Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਾਜਪਾ ਦੇ ਮਨੁੱਖੀ ਅਧਿਕਾਰ ਸੈਲ ਵੱਲੋਂ ਬਿਨਾਂ ਕਿਸੇ ਸਵਾਰਥ ਤੋਂ ਲੋਕ ਸੇਵਾ ਨੂੰ ਸਮਰਪਿਤ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ: ਅਵਿਨਾਸ਼ ਰਾਏ ਖੰਨਾ

ਸਵ. ਪੁਸ਼ਪਿੰਦਰ ਸਿੰਘ ਢਿੱਲੋਂ ਦੀ ਯਾਦ ਵਿੱਚ ਸਮਾਗਮ ਦਾ ਆਯੋਜਨ

ਨਗਰ ਨਿਗਮ ਪਟਿਆਲਾ ਵਿਖੇ ਹੋਏ ਸਮਾਗਮ ਦੌਰਾਨ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਮੰਚ
ਨਗਰ ਨਿਗਮ ਪਟਿਆਲਾ ਵਿਖੇ ਹੋਏ ਸਮਾਗਮ ਦੌਰਾਨ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਮੰਚ 'ਤੇ ਬੈਠੇ ਹੋਏ । ਉਨ੍ਹਾਂ ਨਾਲ ਗੁਰਤੇਜ ਸਿੰਘ ਢਿੱਲੋਂ , ਜਗਦੀਸ਼ ਰਾਏ, ਹਰਿੰਦਰ ਕੋਹਲੀ, ਅਰੁਣ ਗੁਪਤਾ ਤੇ ਕਮਿਸ਼ਨਰ ਗੁਰਲਵਲੀਨ ਸਿੰਘ ਵੀ ਨਜ਼ਰ ਆ ਰਹੇ ਹਨ ।

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 25 Sep 2012

Last updated on: Sep 25, 2012, 00:00 IST

ਭਾਰਤੀ ਜਨਤਾ ਪਾਰਟੀ ਦੇ ਮਨੁੱਖੀ ਅਧਿਕਾਰ ਸੈੱਲ ਵੱਲੋਂ ਹਰ ਸਾਲ ਉਨ੍ਹਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜ ਸੇਵਕਾਂ ਦਾ ਸਨਮਾਨ ਕੀਤਾ ਜਾਵੇਗਾ ਜਿਹੜੇ ਬਿਨਾਂ ਕਿਸੇ ਸਵਾਰਥ ਤੋਂ ਲੋਕ ਸੇਵਾ ਨੂੰ ਸਮਰਪਿਤ ਹੋ ਕੇ ਹੋਰਨਾਂ ਲਈ ਮਿਸਾਲ ਕਾਇਮ ਕਰਦੇ ਹਨ । '' ਇਹ ਜਾਣਕਾਰੀ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨੇ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਮਨੁੱਖੀ ਅਧਿਕਾਰ ਸੈਲ ਦੇ ਕਨਵੀਨਰ ਅਤੇ ਸੀਨੀਅਰ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਦੇ ਪਿਤਾ ਸਵ. ਪੁਸ਼ਪਿੰਦਰ ਸਿੰਘ ਢਿੱਲੋਂ ਦੀ ਯਾਦ ਵਿੱਚ ਗਠਿਤ ਐਜੂਕੇਸ਼ਨਲ ਟਰੱਸਟ ਦੇ ਸਮਾਗਮ ਦੌਰਾਨ ਦਿੱਤੀ । ਉਨ੍ਹਾਂ ਦੱਸਿਆ ਕਿ ਸਮਾਜ ਵਿੱਚੋਂ ਉਨ੍ਹਾਂ ਇਮਾਨਦਾਰ ਅਧਿਕਾਰੀਆਂ, ਮੁਲਾਜ਼ਮਾਂ ਤੇ ਸਮਾਜ ਸੇਵਕਾਂ ਦੀ ਪਛਾਣ ਕੀਤੀ ਜਾਵੇਗੀ ਜਿਹੜੇ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕਰ ਰਹੇ ਹਨ ਅਤੇ ਹਰ ਸਾਲ 20 ਸਤੰਬਰ ਨੂੰ ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ ਅੰਤਰ-ਰਾਸ਼ਟਰੀ ਡਿਊਟੀ ਦਿਵਸ ਦੌਰਾਨ ਅਜਿਹੀਆਂ ਸਮਾਜ ਸੇਵੀ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ ।ਖੰਨਾ ਨੇ ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਜਗਦੀਸ਼ ਰਾਏ ਚੌਧਰੀ ਅਤੇ ਡਿਪਟੀ ਮੇਅਰ  ਹਰਿੰਦਰ ਕੋਹਲੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ । 

ਉਨ੍ਹਾਂ ਆਸ ਪ੍ਰਗਟਾਈ ਕਿ ਨਗਰ ਨਿਗਮ ਪ੍ਰਸ਼ਾਸ਼ਨ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰ ਕੇ ਪਾਰਦਰਸ਼ੀ ਪ੍ਰਣਾਲੀ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਯਤਨਸ਼ੀਲ ਰਹੇਗਾ । ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਭਾਜਪਾ ਤੇ ਅਕਾਲੀ ਵਰਕਰਾਂ ਨੂੰ ਖੰਨਾ ਨੇ ਵਿਸ਼ਵਾਸ਼ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਵਰਕਰਾਂ ਦੇ ਮਾਣ ਸਨਮਾਨ ਨੂੰ ਕਾਇਮ ਰੱਖਿਆ ਜਾਂਦਾ ਹੈ ਅਤੇ ਪਾਰਟੀ ਦੀ ਪ੍ਰਤੀਨਿਧਤਾ ਕਰਨ ਵਾਲੇ ਨੁਮਾਇੰਦਿਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਲੋਕ ਸੇਵਾ ਲਈ ਪੂਰੀ ਇਮਾਨਦਾਰੀ ਤੇ ਸਿਰੜ ਨਾਲ ਸਰਗਰਮ ਰਹਿਣ । ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੀ ਨੁਹਾਰ ਨੂੰ ਸੰਵਾਰਨ ਦਾ ਜੋ ਮੌਕਾ ਮਿਲਿਆ ਹੈ ਉਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇ ਅਤੇ ਨਿਰਪੱਖਤਾ ਨਾਲ ਸਾਰੇ ਵਾਰਡਾਂ ਦੇ ਵਿੱਚ ਵਿਕਾਸ ਕਰਵਾਇਆ ਜਾਵੇ । ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਕੀਤੀ ਗਈ ਸੇਵਾ ਦਾ ਸਿੱਟਾ ਬੜਾ ਸੁਖਾਵਾਂ ਨਿਕਲਦਾ ਹੈ ਇਸ ਲਈ ਲੋਕ ਸੇਵਾ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਖੰਨਾ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਲੋਕ ਸੇਵਾ ਦੀ ਇਸ ਲਹਿਰ ਨੂੰ ਆਪਣੇ ਆਲੇ-ਦੁਆਲੇ ਤੋਂ ਸ਼ੁਰੂ ਕਰਕੇ ਪਿੰਡਾਂ, ਕਸਬਿਆਂ, ਸ਼ਹਿਰਾਂ, ਜ਼ਿਲਿਆਂ ਤੇ ਰਾਜ ਪੱਧਰ 'ਤੇ ਪਹੁੰਚਾਉਣ ਦੇ ਨਾਲ ਨਾਲ ਦੇਸ਼ ਦੀ ਸੇਵਾ ਵਿੱਚ ਵੀ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ ਤਾਂ ਜੋ ਸਮਾਜਕ ਕੁਰੀਤੀਆਂ ਦਾ ਖਾਤਮਾ ਕੀਤਾ ਜਾ ਸਕੇ । 

ਇਸ ਮੌਕੇ ਗੁਰਤੇਜ ਸਿੰਘ ਢਿੱਲੋਂ ਨੇ ਟਰੱਸਟ ਦੇ ਗਠਨ ਦੇ ਉਦੇਸ਼ 'ਤੇ ਚਾਨਣਾ ਪਾਇਆ । ਉਨ੍ਹਾਂ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਦੀ ਨਿਸ਼ਕਾਮ ਸੇਵਾ ਦਾ ਇਹ ਸਿਲਸਿਲਾ ਉਨ੍ਹਾਂ ਦੇ ਪਿਤਾ ਸਵ. ਸ. ਪੁਸ਼ਪਿੰਦਰ ਸਿੰਘ ਢਿੱਲੋਂ ਨੇ ਸ਼ੁਰੂ ਕੀਤਾ ਸੀ ਜਿਸ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਸਮਾਜ ਦੇ ਹੋਰ ਲੋੜਵੰਦ ਲੋਕਾਂ ਦੀ ਵੀ ਵਧਚੜ੍ਹ ਕੇ ਮਦਦ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਰਾਜਨੀਤੀ ਸੇਵਾ ਦਾ ਮਾਧਿਅਮ ਹੈ ਅਤੇ ਰਾਜਨੀਤੀ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਸੇਵਾ ਨੂੰ ਹੀ ਆਪਣਾ ਆਧਾਰ ਬਣਾਉਣਾ ਚਾਹੀਦਾ ਹੈ ਤਾਂ ਹੀ ਰਾਜ ਅਤੇ ਦੇਸ਼ ਦੀ ਤਰੱਕੀ ਸੰਭਵ ਹੈ । ਇਸ ਮੌਕੇ ਉਨ੍ਹਾਂ ਵੱਲੋਂ ਅਵਿਨਾਸ਼ ਰਾਏ ਖੰਨਾ, ਸੀਨੀਅਰ ਡਿਪਟੀ ਮੇਅਰ ਜਗਦੀਸ਼ ਰਾਏ, ਡਿਪਟੀ ਮੇਅਰ ਹਰਿੰਦਰ ਕੋਹਲੀ, ਕਮਿਸ਼ਨਰ ਨਗਰ ਨਿਗਮ ਗੁਰਲਵਲੀਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ । ਸਮਾਗਮ ਦੌਰਾਨ ਭਾਜਪਾ ਦੇ ਸ਼ਹਿਰੀ ਪ੍ਰਧਾਨ ਅਰੁਣ ਗੁਪਤਾ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਜਦਕਿ ਸੀਨੀਅਰ ਆਗੂ ਰਾਮ ਕੁਮਾਰ ਗੋਇਲ ਨੇ ਵੀ ਟਰੱਸਟ ਬਾਰੇ ਚਾਨਣਾ ਪਾਇਆ ਅਤੇ ਪਾਰਟੀ ਵੱਲੋਂ ਲੋਕ ਸੇਵਾ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਇਸ ਮੌਕੇ ਭਾਜਪਾ ਅਤੇ ਅਕਾਲੀ ਦਲ ਦੇ ਕਈ ਆਗੂ ਤੇ ਵੱਡੀ ਗਿਣਤੀ ਵਿੱਚ ਵਰਕਰ ਵੀ ਹਾਜ਼ਰ ਸਨ ।

 

Tags: Avinash rai khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD