Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

''ਪੰਜਾਬੀ ਆਲੋਚਨਾ ਦਾ ਸਰਵੇਖਣ ਅਤੇ ਮੁਲਾਂਕਣ ਵਿਸ਼ੇ” ਤੇ ਰਾਸ਼ਟਰੀ ਕਾਨਫਰੰਸ 4-5 ਅਕਤੂਬਰ, 2012 ਨੂੰ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 28 Sep 2012

Last updated on: Sep 28, 2012, 00:00 IST

ਡਿਸਟੈਂਸ ਐਜੂਕੇਸ਼ਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ 4-5 ਅਕਤੂਬਰ, 2012 ਨੂੰ ''ਪੰਜਾਬੀ ਆਲੋਚਨਾ ਦਾ ਸਰਵੇਖਣ ਅਤੇ ਮੁਲਾਂਕਣ ਵਿਸ਼ੇ” ਤੇ ਇੱਕ ਰਾਸ਼ਟਰੀ ਕਾਨਫਰੰਸ ਕਾਰਵਾਈ ਜਾ ਰਹੀ ਹੈ। ਇਸ ਕਾਨਫਰੰਸ ਦਾ ਉਦਘਾਟਨ ਮਿਤੀ 04.10.2012 ਨੂੰ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਉਘੇ ਸਾਹਿਤ ਆਲੋਚਕ ਡਾ. ਹਰਜੀਤ ਸਿੰਘ ਗਿੱਲ, ਪ੍ਰੋਫੈਸਰ ਇਮੈਰਿਟਸ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ ਵੱਲੋਂ ਕੀਤਾ ਜਾਵੇਗਾ। ਡਾ. ਹਰਭਜਨ ਸਿੰਘ ਭਾਟੀਆ, ਪ੍ਰੋਫੈਸਰ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿੰਤਸਰ, ਕੁੰਜੀਵਤ ਭਾਸ਼ਣ ਪੇਸ਼ ਕਰਨਗੇ ਅਤੇ ਡਾ. ਜਸਪਾਲ ਸਿੰਘ, ਵਾਈਸ-ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰਧਾਨਗੀ ਕਰਨਗੇ। ਇਸ ਦੇ ਚਾਰ ਟੈਕਨੀਕਲ ਸੈਸ਼ਨ ਹੋਣਗੇ ਜਿਨ੍ਹਾਂ ਵਿੱਚ ਪ੍ਰਸਿੱਧ ਵਿਦਵਾਨਾਂ ਵੱਲੋਂ ਪਰਚੇ ਪੜ੍ਹੇ ਜਾਣਗੇ। ਇਹ ਕਾਨਫਰੰਸ, ਪੰਜਾਬੀ ਸਾਹਿਤ ਆਲੋਚਨਾ ਦੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਵਾਸਤੇ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਕਾਨਫਰੰਸ ਦੇ ਸਮਾਪਨ ਸਮਾਗਮ ਵਿੱਚ ਡਾ. ਗੁਰਭਗਤ ਸਿੰਘ ਪ੍ਰੋਫੈਸਰ (ਸੇਵਾ ਮੁਕਤ) ਅੰਗਰੇਜ਼ੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਸਮਾਪਤੀ ਸ਼ਬਦ ਕਹਿਣਗੇ ਅਤੇ ਪ੍ਰੋਫੈਸਰ ਸੁਖਦਰਸ਼ਨ ਸਿੰਘ ਖਹਿਰਾ, ਡੀਨ, ਅਕਾਦਮਿਕ ਮਾਮਲੇ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰਧਾਨਗੀ ਕਰਨਗੇ। ਡਾ. ਤੇਜਿੰਦਰ ਕੋਰ, ਡੀਨ (ਭਾਸ਼ਾਵਾਂ) ਅਤੇ ਮੁਖੀ (ਡਿਸਟੈਂਸ ਐਜੁਕੇਸ਼ਨ ਵਿਭਾਗ), ਪੰਜਾਬੀ ਯੂਨੀਵਰਸਿਟੀ, ਪਟਿਆਲਾ, ਹਾਜ਼ਰ ਵਿਦਵਾਨਾਂ ਦਾ ਸੁਆਗਤ ਕਰਦੇ ਹੋਏ ਧੰਨਵਾਦੀ ਸ਼ਬਦ ਕਹਿਣਗੇ। ਕਾਨਫਰੰਸ ਸਬੰਧੀ ਜਾਣਕਾਰੀ ਵਾਸਤੇ ਡਾਇਰੈਕਟਰ, ਕਾਨਫਰੰਸ ਡਾ. ਸਤਿਨਾਮ ਸਿੰਘ ਸੰਧੂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD