Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸ਼ਾਸਤਰੀ ਸੰਗੀਤ ਸਮਾਰੋਹ ਆਯੋਜਿਤ ਕੀਤਾ

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸ਼ਾਸਤਰੀ ਸੰਗੀਤ ਸਮਾਰੋਹ ਆਯੋਜਿਤ ਕੀਤਾ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 27 Sep 2012

Last updated on: Sep 27, 2012, 00:00 IST

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸੰਗੀਤ ਕਲਾ ਦੇ ਵਿਕਾਸ ਨਾਲ ਜੁੜੀ ਸੰਸਥਾ ''ਸੰਗੀਤ ਸੰਕਲਪ'' ਦੇ ਸਹਿਯੋਗ ਨਾਲ ਅੱਜ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਸ਼ਾਸਤਰੀ ਸੰਗੀਤ ਸਮਾਰੋਹ ਆਯੋਜਿਤ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਏ.ਐਸ. ਚਾਵਲਾ ਨੇ ਇਸ ਸੰਗੀਤ ਸਮਾਰੋਹ ਦੀ ਪ੍ਰਧਾਨਗੀ ਕੀਤੀ। ਪ੍ਰੋ. ਮੁਕੇਸ਼ ਗਰਗ, ਡਾਇਰੈਕਟਰ, ਸੰਗੀਤ ਸੰਕਲਪ ਨੇ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਾ. ਗੁਰਪ੍ਰਤਾਪ ਸਿੰਘ ਗਿੱਲ ਸਮਾਰੋਹ ਵਿੱਚ ਗੈਸਟ ਆਫ ਆਨਰ ਵਜੋਂ ਸ਼ਾਮਲ ਹੋਏ। ਅੱਜ ਦੇ ਸੰਗੀਤ ਸਮਾਰੋਹ ਵਿੱਚ ਭੋਪਾਲ ਦੇ ਮਸ਼ਹੂਰ ਸ਼ਾਸਤਰੀ ਗਾਇਕ ਪੰਡਿਤ ਉਲਹਾਸ ਤੇਲੰਗ ਨੇ ਆਪਣੀ ਕਲਾ ਦਾ ਮੁਜ਼ਾਹਿਰਾ ਕੀਤਾ ਅਤੇ ਉਨ੍ਹਾਂ ਨਾਲ ਤਬਲੇ ਤੇ ਸ਼੍ਰੀ ਜੈਦੇਵ ਅਤੇ ਹਾਰਮੋਨੀਅਮ ਤੇ ਸ਼੍ਰੀ ਅਲੰਕਾਰ ਸਿੰਘ ਨੇ ਸੰਗਤ ਕੀਤੀ।ਆਪਣੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਡਾ. ਏ.ਐਸ. ਚਾਵਲਾ ਨੇ ਕਿਹਾ ਕਿ ਸੰਗੀਤ ਰੂਹ ਦੀ ਖੁਰਾਕ ਹੈ ਅਤੇ ਇਹ ਸਾਨੂੰ ਅਧਿਆਤਮਵਾਦ ਨਾਲ ਜੋੜਦਾ ਹੈ। 

ਸੰਗੀਤ ਰਾਹੀਂ ਇਨਸਾਨ ਦੀ ਪ੍ਰਮਾਤਮਾ ਨਾਲ ਸਿੱਧੀ ਲਿਵ ਲੱਗਦੀ ਹੈ ਅਤੇ ਇਹ ਮਨ ਦੀ ਸ਼ਾਂਤੀ ਪ੍ਰਾਪਤ ਕਰਨ ਦਾ ਸਭ ਤੋਂ ਉਤਮ ਰਸਤਾ ਹੈ। ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸ਼ਾਸਤਰੀ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸ਼ਾ ਕਰਦਿਆਂ ਡਾ. ਚਾਵਲਾ ਨੇ ਕਿਹਾ ਕਿ ਇਹ ਵਿਭਾਗ ਯੂਨੀਵਰਸਿਟੀ ਦੇ ਸਾਰੇ ਵਿਭਾਗਾਂ ਨਾਲੋਂ ਅਕਾਦਮਿਕ ਤੌਰ ਤੇ ਬਹੁਤ ਗਤੀਸ਼ੀਲ ਹੈ। ਵਿਭਾਗ ਦੇ ਮੁਖੀ ਡਾ. ਨਿਵੇਦਿਤਾ ਸਿੰਘ ਨੇ ਅੱਜ ਦੇ ਮਹਿਮਾਨਾਂ ਅਤੇ ਮਹਿਮਾਨ ਕਲਾਕਾਰਾਂ ਨਾਲ ਤਾਅਰੁਫ ਕਰਵਾਉਂਦਿਆਂ ਵਿਭਾਗ ਨੂੰ ਦਰਪੇਸ਼ ਚੁਣੌਤੀਆਂ ਅਤੇ ਵਿਭਾਗ ਵਲੋਂ ਉਲੀਕੇ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕੀਤੀ। ਇਸ ਤੋਂ ਪਹਿਲਾਂ ਡਾ. ਮਨਮੋਹਨ ਸ਼ਰਮਾ, ਸੈਮੀਨਾਰ ਕੋਆਰਡੀਨੇਟਰ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ।  

 

Tags: punjabi university patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD