Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਸਲਿਮ ਨਹੀਂ, ਸਿੱਖ ਹਾਂ ਮੈਂ : ਮੁਹੰਮਦ ਸਦੀਕ

ਆਪਣੇ ਖ਼ਿਲਾਫ ਦਾਇਰ ਚੋਣ ਪਟੀਸ਼ਨ 'ਤੇ ਸਦੀਕ ਨੇ ਦਿੱਤੀ ਸਫ਼ਾਈ

ਮੁਹੰਮਦ ਸਦੀਕ
ਮੁਹੰਮਦ ਸਦੀਕ

Web Admin

Web Admin

5 ਦਰਿਆ ਨਿਊਜ਼

ਭਦੌੜ , 22 Sep 2012

Last updated on: Sep 22, 2012, 00:00 IST

ਭਦੌੜ ਤੋਂ ਕਾਂਗਰਸੀ ਵਿਧਾਇਕ ਮੁਹੰਮਦ ਸਦੀਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਆਪਣੇ ਖ਼ਿਲਾਫ ਦਾਇਰ ਇਕ ਚੋਣ ਪਟੀਸ਼ਨ 'ਤੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਉਹ ਮੁਸਲਮਾਨ ਨਹੀਂ ਬਲਕਿ ਸਿੱਖ ਹਨ। ਸਦੀਕ ਨੇ ਕਿਹਾ ਕਿ ਉਹ ਨਾ ਤਾਂ ਕਦੇ ਮਸਜਿਦ ਗਏ ਹਨ, ਨਾ ਤਾਂ ਕੋਈ ਰੋਜ਼ਾ ਰੱਖਿਆ ਜਾਂ ਨਮਾਜ਼ ਪੜ੍ਹੀ ਹੈ। ਸਦੀਕ ਨੇ ਹਾਈਕੋਰਟ 'ਚ ਦਾਇਰ ਜਵਾਬ 'ਚ ਦੱਸਿਆ ਕਿ ਉਸ ਦੀਆਂ 3 ਲੜਕੀਆਂ ਹਨ ਜਿਨ੍ਹਾਂ ਦੇ ਨਾਂ ਨਸੀਮ ਅਖ਼ਤਰ, ਸ਼ਹਿਨਾਜ਼ ਅਖ਼ਤਰ ਅਤੇ ਜਾਵੇਦ ਅਖ਼ਤਰ ਹਨ ਅਤੇ ਇਨ੍ਹਾਂ ਤਿੰਨਾਂ ਦੇ ਵਿਆਹ ਵੀ ਉਨ੍ਹਾਂ ਨੇ ਹਿੰਦੂ ਰੀਤੀ-ਰਿਵਾਜਾਂ ਨਾਲ ਹਿੰਦੂ ਪਰਿਵਾਰਾਂ 'ਚ ਹੀ ਕੀਤੇ ਹਨ। ਸਦੀਕ ਦੇ ਅਨੁਸਾਰ ਸਾਲ 1999 'ਚ ਉਹ ਆਪਣੇ ਜੀਵਨ ਦੇ ਬੜੇ ਹੀ ਬੁਰੇ ਦੌਰ ਤੋਂ ਗੁਜ਼ਰੇ ਸਨ। ਇਸ ਦੌਰਾਨ ਉਹ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਸਨ। ਮਈ 2001 ਨੂੰ ਸ. ਪ੍ਰਗਟ ਸਿੰਘ ਗਰੇਵਾਲ ਦੀ ਸਲਾਹ 'ਤੇ ਉਨ੍ਹਾਂ ਨੇ ਸੰਪਟ ਪਾਠ ਕਰਵਾਇਆ ਸੀ ਜੋ ਕਿ ਜਵੱਦੀ ਟਕਸਾਲ ਦੇ ਸੰਤ ਬਾਬਾ ਸੁੱਚਾ ਸਿੰਘ ਅਤੇ ਉਨ੍ਹਾਂ ਦੇ ਰਾਗੀ ਸਾਥੀਆਂ ਵਲੋਂ ਉਨ੍ਹਾਂ ਦੇ ਘਰ 'ਚ ਕੀਤਾ ਗਿਆ। 7 ਦਿਨ ਤੱਕ ਚੱਲੇ ਇਸ ਪਾਠ ਦੇ ਬਾਅਦ ਉਨ੍ਹਾਂ ਦੀ ਸਥਿਤੀ 'ਚ ਕਾਫ਼ੀ ਸੁਧਾਰ ਹੋਇਆ ਜਿਸ ਨਾਲ ਉਨ੍ਹਾਂ ਦਾ ਸਿੱਖ ਧਰਮ ਪ੍ਰਤੀ ਵਿਸ਼ਵਾਸ ਪੱਕਾ ਹੋ ਗਿਆ। ਇਸ ਦੇ ਬਾਅਦ 13 ਅਪ੍ਰੈਲ 2006 ਨੂੰ ਉਨ੍ਹਾਂ ਨੇ ਸਿੱਖ ਧਰਮ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਅਤੇ ਇਸ ਦੀ ਜਾਣਕਾਰੀ ਸਦੀਕ ਨੇ 4 ਜਨਵਰੀ 2007 ਨੂੰ ਸਮਾਚਾਰ ਪੱਤਰਾਂ 'ਚ ਪਬਲਿਕ ਨੋਟਿਸ ਨਾਲ ਦਿੱਤੀ ਸੀ।

 

Tags: Muhammad Sadiq

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD