Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਜ਼ਿਲ੍ਹੇ ਦੇ 97 ਪਿੰਡਾਂ ਵਿੱਚ 36 ਕਰੋੜ 31 ਲੱਖ 64 ਹਜ਼ਾਰ ਰੁਪਏ ਦੀ ਲਾਗਤ ਨਾਲ ਪੇਂਡੂ ਜਲ ਸਪਲਾਈ ਸਕੀਮਾਂ ਸਥਾਪਿਤ ਕੀਤੀਆਂ : ਪੰਧੇਰ

ਹਰੇਕ ਪਿੰਡ ਵਿੱਚ ਵੱਖਰੀ-ਵੱਖਰੀ ਹੋਵੇਗੀ ਪੇਂਡੂ ਜਲ ਸਪਲਾਈ ਸਕੀਮ

ਸੁਖਵਿੰਦਰ ਸਿੰਘ ਪੰਧੇਰ
ਸੁਖਵਿੰਦਰ ਸਿੰਘ ਪੰਧੇਰ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 20 Jun 2014

Last updated on: Jun 20, 2014, 00:00 IST

ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਵਿਸ਼ਵ ਬੈਂਕ ਪ੍ਰੋਜੈਕਟ ਸਕੀਮ ਤਹਿਤ ਪੇਂਡੂ ਜਲ ਸਪਲਾਈ ਸਕੀਮਾਂ ਦੀ ਸਥਾਪਨਾ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਗਿਆ ਹੈ ਅਤੇ ਜ਼ਿਲ੍ਹੇ ਦੇ 97 ਪਿੰਡਾਂ ਵਿੱਚ 36 ਕਰੋੜ 31 ਲੱਖ 64 ਹਜ਼ਾਰ ਰੁਪਏ ਦੀ ਲਾਗਤ ਨਾਲ ਪੇਂਡੂ ਜਲ ਸਪਲਾਈ ਸਕੀਮਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਗੱਲ ਦੀ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸਨ ਡਵੀਜਨ ਨੰਬਰ 3 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਸੁਖਵਿੰਦਰ ਸਿੰਘ ਪੰਧੇਰ ਨੇ ਦਿੰਦਿਆ ਦੱਸਿਆ ਕਿ ਪਿੰਡਾਂ ਵਿੱਚ ਪੇਂਡੂ ਜਲ ਸਪਲਾਈ ਸਕੀਮਾਂ ਦੀ ਸਥਾਪਨਾ ਹੋਣ ਨਾਲ ਪਿੰਡਾਂ ਵਿੱਚ ਵਸਦੇ ਹਰੇਕ ਜੀਅ ਨੂੰ ਪ੍ਰਤੀ ਦਿਨ 70 ਲੀਟਰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਪਲਾਈ ਹੋ ਰਹੀ ਹੈ।  

ਸ੍ਰੀ ਪੰਧੇਰ ਨੇ ਦੱਸਿਆ ਕਿ ਡੇਰਾਬੱਸੀ ਸਬ ਡਵੀਜਨ ਦੇ 49 ਪਿੰਡਾਂ ਵਿੱਚ ਵਿਸ਼ਵ ਬੈਂਕ ਪ੍ਰੋਜੈਕਟ ਅਧੀਨ 19 ਕਰੋੜ 68 ਲੱਖ 71 ਹਜ਼ਾਰ ਰੁਪਏ ਦੀ ਲਾਗਤ ਨਾਲ ਪੇਂਡੂ ਜਲ ਸਪਲਾਈ ਸਕੀਮਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਖਰੜ ਸਬ ਡਵੀਜਨ ਦੇ 48 ਪਿੰਡਾਂ ਵਿੱਚ 16 ਕਰੋੜ 72 ਲੱਖ 93 ਹਜ਼ਾਰ ਰੁਪਏ ਦੀ ਲਾਗਤ ਨਾਲ ਪੇਂਡੂ ਜਲ ਸਪਲਾਈ ਸਕੀਮਾਂ ਸਥਾਪਿਤ ਕਰਨ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਲਦੀ ਹੀ ਪੰਜਾਬ ਦਾ  ਪਹਿਲਾ ਜ਼ਿਲ੍ਹਾ ਬਣ ਜਾਵੇਗਾ ਜਿਥੇ ਕਿ ਹਰੇਕ ਪਿੰਡ ਲਈ ਵੱਖਰੀ-ਵੱਖਰੀ ਪੇਂਡੂ ਜਲ ਸਪਲਾਈ ਸਕੀਮ ਹੋਵੇਗੀ। ਉਨ੍ਹਾਂ ਦੱਸਿਆ ਕਿ ਸਥਾਪਿਤ ਕੀਤੀਆਂ ਗਈਆਂ ਪੇਂਡੂ ਜਲ ਸਪਲਾਈ ਸਕੀਮਾਂ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਖਤਮ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਨੂੰ ਪੇਂਡੂ ਜਲ ਸਪਲਾਈ ਸਕੀਮ ਨਾਲ ਜੋੜਿਆ ਹੋਇਆ ਹੈ ਜਿਸ ਰਾਹੀਂ ਪਿੰਡਾਂ ਵਿੱਚ ਵੱਸਦੇ ਲੋਕਾਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਪਲਾਈ ਦਿੱਤੀ ਜਾਂਦੀ ਹੈ। 

ਸ੍ਰੀ ਪੰਧੇਰ ਨੇ ਦੱਸਿਆ ਕਿ ਪਿੰਡਾਂ ਵਿੱਚ ਪੇਂਡੂ ਜਲ ਘਰਾਂ ਤੋਂ ਹੋਣ ਵਾਲੀ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਘਰਾਂ ਵਿੱਚ ਵੱਖਰੇ-ਵੱਖਰੇ ਪਾਣੀ ਦੇ ਮੀਟਰ ਲਗਾਉਣ ਦਾ ਕੰਮ ਜਲਦੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਣੀ ਦੇ ਮੀਟਰ ਲਗਾਉਣ ਨਾਲ ਪਾਣੀ ਜਾਇਆ ਨਹੀਂ ਜਾਂਦਾ ਅਤੇ ਹਰੇਕ ਘਰ ਵੱਲੋਂ ਪਾਣੀ ਦੀ ਵਰਤੋਂ ਸੁਚੱਜੇ ਢੰਗ ਨਾਲ ਅਤੇ ਸੰਜਮ ਨਾਲ ਕੀਤੀ ਜਾਂਦੀ ਹੈ ।  ਸ੍ਰੀ ਪੰਧੇਰ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਦੇ ਪਿੰਡ ਜੌਲਾਂਕਲਾਂ , ਭਾਗਸੀ ਅਤੇ ਮੁਕੰਦਪੁਰ ਵਿਖੇ ਪੇਂਡੂ ਜਲ ਸਪਲਾਈ ਸਕੀਮਾਂ ਤੋਂ ਇਲਾਵਾ ਇਨ੍ਹਾਂ ਪਿੰਡਾਂ ਵਿੱਚ ਸਿਵਰੇਜ ਪਾਉਣ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਤੇ 4 ਕਰੋੜ 94 ਲੱਖ 48 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੋਲਾਕਲਾ ਵਿਖੇ ਸੀਵਰੇਜ ਪਾਉਣ ਅਤੇ ਟਰੀਟਮੈਂਟ ਪਲਾਟ ਲਗਾਉਣ ਤੇ 1 ਕਰੋੜ 86 ਲੱਖ 73  ਹਜ਼ਾਰ ਅਤੇ ਭਾਗਸੀ ਵਿਖੇ 1 ਕਰੋੜ 21 ਲੱਖ 49 ਹਜ਼ਾਰ ਰੁਪਏ ਇਸੇ ਤਰ੍ਹਾਂ ਪਿੰਡ ਮੁਕੰਦਪੁਰ ਵਿਖੇ ਸੀਵਰੇਜ ਪਾਉਣ ਅਤੇ ਟਰੀਟਮੈਂਟ ਪਲਾਂਟ ਲਗਾਉਣ ਤੇ 1 ਕਰੋੜ 86 ਲੱਖ 26 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD