Friday, 24 May 2024

 

 

ਖ਼ਾਸ ਖਬਰਾਂ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ ਨਾ ਮੇਅਰ ਨਾ ਜਿੰਮੇਦਾਰ ਸਰਕਾਰ, ਸ਼ਹਿਰ ਦਾ ਹੋਇਆ ਬੁਰਾ ਹਾਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ 10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ ਆਪ' ਦਾ ਪੀਐਮ ਮੋਦੀ 'ਤੇ ਜਵਾਬੀ ਹਮਲਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੀ ਪਸੰਦ ਕਾਂਗਰਸ ਨੇ ਬੁਢਲਾਡਾ ਹਲਕੇ ਵਿਚ ਕੱਢਿਆ ਪ੍ਰਭਾਵਸ਼ਾਲੀ ਰੋਡ ਸੋਅ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ : ਸੰਜੇ ਟੰਡਨ ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ ਹੈ : ਸੰਜੇ ਟੰਡਨ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਹਾਹਾਕਾਰ: ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਪ ਲਗਾਤਾਰ ਹੋ ਰਹੀ ਹੈ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ ਭਗਵੰਤ ਮਾਨ ਜੀ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਿਆ ਮਹੀਨਾ ਕਦੋਂ ਮਿਲੂਗਾ ? : ਗੁਰਜੀਤ ਸਿੰਘ ਔਜਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

 

ਖ਼ਾਲਸਾ ਕਾਲਜ, ਪਟਿਆਲਾ ਦੇ ਕੰਪਿਊਟੋਨਿਕਸ ਕਲੱਬ ਵੱਲੋਂ ਪੇਪਰ ਪ੍ਰਸਤੁਤੀ ਮੁਕਾਬਲਾ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 25 Sep 2012

ਖ਼ਾਲਸਾ ਕਾਲਜ, ਪਟਿਆਲਾ ਦੇ ਕੰਪਿਊਟਰ ਵਿਭਾਗ ਦੇ ਕੰਪਿਊਟੋਨਿਕਸ ਕਲੱਬ ਕਾਲਜ ਵਿਖੇ ਵੱਲੋਂ 'ਪ੍ਰੈਂਜ਼ੈਨਟੇਸ਼ਨ:2012 ਅਮਰਜਿੰਗ ਟਰੈਂਡਜ਼ ਇਨ ਆਈ.ਟੀ.' ਵਿਸ਼ੇ 'ਤੇ ਪੇਪਰ ਪ੍ਰਸਤੁਤੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਐੱਮ.ਐੱਸਸੀ. ਆਈ.ਟੀ., ਪੀ.ਜੀ.ਡੀ.ਸੀ.ਏ. ਅਤੇ ਬੀ.ਸੀ.ਏ. ਭਾਗ ਤੀਜਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦੁਆਰਾ ਡੌਸ-ਬਾਕਸ, ਮੋਬਾਇਲ ਓਪਰੇਟਿੰਗ ਸਿਸਟਮ, 4-ਜੀ ਟੈਕਨਾਲੋਜੀ ਅਤੇ ਐਪਲੀਕੇਸ਼ਨਜ਼ ਆਫ਼ ਈ-ਕਾਮਰਸ ਵਿਸ਼ੇ 'ਤੇ ਪੇਪਰ ਪੜ੍ਹੇ ਗਏ। ਇਸ ਮੁਕਾਬਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਭਿੰਨ-ਭਿੰਨ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਾਲਜ ਦੇ ਪਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਹੋਰ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਡਾ. ਉੱਭਾ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਵੀ ਇਸ ਗੱਲ ਲਈ ਵਧਾਈ ਦੇ ਪਾਤਰ ਦੱਸਿਆ ਜਿਨ੍ਹਾਂ ਦੀ ਯੋਗ ਅਗਵਾਈ ਅਧੀਨ ਅਜਿਹਾ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋ. ਸੁਖਮੀਨ ਕੌਰ, ਮੁਖੀ, ਕੰਪਿਊਟਰ ਵਿਭਾਗ ਨੇ ਵਿਦਿਆਰਥੀਆਂ ਦੁਆਰਾ ਕਈ ਤਰ੍ਹਾਂ ਦੇ ਅਮਰਜਿੰਗ ਆਈ.ਟੀ. ਟੈਕਨਾਲੋਜੀਜ਼ ਬਾਰੇ ਆਪਣੇ ਵਿਚਾਰ ਪੇਸ਼ ਕਰਨ ਦੀ ਸਰਾਹਣਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਿਥੇ ਵਿਦਿਆਰਥੀਆਂ ਦੀ ਦਿਮਾਗੀ ਸ਼ਕਤੀ ਨੂੰ ਤੇਜ਼ ਕਰਦੀਆਂ ਹਨ ਉਥੇ ਉਨ੍ਹਾਂ ਦੀ ਆਲੋਚਨਾਤਮਿਕ ਦ੍ਰਿਸ਼ਟੀ ਨੂੰ ਵਿਸ਼ਾਲ ਕਰਦੀਆਂ ਹਨ। ਇਨ੍ਹਾਂ ਮੁਕਾਬਲਿਆਂ ਦੌਰਾਨ ਇੰਦਰਮੋਹਨ ਸਿੰਘ ਬੀ.ਸੀ.ਏ. ਭਾਗ ਤੀਜਾ ਨੇ ਪਹਿਲਾ, ਦਮਨਜੀਤ ਕੌਰ ਐੱਮ.ਐੱਸਸੀ ਆਈ.ਟੀ. ਭਾਗ ਦੂਜਾ ਨੇ ਦੂਸਰਾ ਅਤੇ ਜੈਸਮੀਨ ਕੌਰ ਬੀ.ਸੀ.ਏ. ਭਾਗ ਤੀਜਾ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਮਨਪ੍ਰੀਤ ਕੌਰ ਪੀ.ਜੀ.ਡੀ.ਸੀ.ਏ. ਨੂੰ ਹੌਂਸਲਾ ਅਫਜ਼ਾਊ ਇਨਾਮ ਦਿੱਤਾ ਗਿਆ।  

 

Tags: khalsa college patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD