Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਯੂਥ ਕਾਂਗਰਸ, ਕਾਂਗਰਸ ਪਾਰਟੀ ਦਾ ਅਟੁੱਟ ਅੰਗ: ਲਾਲ ਸਿੰਘ

ਸਮਾਜ ਸੇਵਾ ਵਿੱਚ ਮੋਹਰੀ ਹਨ ਰਾਹੁਲ ਗਾਂਧੀ ਦੇ ਸਿਪਾਹੀ: ਬੀਬੀ ਕਾਂਗੜਾ, ਉਠਸਰ

ਯੂਥ ਕਾਂਗਰਸ, ਕਾਂਗਰਸ ਪਾਰਟੀ ਦਾ ਅਟੁੱਟ ਅੰਗ: ਲਾਲ ਸਿੰਘ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 25 Sep 2012

Last updated on: Sep 25, 2012, 00:00 IST

ਜਿਸ ਦਿਨ ਤੋਂ ਰਾਹੁਲ ਗਾਂਧੀ ਨੇ ਯੂਥ ਕਾਂਗਰਸ ਦੀ ਵਾਂਗ ਡੋਰ ਸੰਭਾਲੀ ਹੈ ਉਸੇ ਦਿਨ ਤੋਂ ਯੂਥ ਕਾਂਗਰਸ ਵਿੱਚ ਇੱਕ ਨਵਾਂ ਜੋਸ਼ ਭਰ ਗਿਆ ਹੈ। ਜਿਸ ਸਦਕਾ ਅੱਜ ਯੂਥ ਕਾਂਗਰਸ, ਕਾਂਗਰਸ ਪਾਰਟੀ ਦੇ ਅਟੁੱਟ ਅੰਗ ਵਜੋਂ ਕੰਮ ਕਰ ਰਹੀ ਹੈ ਇਹ ਵਿਚਾਰ  ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਵਿਧਾਇਕ ਲਾਲ ਸਿੰਘ ਸਨੌਰ ਨੇ ਲੋਕ ਸਭਾ ਪਟਿਆਲਾ ਦੀ ਇੰਚਾਰਜ ਬੀਬੀ ਪੂਨਮ ਕਾਂਗੜਾ ਤੇ ਲੋਕ ਸਭਾ ਪ੍ਰਧਾਨ ਗੁਰਦੀਪ ਸਿੰਘ ਉਠਸਰ ਸਮੇਤ ਪੂਰੀ ਟੀਮ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਤੇ ਰਾਜਨੀਤਿਕ ਕੰਮਾਂ ਤੋਂ ਖੁਸ਼ ਹੋਕੇ ਵਿਸ਼ੇਸ ਤੌਰ 'ਤੇ ਸਨਮਾਨਿਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਨੌਜਵਾਨ ਅੱਜ  ਆਮ ਆਦਮੀ ਦੀ ਆਵਾਜ਼ ਬਣ ਕੇ ਬਾਦਲ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਪਿਛਲੀ ਦਿਨੀਂ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਧਾਏ ਗਏ ਬਿਜਲੀ ਰੇਟਾਂ ਦਾ ਜਿਕਰ ਕਰਦਿਆਂ ਕਿਹਾ ਕਿ ਯੂਥ ਕਾਂਗਰਸ ਵੱਲੋਂ ਸਰਕਾਰ ਦੇ ਇਸ ਫੈਸਲੇ ਵਿਰੁੱਧ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਗਿਆ।  ਜੋ ਅਤਿ ਸਲਾਘਾਯੋਗ ਕਦਮ ਹੈ ਜਿਸ ਨੇ ਬਾਦਲ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਹਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ।  ਦੇਸ਼ ਦੀ ਤਰੱਕੀ ਅਤੇ ਮਜਬੂਤੀ ਲਈ ਨੌਜਵਾਨਾਂ ਦਾ ਰਾਜਨੀਤੀ ਵਿੱਚ ਆਉਣ ਸਮੇ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਵੱਲੋਂ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਮਾਨ ਸਨਮਾਨ ਤੋਂ ਪ੍ਰੇਰਿਤ ਹੋਕੇ  ਅੱਜ ਦੇਸ਼ ਦੇ ਕਰੋੜਾ ਨੌਜਵਾਨ ਯੂਥ ਕਾਂਗਰਸ ਵਿੱਚ ਭਰਤੀ ਹੋਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਜਿਸ ਨਾਲ ਕਾਂਗਰਸ ਪਾਰਟੀ ਹੋਰ ਵੀ ਚਟਾਨ ਦੀ ਤਰ੍ਹਾਂ ਮਜਬੂਤ ਹੋ ਰਹੀ ਹੈ ਜਿਸ ਨੇ ਵਿਰੋਧੀ ਪਾਰਟੀਆਂ ਨੂੰ ਭਾਜੜਾ ਪਾ ਰੱਖੀਆਂ ਹਨ।

ਸ੍ਰ: ਲਾਲ ਸਿੰਘ ਨੇ ਕਿਹਾ ਕਿ ਜਿਥੇ ਯੂਥ ਕਾਂਗਰਸ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਭੂਮਿਕਾ ਨਿਭਾ ਰਹੀ ਹੈ। ਉਸ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਆਪਣਾ ਵੱਧ ਚੜ੍ਹ ਕੇ ਯੋਗਦਾਨ ਪਾ ਰਹੀ ਹੈ। ਹੋਰ ਪਾਰਟੀਆਂ ਨੂੰ ਵੀ ਯੂਥ ਕਾਂਗਰਸ ਤੋਂ ਪ੍ਰੇਰਨਾ ਲੇ ਕੇ ਇਸ ਤਰ੍ਹਾਂ ਹੀ ਸਮਾਜ ਸੇਵਾ ਦੇ ਕੰਮ ਕਰਨੇ ਚਾਹੀਦੇ ਹਨ ਜੋ ਕਿ ਹਰ ਪਾਰਟੀ ਦੀ ਮੁਢਲੀ ਜਿੰਮੇਵਾਰੀ ਬਣਦੀ ਹੈ। ਲਾਲ ਸਿੰਘ ਨੇ ਬੀਬੀ ਕਾਂਗੜਾ ਅਤੇ ਉਠਸਰ ਨੂੰ ਯੂਥ ਕਾਂਗਰਸ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਤੋਂ ਪ੍ਰੇਰਿਤ ਹੋਕੇ ਆਪਣੇ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਕਰਨ ਦਾ ਵਿਸ਼ਵਾਸ ਦੁਆਇਆ। ਇਸ ਮੌਕੇ ਬੀਬੀ ਪੂਨਮ ਕਾਂਗੜਾ ਤੇ ਗੁਰਦੀਪ ਉਠਸਰ ਨੇ ਬੋਲਦਿਆਂ ਕਿਹਾ ਕਿ ਰਾਜਨੀਤੀ ਅਤੇ ਸਮਾਜ ਸੇਵਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਸਮਾਜ ਸੇਵਾ ਦਾ ਜਜਬਾ ਰੱਖਣ ਵਾਲੇ ਨੌਜਵਾਨਾ ਨੂੰ ਹੀ ਰਾਜਨੀਤੀ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਪੂਰੀ ਤਰ੍ਹਾਂ ਸਮਾਜ ਸੇਵਾ ਨੂੰ ਸਮਰਪਿਤ ਹੈ, ਰਾਹੁਲ ਗਾਂਧੀ ਦੇ ਸਿਪਾਹੀ ਸਮਾਜ ਸੇਵਾ ਲਈ ਮੋਹਰੀ ਰੋਲ ਅਦਾ ਕਰ ਰਹੇ ਹਨ।  ਇਸ ਮੌਕੇ ਲੋਕ ਸਭਾ ਮੀਤ ਪ੍ਰਧਾਨ ਨਿਰਭੈ ਸਿੰਘ ਮਿਲਟੀ, ਲੋਕ ਸਭਾ ਜਨਰਲ ਸਕੱਤਰ ਮਨਿੰਦਰਜੀਤ ਫਰਾਂਸ ਵਾਲਾ,  ਅਨਿਲ ਮੋਦਗਿਲ, ਨਿਖਿਲ ਕਾਕਾ, ਦੀਪਜੋਤ ਸਿੱਧੂ ਨਾਰੀਕੇ, ਜਸਵਿੰਦਰ ਜੱਸੀ, ਮੀਡੀਆ ਇੰਚਾਰਜ ਜਸਵਿੰਦਰ ਜੁਲਕਾ, ਸੀਨੀਅਰ ਆਗੂ ਬਲਿਹਾਰ ਸਿੰਘ ਸਨੌਰ , ਦਲਵੀਰ ਸਿੰਘ , ਵਿਧਾਨ ਸਭਾ ਪ੍ਰਧਾਨਾਂ ਵਿੱਚ ਕਰਨ ਗੋੜ ਪਟਿਆਲਾ ਸ਼ਹਿਰੀ, ਅਮਰੀਕ ਸਿੰਘ ਘਨੌਰ, ਬੰਨੀ ਖਹਿਰਾ ਨਾਭਾ, ਰਣਜੀਤ ਅਰੋੜਾ ਸਤਰਾਣਾ, ਸ਼ੰਕਰ ਜਿੰਦਲ ਸਮਾਣਾ, ਬਲਿਹਾਰ ਬੱਲੀ ਡੇਰਾ ਬੱਸੀ, ਨਾਇਬ ਸਿੰਘ ਰਾਜਪੁਰਾ,  ਵਿਨੋਦ ਅਰੋੜਾ ਪਟਿਆਲੀ ਦਿਹਾਤੀ, ਹਰਿੰਦਰ ਸਿੰਘ ਪੂਨੀਆ ਸਨੌਰ ਤੋਂ ਇਲਾਵਾ, ਨੇਹਾ ਹੰਸ, ਸੁਖਵਿੰਦਰ ਸੁਖੀ ਸਮਾਣਾ, ਦਰਸ਼ਨ ਸਿੰਘ ਕਾਂਗੜਾ,  ਅਮਿਤ ਬਾਵਾ ਡੇਰਾ ਬੱਸੀ ਆਦਿ ਹਾਜਰ ਸਨ। 

 

Tags: Laal singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD