Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਰੇਲ ਕਿਰਾਏ 'ਚ ਵਾਧਾ ਕਰਕੇ ਭਾਜਪਾ ਨੇ ਲੋਕਾਂ ਨੂੰ ''ਬੁਰੇ ਦਿਨਾਂ'' ਦੇ ਦਰਸ਼ਨ ਕਰਵਾਏ : ਬਲਬੀਰ ਸਿੰਘ ਸਿੱਧੂ

ਬਲਬੀਰ ਸਿੰਘ ਸਿੱਧੂ
ਬਲਬੀਰ ਸਿੰਘ ਸਿੱਧੂ

Web Admin

Web Admin

5 ਦਰਿਆ ਨਿਊਜ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 21 Jun 2014

Last updated on: Jun 21, 2014, 00:00 IST

ਕੇਂਦਰ ਸਰਕਾਰ ਵਲੋਂ ਰੇਲ ਕਿਰਾਏ ਵਿਚ ਕੀਤੇ ਗਏ ਚੋਖੇ ਵਾਧੇ ਦੀ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਅੱਜ ਇਥੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਵਿਧਾਇਕ ਸ੍ਰ. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰੇਲ ਕਿਰਾਏ ਵਿਚ ਵਾਧਾ ਕਰਕੇ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੀ ਜਨਤਾ 'ਤੇ ਹੋਰ ਬੋਝ ਪਾਉਣ ਵਾਲਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲੇ ਭਾੜੇ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦਾ ਨਤੀਜਾ ਇਹ ਨਿਕਲੇਗਾ ਕਿ ਹੁਣ ਦੇਸ਼ ਵਿਚ ਸਾਰੀਆਂ ਵਸਤੂਆਂ ਦੀਆਂ ਕੀਮਤਾਂ ਵਧਣਗੀਆਂ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੱਸ ਕਿਰਾਏ ਵਿਚ ਵਾਧਾ ਕਰਕੇ ਆਪਣਾ ਲੋਕ ਵਿਰੋਧੀ ਚਿਹਰਾ ਉਜਾਗਰ ਕੀਤਾ ਸੀ। ਰੇਲਾਂ ਅਤੇ ਬੱਸਾਂ ਵਿਚ ਦੇਸ਼ ਦੇ ਮੱਧ ਵਰਗੀ ਤੇ ਗ਼ਰੀਬ ਪਰਿਵਾਰਾਂ ਦੇ ਲੋਕ ਸਫਰ ਕਰਦੇ ਹਨ ਅਤੇ ਕਿਰਾਏ ਵਧਣ ਕਾਰਨ ਇਨ੍ਹਾਂ ਲੋਕਾਂ ਦੀ ਆਰਥਿਕਤਾ ਨੂੰ ਭਾਰੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਸੱਤਾ ਸੰਭਾਲੇ ਹਾਲੇ ਕੁੱਝ ਹੀ ਦਿਨ ਹੋਏ ਅਤੇ ਇਸ ਨੇ ਆਪਣਾ ਲੋਕ ਮਾਰੂ ਚਿਹਰਾ ਲੋਕਾਂ ਨੂੰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ''ਅੱਛੇ ਦਿਨ ਆਨੇ ਵਾਲੇ ਹੈਂ'' ਦਾ ਸੁਪਨਾ ਦਿਖਾਕੇ ਲੋਕਾਂ ਦੀਆਂ ਵੋਟਾਂ ਬਟੋਰੀਆਂ ਸਨ ਅਤੇ ਹੁਣ ਇਹੋ ਭਾਜਪਾ ਲੋਕਾਂ ਨੂੰ ''ਬੁਰੇ ਦਿਨਾਂ'' ਦੇ ਦਰਸ਼ਨ ਕਰਵਾ ਰਹੀ ਹੈ। 

ਆਲੂ ਅਤੇ ਪਿਆਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ, ਜਿਨ੍ਹਾਂ ਨੂੰ ਕਾਬੂ ਵਿਚ ਰੱਖਣ 'ਚ ਸਰਕਾਰ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਵੱਡੇ ਵੱਡੇ ਭਾਸ਼ਣਾਂ ਨਾਲ ਦੇਸ਼ ਨਹੀਂ ਚਲਦਾ, ਸਗੋਂ ਦੇਸ਼ ਨੂੰ ਚਲਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਪੈਂਦਾ ਹੈ ਅਤੇ ਵਧੀਆ ਸੋਚ ਰੱਖਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਾਲ 2008 ਵਿਚ ਜਦੋਂ ਪੂਰੀ ਦੁਨੀਆਂ ਆਰਥਿਕ ਮੰਦਵਾੜਾ ਦਾ ਸ਼ਿਕਾਰ ਹੋ ਗਈ ਸੀ ਤਾਂ ਉਸ ਸਮੇਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੀਆਂ ਵਧੀਆ ਆਰਥਿਕ ਨੀਤੀਆਂ ਕਾਰਨ ਦੇਸ਼ ਨੂੰ ਤੱਤੀ ਹਵਾ ਤੱਕ ਨਹੀਂ ਸੀ ਲੱਗਣ ਦਿੱਤੀ। ਉਨ੍ਹਾਂ ਕਿਹਾ ਕਿ ਲੋਕ ਅੱਜ ਫੇਰ ਡਾ. ਮਨਮੋਹਨ ਸਿੰਘ ਦੀਆਂ ਨਿੱਗਰ ਆਰਥਿਕ ਨੀਤੀਆਂ ਨੂੰ ਯਾਦ ਕਰ ਰਹੇ ਹਨ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਭਾਜਪਾ ਦੇ ਲੋਕ ਮਾਰੂ ਕੰਮਾਂ ਦੀ ਹਾਲੇ ਸ਼ੁਰੂਆਤ ਮਾਤਰ ਹੈ, ਅੱਗੇ ਅੱਗੇ ਲੋਕਾਂ ਨੂੰ ਹੋਰ ਮਹਿੰਗਾਈ ਦੀ ਮਾਰ ਝੱਲਣੀ ਪਵੇਗੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD