Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਵਾਹਨ ਚਾਲਕਾਂ ਦੀਆਂ ਯੂਨੀਅਨਾਂ 'ਚ ਨਸ਼ਿਆਂ ਵਿਰੁੱਧ ਅਤੇ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਣਗੇ : ਕਰਨ ਸਿੰਘ

ਕਰਨ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦੇ ਆਹੁਦੇ ਦਾ ਕਾਰਜਭਾਰ ਸੰਭਾਲਿਆ

ਕਰਨ ਸਿੰਘ
ਕਰਨ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਵੱਲੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲਦੇ ਹੋਏ ਅਤੇ ਗੱਲਬਾਤ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 25 Jun 2014

Last updated on: Jun 25, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਟਰੱਕ,  ਟੈਂਪੂ, ਆਟੋ ਰਿਕਸ਼ਾ ਅਤੇ ਟੈਕਸੀ ਯੂਨੀਅਨਾਂ ਵਿੱਚ ਨਸ਼ਿਆਂ ਅਤੇ ਟਰੈਫਿਕ ਨਿਯਮਾਂ ਦੀ ਜਾਗਰੂਕਤਾ ਲਈ ਵਿਸ਼ੇਸ ਕੈਂਪ ਲਗਾਏ ਜਾਣਗੇ ਤਾਂ ਜੋ ਸੜਕੀ ਦੁਰਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਇਸ ਗੱਲ ਦੀ ਜਾਣਕਾਰੀ ਸ੍ਰੀ ਕਰਨ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਵਿਸ਼ੇਸ ਮੁਲਾਕਾਤ ਦੌਰਾਨ ਦਿੱਤੀ। ਇਸ ਤੋ ਪਹਿਲਾਂ ਉਨ੍ਹਾਂ ਆਪਣੇ ਦਫ਼ਤਰ ਦੇ ਕਰਮਚਾਰੀਆਂ ਨਾਲ ਵਿਸ਼ੇਸ ਮੀਟਿੰਗ ਕਰਕੇ ਕਰਮਚਾਰੀਆਂ ਨੂੰ ਆਪਣਾ ਕੰਮ ਕਾਜ ਪੁਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। 

ਕਰਨ ਸਿੰਘ ਨੇ ਦੱਸਿਆ ਕਿ ਕੈਂਪਾਂ ਵਿੱਚ ਵਾਹਨ ਚਾਲਕਾਂ ਨੂੰ ਨਸ਼ਿਆਂ ਦਾ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਸ ਪ੍ਰਤੀ ਵੀ ਜਾਗਰੂਕ ਕੀਤਾ ਜਾਵੇਗ ਕਿ ਨਸ਼ਾ ਕਰਨ ਨਾਲ ਅਕਸਰ ਸੜਕੀ ਹਾਦਸੇ ਵਾਪਰਦੇ ਹਨ। ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਵਾਹਨ ਚਾਲਕ ਨਸ਼ਿਆਂ ਤੋਂ ਦੂਰ ਰਹਿ ਕੇ ਟਰੈਫਿਕ ਨਿਯਮਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲੈਣ ਤਾਂ ਸੜਕੀ ਦੁਰਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਕਰਨ ਲਈ ਦਿੱਤੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਜ਼ਿਲ੍ਹੇ 'ਚ ਸ਼ੁਰੂ ਕੀਤੀ ਗਈ ਸੇਫ ਸਕੂਲ ਵਾਹਨ ਸਕੀਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ । 

ਜਿਹੜੇ ਸਕੂਲ ਪ੍ਰਬੰਧਕ ਇਸ ਸਕੀਮ ਦੀ ਉਲੰਘਣਾ ਕਰਨਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲਾਂ ਦੇ ਪ੍ਰਬੰਧਕਾਂ ਅਤੇ ਸਕੂਲ ਬੱਸ ਚਾਲਕਾ ਦੇ ਸਕੂਲ ਪੱਧਰ ਤੇ ਸਿਖਲਾਈ ਕੈਂਪ ਲਗਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਸੇਫ ਸਕੂਲ ਵਾਹਨ ਸਕੀਮ ਦੀ ਮੁਕੰਮਲ ਜਾਣਕਾਰੀ ਮਿਲ ਸਕੇ ਅਤੇ ਉਸ ਦੀ ਪਾਲਣਾ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਾਹਨਾਂ ਤੇ ਹਾਈ ਸਕਿਓਰਟੀ ਰਜਿਸਟ੍ਰੇਸਨ ਪਲੇਟਾਂ ਲਗਾਉਣ ਦਾ ਕੰਮ ਫੇਜ਼-8 ਵਿਖੇ ਕੀਤਾ ਜਾ ਰਿਹਾ ਹੈ ਅਤੇ ਵਾਹਨ ਮਾਲਕਾਂ ਨੂੰ ਆਪਣੇ ਵਾਹਨਾਂ ਤੇ ਹਾਈ ਸਕਿਓਰਟੀ ਰਜਿਸਟ੍ਰੇਸਨ ਪਲੇਟਾਂ  ਲਗਾਉਣਾ ਯਕੀਨੀ ਬਣਾਉਣਾਂ ਚਾਹੀਦਾ ਹੈ। ਇਸ ਮੌਕੇ ਐਮ.ਵੀ.ਆਈ ਰਣਪ੍ਰੀਤ ਸਿੰਘ ਭਿਓਰਾ ਵੀ ਮੌਜੂਦ ਸਨ।  

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD