Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਲਾਹੀ ਬਾਣੀ ਦੇ ਕੀਰਤਨ ਨਾਲ ਗੁਰਮਤਿ ਸੰਗੀਤ ਉਤਸਵ ਸੰਪੰਨ

ਡਾ. ਜਸਪਾਲ ਸਿੰਘ ਦਾ ਕੀਤਾ ਸਨਮਾਨ

ਆਪਣੇ ਉਪਰਾਲਿਆਂ ਸਦਕਾ ਗੁਰਮਤਿ ਸੰਗੀਤ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਾਲੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਾ. ਗੁਰਨਾਮ ਸਿੰਘ ਅਤੇ ਹੋਰ ਸਖਸ਼ੀਅਤਾਂ।
ਆਪਣੇ ਉਪਰਾਲਿਆਂ ਸਦਕਾ ਗੁਰਮਤਿ ਸੰਗੀਤ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਾਲੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਾ. ਗੁਰਨਾਮ ਸਿੰਘ ਅਤੇ ਹੋਰ ਸਖਸ਼ੀਅਤਾਂ।

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 20 Sep 2012

Last updated on: Sep 20, 2012, 00:00 IST

ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੀ ਸਰਪ੍ਰਸਤੀ ਅਤੇ ਡਾ.ਗੁਰਨਾਮ ਸਿੰਘ ਜੀ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਗੁਰਮਤਿ ਸੰਗੀਤ ਉਤਸਵ ਦੇ ਸਮਾਪਨ ਸਮਾਰੋਹ ਮੌਕੇ ਕਰਵਾਏ ਗਏ ਗੁਰਮਤਿ ਸੰਗੀਤ ਸਮਾਗਮ ਵਿਚ ਪੰਜਾਬੀ ਯੂਨੀਵਰਸਿਟੀ ਦੇ ਸਰਬਪੱਖੀ ਵਿਕਾਸ ਲਈ, ਕੈਂਪਸ ਵਿਚਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਚੜਦੀਕਲਾ ਲਈ ਅਰਦਾਸ ਸਮਾਗਮ ਹੋਇਆ। ਜਿਸ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਦੇਵ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਤੇ ਸੰਗੀਤ ਅਤੇ ਗੁਰਮਤਿ ਸੰਗੀਤ ਵਿਚ ਇਕ ਵੱਖਰੀ ਪਛਾਣ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਲਈ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ,ਮਿਸਜ ਵਾਈਸ ਚਾਂਸਲਰ ਡਾ. ਜਗਜੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਗੁਰਮਤਿ ਸੰਗੀਤ ਸਮਾਗਮ ਦਾ ਆਰੰਭ ਸਵੇਰੇ 8.30 ਵਜੇ ਕੀਤਾ ਗਿਆ। ਜਿਸ ਵਿਚ ਵਿਸ਼ਵ ਭਰ ਦੇ ਪ੍ਰਸਿੱਧ ਰਾਗੀ ਅਤੇ ਕੀਰਤਨਕਾਰ ਪੰਜਾਬੀ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਸ਼ਿਰਕਤ ਕੀਤੀ। ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਸਮਾਗਮ ਦਾ ਆਰੰਭ ਕੀਤਾ ਗਿਆ। ਸਮਾਰੋਹ ਮੌਕੇ ਹਜੂਰੀ ਰਾਗੀ ਸ. ਇੰਦਰਜੀਤ ਸਿੰਘ ਮੁੰਬਈ ਵਾਲਿਆਂ ਨੇ ਬਿਨ ਨਾਵੈ ਜੀਵਨ ਬਿਰਥਾ, ਭਾਈ ਕੁਲਤਾਰ ਸਿੰਘ ਨੇ ਰੂਪ ਕੋ ਨਿਵਾਸ ਹੈ ਬੁੱਤ ਕੋ ਪ੍ਰਕਾਸ਼ ਹੈ, ਭਾਈ ਰਵਿੰਦਰ ਸਿੰਘ ਵਲੋਂ ਜਾਂ ਕੀ ਰਾਮ ਨਾਮ ਲਿਵ ਲਾਗੀ ਸ਼ਬਦ ਦਾ ਗਾਇਨ ਕੀਤਾ। 

ਇੰਨਾਂ ਤੋਂ ਇਲਾਵਾ ਸਿੰਘ ਬੰਧੂ ਸ.ਸੁਰਿੰਦਰ ਸਿੰਘ ਪਦਮ ਸ੍ਰੀ, ਡਾ.ਜਾਗੀਰ ਸਿੰਘ, ਭਾਈ ਹਰਜੋਤ ਸਿੰਘ ਜਖ਼ਮੀ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਕੰਵਰਪਾਲ ਸਿੰਘ ਦੇਹਰਾਦੂਨ, ਭਾਈ ਗੁਰਮੀਤ ਸਿੰਘ ਸਾਂਤ ਵਲੋਂ ਸ਼ਬਦਾਂ ਦਾ ਗਾਇਨ ਕੀਤਾ।ਇਸ ਮੌਕੇ ਆਏ ਹੋਏ ਰਾਗੀਆਂ ਅਤੇ ਕੀਰਤਨਕਾਰਾਂ ਦਾ ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਅਤੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਡਾ.ਗੁਰਨਾਮ ਸਿੰਘ ਵਲੋਂ ਸਿਰੋਪਾÀ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਮਤਿ ਸੰਗੀਤ ਦੇ ਪ੍ਰਚਾਰ ਪ੍ਰਸਾਰ ਲਈ ਪ੍ਰੇਰਨਾ ਦੇ ਰਹੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਹੋਰਾਂ ਨੂੰ ਗੁਰਮਤਿ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਡਾ.ਜਸਪਾਲ ਸਿੰਘ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਵਲੋਂ ਬਖਸ਼ਿਸ਼ ਕੀਤੀ ਰਾਗਮਈ ਕੀਰਤਨ ਪਰੰਪਰਾ ਨੇ ਸਾਨੂੰ ਸੰਗੀਤ ਦੀ ਅਮੀਰੀ ਬਖਸ਼ੀ ਹੈ ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅਸੀਂ ਆਪਣੀ ਅਮੀਰ ਵਿਰਾਸਤ ਅਤੇ ਪਰੰਪਰਾਵਾਂ ਨੂੰ ਭੁੱਲਦੇ ਜਾ ਰਹੇ ਹਾਂ। ਉਨਾਂ ਕਿਹਾ ਕਿ ਅੱਜ ਅਸੀਂ ਬੜੇ ਮਾਣ ਨਾਲ ਕਹਿ ਸਕਦੇ ਹਾਂ ਕਿ ਵਿਸਰ ਚੁੱਕੀਆਂ ਪੰਰਪਰਾਵਾਂ ਅਤੇ ਵਿਰਾਸਤ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਮੁੜ ਸਥਾਪਿਤ ਕਰਕੇ ਸਾਨੂੰ ਦੁਬਾਰਾ ਤੋਂ ਅਮੀਰ ਕਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਲਈ ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਅਤੇ ਉਨਾਂ ਦੀ ਵਿਭਾਗੀ ਟੀਮ ਦਾ ਅਥਾਹ ਯੋਗਦਾਨ ਹੈ ਜਿਸਨੂੰ ਇਤਿਹਾਸ ਦੇ ਪੰਨਿਆਂ ਤੇ ਲਿਖਿਆ ਜਾ ਚੁੱਕਾ ਹੈ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਸੰਤ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ, ਬਾਬਾ ਗੁਰਨਾਮ ਸਿੰਘ ਡਰੌਲੀ ਭਾਈ, ਸੰਤ ਬਾਬਾ ਚਮਕੌਰ ਸਿੰਘ ਸੇਵਾ ਪੰਥੀ, ਸੰਤ ਬਾਬਾ ਹਰਨਾਮ ਸਿੰਘ ਰਮਦਾਸਪੁਰ, ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਆਦਿ ਤੋਂ ਇਲਾਵਾ,ਡਾ. ਕੰਵਲਜੀਤ ਸਿੰਘ, ਡਾ. ਵਰਿੰਦਰ ਕੌਰ, ਡਾ.ਹਰਮਿੰਦਰ ਕੌਰ, ਅਮਨਦੀਪ ਸਿੰਘ, ਡਾ. ਜਸਬੀਰ ਸਿੰਘ ਭਾਟੀਆ, ਰਿਸਰਚ ਸਕਾਲਰ,ਜਤਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਹਾਜਰ ਸਨ। 

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD