Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

''ਸਿੱਖਾਂ ਦੀ ਗ੍ਰਹਿਣ ਸ਼ਕਤੀ ਅਤੇ ਪੰਜਾਬੋਂ ਬਾਹਰ ਸਿੱਖੀ'' ਵਿਸ਼ੇ ਤੇ ਲੈਕਚਰ ਕਰਵਾਇਆ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 19 Sep 2012

Last updated on: Sep 19, 2012, 00:00 IST

ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ ਅੱਜ ਇਥੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਉਘੇ ਵਿਦਵਾਨ ਡਾ. ਦਿਲਬਾਗ ਸਿੰਘ, ਸਾਬਕਾ ਪ੍ਰੋਫੈਸਰ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਦੁਆਰਾ ''ਸਿੱਖਾਂ ਦੀ ਗ੍ਰਹਿਣ ਸ਼ਕਤੀ ਅਤੇ ਪੰਜਾਬੋਂ ਬਾਹਰ ਸਿੱਖੀ'' ਵਿਸ਼ੇ ਤੇ ਡਾ. ਗੰਡਾ ਸਿੰਘ ਮੈਮੋਰੀਅਲ ਲੈਕਚਰ ਕਰਵਾਇਆ ਗਿਆ। ਪ੍ਰੋ. ਸ.ਸ. ਟਿਵਾਣਾ, ਡੀਨ, ਸੋਸ਼ਲ ਸਾਇੰਸਜ਼ ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਤੇ ਸਰਦਾਰਨੀ ਬਲਬੀਰ ਕੌਰ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਵਿਦਵਤਾ ਭਰਪੂਰ ਭਾਸ਼ਣ ਵਿੱਚ ਉਘੇ ਇਤਿਹਾਸਕਾਰ ਡਾ. ਦਿਲਬਾਗ ਸਿੰਘ ਨੇ ਮੁਗਲ ਅਤੇ ਬ੍ਰਿਟਿਸ਼ ਵਿਚਾਰਧਾਰਾਵਾਂ ਦੇ ਨਾਕਾਰਾਤਮਕ ਪੱਖਾਂ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਸਿੱਖਾਂ ਅਤੇ ਸਿੱਖ ਗੁਰੂਆਂ ਬਾਰੇ ਰਾਜਸਥਾਨੀ ਸ੍ਰੋਤਾਂ ਵਲੋਂ ਉਪਲਬਧ ਜਾਣਕਾਰੀ ਨੂੰ ਸੰਭਾਲ ਕੇ ਰੱਖਣ ਉਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਬੰਦਾ ਸਿੰਘ ਬਹਾਦਰ ਅਤੇ ਉਨ੍ਹਾਂ ਦੀਆਂ ਮੁਹਿੰਮਾਂ ਦੇ ਸਬੰਧ ਵਿੱਚ ਕਈ ਰਿਪੋਰਟਾਂ ਦੇ ਹਵਾਲਿਆਂ ਤੋਂ ਜਾਣਕਾਰੀ ਦਿੱਤੀ। ਡਾ. ਦਿਲਬਾਗ ਸਿੰਘ ਨੇ ਸਿੱਖ ਇਤਿਹਾਸ ਦੇ ਪੁਨਰ ਅਧਿਐਨ ਵਿਚ ਦਿਲਚਸਪੀ ਬਣਾਏ ਰੱਖਣ ਲਈ ਮਰਾਠਾ ਅਤੇ ਰਾਜਸਥਾਨੀ ਸ੍ਰੋਤਾਂ ਦੇ ਅਧਿਐਨ ਤੇ ਜੋਦਿੱਤਾ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਿੱਖ ਲਹਿਰਾਂ ਦੇ ਉਥਾਨ ਅਤੇ ਵਿਕਾਸ ਨੂੰ ਪੈਨ ਇੰਡੀਅਨ ਦੇ ਹਵਾਲੇ ਤੋਂ ਵੇਖਿਆ ਜਾਵੇ। ਇਸ ਤੋਂ ਪਹਿਲਾਂ ਡਾ. ਬਲਵਿੰਦਰਜੀਤ ਕੌਰ ਭੱਟੀ, ਇੰਚਾਰਜ, ਪੰਜਾਬ ਇਤਿਹਾਸ ਅਧਿਐਨ ਵਿਭਾਗ ਨੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਲੈਕਚਰ ਦੇ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਡਾ. ਕੁਲਬੀਰ ਸਿੰਘ ਢਿਲੋਂ, ਡੀਨ ਵਿਦਿਆਰਥੀ ਭਲਾਈ ਨੇ ਅੱਜ ਦੇ ਵਕਤਾ ਪ੍ਰੋ. ਦਿਲਬਾਗ ਸਿੰਘ ਬਾਰੇ ਜਾਣ-ਪਛਾਣ ਕਰਵਾਈ। ਡਾ. ਦਲਜੀਤ ਸਿੰਘ, ਅਸਿਸਟੈਂਟ ਪ੍ਰੋਫੈਸਰ, ਪੰਜਾਬ ਇਤਿਹਾਸ ਅਧਿਐਨ ਵਿਭਾਗ ਨੇ ਆਏ ਮਹਿਮਾਨਾਂ ਲਈ ਧੰਨਵਾਦ ਦਾ ਮਤਾ ਪੇਸ਼ ਕੀਤਾ।

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD