Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ‘ਕੰਧ ਪੱਤ੍ਰਿਕਾ' ਰਿਲੀਜ਼

ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ‘ਕੰਧ ਪੱਤ੍ਰਿਕਾ
ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ‘ਕੰਧ ਪੱਤ੍ਰਿਕਾ' ਰਿਲੀਜ਼ ਕਰਦੇ ਹੋਏ। ਨਾਲ ਖੜੇ ਹਨ ਡਾ. ਗੁਰਦੀਸ਼ ਕੌਰ, ਵਿਭਾਗ ਦੇ ਅਧਿਆਪਕ ਸਾਹਿਬਾਨ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 27 Sep 2012

Last updated on: Sep 27, 2012, 00:00 IST

ਖ਼ਾਲਸਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਅੱਜ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਇਸ ਵਿਦਿਅਕ ਸੈਸ਼ਨ ਦੌਰਾਨ ਸ਼ੁਰੂ ਕੀਤੇ ਗਏ ਐਡ ਆਨ ਕੋਰਸ 'ਪੰਜਾਬੀ ਜਰਨਲਿਜ਼ਮ' ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਸ਼ੁਰੂ ਕੀਤੀ ਗਈ ਮਾਸਿਕ 'ਕੰਧ ਪੱਤ੍ਰਿਕਾ' ਨੂੰ ਰਿਲੀਜ਼ ਕੀਤਾ। ਇਸ ਪੱਤ੍ਰਿਕਾ ਦੇ ਪਹਿਲੇ ਅੰਕ ਦਾ ਪਹਿਲਾ ਭਾਗ ਸ਼ਹੀਦ ਭਗਤ ਸਿੰਘ ਜੀਵਨ ਅਤੇ ਵਿਚਾਰਧਾਰਾ, ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ। ਇਸ ਪੱਤ੍ਰਿਕਾ ਦੇ ਦੂਸਰੇ ਭਾਗ ਵਿਚ ਵਿਦਿਆਰਥੀਆਂ ਅੰਦਰ ਲੁਕੀ ਸਾਹਿਤਕ ਸਿਰਜਣਾਤਮਕ ਸ਼ਕਤੀ ਨੂੰ ਉਭਾਰਨ ਲਈ ਵਿਦਿਆਰਥੀਆਂ ਦੁਆਰਾ ਰਚੀਆ ਗਈਆਂ ਕਵਿਤਾਵਾਂ ਨੂੰ ਛਾਪਿਆ ਗਿਆ। ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਅਤੇ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ, ਫਫੜੇ ਭਾਈਕੇ, ਮਾਨਸਾ ਦੇ ਪ੍ਰਿੰਸੀਪਲ ਡਾ. ਗੁਰਦੀਸ਼ ਕੌਰ ਵੀ ਹਾਜ਼ਰ ਸਨ। ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ 'ਕੰਧ ਪੱਤ੍ਰਿਕਾ' ਨੂੰ ਰਿਲੀਜ਼ ਕਰਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਲੋਕ ਮਨਾਂ ਵਿਚ ਵਸਿਆ ਅਜਿਹਾ ਨਾਇਕ ਹੈ ਜੋ ਸ਼ੁਰੂ ਤੋਂ ਹੁਣ ਤੱਕ ਲੋਕ ਮਾਨਸ ਦੇ ਚੇਤਨ ਅਤੇ ਅਵਚੇਤਨ ਨੂੰ ਪ੍ਰਭਾਵਿਤ ਕਰਦਾ ਆ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅਜੋਕਾ ਯੁੱਗ ਮੰਗ ਕਰਦਾ ਹੈ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਉੱਤੇ ਡੱਟ ਕੇ ਪਹਿਰਾ ਦਿੱਤਾ ਜਾਵੇ ਤਾਂ ਜੋ ਉਸ ਦੀ ਸ਼ਹਾਦਤ ਅਸਲ ਅਰਥ ਗ੍ਰਹਿਣ ਕਰ ਸਕੇ। ਡਾ. ਉੱਭਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਇਹ ਵੀ ਕਿਹਾ ਕਿ ਭਗਤ ਸਿੰਘ ਦੇ ਜੀਵਨ, ਉਸ ਦੀਆਂ ਲਿਖਤਾਂ ਅਤੇ ਵਿਚਾਰਧਾਰਾ ਦੇ ਅਸਲ ਅਰਥਾਂ ਨੂੰ ਸਮਝਣਾ ਅਤੇ ਅਪਣਾਉਣਾ ਅੱਜ ਦੇ ਯੁੱਗ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਇਸ ਪੱਤ੍ਰਿਕਾ ਲਈ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਪਰਮਜੀਤ ਕੌਰ, ਸੰਪਾਦਕ ਪ੍ਰੋ. ਜਸਵੀਰ ਕੌਰ, ਕਾਲਜ ਦੇ ਮੀਡੀਆ ਸੈਂਟਰ ਦੇ ਇੰਚਾਰਜ ਡਾ. ਪੁਸ਼ਪਿੰਦਰ ਕੌਰ, ਵਿਭਾਗ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਲਿਖਤਾਂ ਲਿਖਣ ਵਾਲੇ ਵਿਦਿਆਰਥੀਆਂ ਨੂੰ ਇਸ ਅਗਾਂਹਵਧੂ ਕਾਰਜ ਲਈ ਵਧਾਈ ਦਿੱਤੀ ਅਤੇ ਦੂਸਰੇ ਵਿਦਿਆਰਥੀਆਂ ਨੂੰ ਵੀ ਅਜਿਹੇ ਕਾਰਜਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। 

 

Tags: khalsa college patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD