Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

''ਭਾਰਤੀ ਸਮਾਜ 'ਚ ਸ਼ਾਸਤਰੀ ਸੰਗੀਤ'' ਵਿਸ਼ੇ ਤੇ ਲੈਕਚਰ ਕਰਵਾਇਆ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 26 Sep 2012

Last updated on: Sep 26, 2012, 00:00 IST

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਅੱਜ ਇਥੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਪ੍ਰੋ. ਮੁਕੇਸ਼ ਗਰਗ, ਦਿੱਲੀ ਯੂਨੀਵਰਸਿਟੀ, ਦੁਆਰਾ ''ਭਾਰਤੀ ਸਮਾਜ 'ਚ ਸ਼ਾਸਤਰੀ ਸੰਗੀਤ'' ਵਿਸ਼ੇ ਤੇ ਲੈਕਚਰ ਕਰਵਾਇਆ ਗਿਆ। ਡਾ. ਸ.ਸ. ਖਹਿਰਾ, ਡੀਨ, ਅਕਾਦਮਿਕ ਮਾਮਲੇ ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕੀਤੀ। ਆਪਣੇ ਭਾਸ਼ਣ ਦੌਰਾਨ ਪ੍ਰੋ. ਮੁਕੇਸ਼ ਗਰਗ ਨੇ ਕਿਹਾ ਕਿ ਭਾਰਤੀ ਸੰਗੀਤ ਨੂੰ ਅੰਦਰੋਂ ਅਤੇ ਬਾਹਰੋਂ ਕਈ ਪ੍ਰਕਾਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਪਰੰਤੂ ਅੱਜ ਲੋੜ ਹੈ ਇਸ ਸੰਗੀਤ ਪਰੰਪਰਾ ਨੂੰ ਹੋਰ ਵਿਕਸਿਤ ਕਰਨ ਦੀ ਤਾਂ ਕਿ ਇਹ ਸਮਾਜ ਲਈ ਹੋਰ ਲਾਹੇਵੰਦਹੋ ਸਕੇ। ਇਸ ਤੋਂ ਪਹਿਲਾਂ ਪ੍ਰੋ. ਬੀਰਿੰਦਰਪਾਲ ਸਿੰਘ, ਸੋਸ਼ਿਆਲੋਜੀ ਵਿਭਾਗ ਨੇ ਉਦਘਾਟਨੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਸੰਗੀਤ ਅਤੇ ਸਮਾਜ ਦਾ ਗਹਿਰਾ ਸਬੰਧ ਰਿਹਾ ਹੈ ਅਤੇ ਭਾਰਤੀ ਸੰਗੀਤ ਸਮਾਜ ਵਿੱਚ ਪਨਪ ਰਹੀਆਂ ਵੱਖ-ਵੱਖ ਵਿਧਾਵਾਂ ਦਾ ਪ੍ਰਤੀਬਿੰਬ ਬਣ ਕੇ ਉਭਰਿਆ ਹੈ। ਆਪਣੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਡਾ. ਐਸ.ਐਸ. ਖਹਿਰਾ ਨੇ ਕਿਹਾ ਕਿ ਹਰ ਸਮਾਜ ਆਪਣੇ ਆਪਣੇ ਸਮੇਂ ਵਿੱਚ ਨਵਾਂ ਸਮਾਜ ਬਣ ਕੇ ਹੀ ਉਭਰਦਾ ਹੈ। ਪੁਰਾਤਨ ਸਮੇਂ ਵਿੱਚ ਜਿਥੇ ਸ਼ਾਸਤਰੀ ਸੰਗੀਤ ਨੇ ਰਾਜ ਦਰਬਾਰਾਂ ਵਿੱਚ ਸ਼ੋਭਾ ਵਧਾਈ ਸੀ ਮੌਜੂਦਾ ਸਮੇਂ ਵਿੱਚ ਧਾਰਮਿਕ ਸਥਾਨਾਂ ਵਿੱਚ ਸ਼ਾਸਤਰੀ ਸੰਗੀਤ ਦਾ ਬੋਲਬਾਲਾ ਰਿਹਾ ਹੈ ਅਤੇ ਇਹ ਰੂਹਾਨੀ ਪ੍ਰੇਰਨਾ ਵਜੋਂ ਉਭਰਿਆ ਹੈ। ਡਾ. ਖਹਿਰਾ ਨੇ ਮੋਜੂਦਾ ਸਮੇਂ ਦੀ ਗੱਲ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿੱਚ ਨਾਮਵਰ ਸੰਗੀਤਕਾਰਾਂ ਦੀਆਂ ਸੰਗੀਤ ਰਚਨਾਵਾਂ ਨੂੰ ਤਕਨੀਕੀ ਤੌਰ ਤੇ ਸਮੋਇਆ ਅਤੇ ਸੰਭਾਲਿਆ ਜਾ ਸਕਦਾ ਹੈ। ਅੱਜ ਸੰਗੀਤ ਦੇ ਵੱਧ ਰਹੇ ਪ੍ਰਭਾਵਾਂ ਵਿੱਚ ਤਕਨੀਕੀ ਵਿਕਾਸ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਇਸ ਤੋਂ ਪਹਿਲਾਂ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਵਿਭਾਗ ਦੇ ਮੁਖੀ ਡਾ. ਨਿਵੇਦਿਤਾ ਸਿੰਘ ਨੇ ਅੱਜ ਦੇ ਵਕਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਸਮਾਜ ਵਿੱਚ ਸ਼ਾਸਤਰੀ ਸੰਗੀਤ ਵਿਸ਼ੇ ਬਾਰੇ ਭਰਪੂਰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਡਾ. ਗੁਰਨਾਮ ਸਿੰਘ, ਮੁਖੀ, ਗੁਰਮਤਿ ਸੰਗੀਤ ਵਿਭਾਗ, ਡਾ. ਯਸ਼ਪਾਲ ਸ਼ਰਮਾ, ਡਾ. ਕੁਲਵੰਤ ਗਰੇਵਾਲ, ਡਾ. ਡੇਜ਼ੀ ਵਾਲੀਆ, ਡਾ. ਇੰਦਰਾ ਬਾਲੀ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ। 

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD