਵਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 17 Sep 2012

ਪੰਜਾਬੀ ਯੂਨੀਵਰਸਿਟੀ ਦੇ ਆਈ. ਏ. ਐਸ. ਟ੍ਰੇਨਿੰਗ ਸੈਂਟਰ ਵਲੋਂ ਮੁਕਾਬਲਾ ਪ੍ਰੀਖਿਆਵਾਂ ਦੀ ਸਿਖਲਾਈ ਲੈ ਰਹੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਪਟਿਆਲਾ ਦੇ ਡਿਪਟੀ ਕਮੀਸ਼ਨਰ ਸ਼੍ਰੀ ਜੀ. ਕੇ. ਸਿੰਘ ਵਲੋਂ ਦਿੱਤਾ ਗਿਆ। ਸ਼੍ਰੀ ਸਿੰਘ ਨੇ ਆਪਣੇ ਭਾਸ਼ਨ ਵਿਚ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਕੁਝ ਇਕ ਨੁਕਤੇ ਦੱਸਦਿਆਂ ਕਿਹਾ ਕਿ ਪ੍ਰਸ਼ਾਸਨਿਕ ਸੇਵਾਵਾਂ ਦੀ ਇਕ ਵਿਸ਼ੇਸ਼ਤਾ ਇਹ ਵੀ ਹੈ ਕਿ ਇਸ ਵਿਚ ਸ਼ਾਮਲ ਹੋ ਕੇ ਹਰ ਅਧਿਕਾਰੀ ਸਮਾਜ ਦੇ ਗਰੀਬ ਤੇ ਨਿਤਾਨੇ ਵਰਗਾਂ ਦੀ ਸੇਵਾ ਕਰ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਜ਼ਿੰਮੇਵਾਰੀ ਨੂੰ,  ਸੇਵਾ ਸਮਝ ਕੇ ਕਰਨ ਦੀ ਅਪੀਲ ਕੀਤੀ ਨਾ ਕਿ ਇਸ ਨੌਕਰੀ ਨੂੰ ਇੱਕ ਵਪਾਰਕ ਅਦਾਰਾ ਸਮਝਿਆ ਜਾਵੇ। ਇਸ ਮੌਕੇ ਤੇ ਆਪਣੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਮਿੱਥਣ ਅਤੇ ਹਰ ਕੰਮ ਪੂਰੀ ਮਿਹਨਤ, ਲਗਨ ਅਤੇ ਦਿਆਨਤਦਾਰੀ ਨਾਲ ਕਰਨ ਦੀ ਸਲਾਹ ਦਿੱਤੀ।ਇਸ ਤੋਂ ਪਹਿਲਾ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਆਈ. ਏ. ਐਸ. ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਡਾ. ਹਰਜਿੰਦਰ ਪਾਲ ਸਿੰਘ ਵਾਲੀਆ ਨੇ ਵਿਭਾਗ ਵਲੋਂ ਉਲੀਕੇ ਜਾ ਰਹੇ ਵੱਖ-2 ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਭਾਗ ਵਲੋਂ ਪੀ.ਸੀ.ਐਸ ਮੁਕਾਬਲਾ ਪ੍ਰੀਖਿਆ ਅਤੇ ਟੀਚਰਜ਼ ਇਲੈਜ਼ੀਬਿਲਟੀ ਟੈਸਟ ਕੋਰਸ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਸੈਂਟਰ ਵਲੋਂ ਜੀ.ਕੇ ਸਿੰਘ ਅਤੇ  ਵਰਿੰਦਰ ਸ਼ਰਮਾ ਦਾ ਸਨਮਾਨ ਵੀ ਕੀਤਾ ਗਿਆ।

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD