Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਵਿੱਚ ਸ਼ਾਮਲ ਕਰਨ ਦੀ ਮੰਗ ਪ੍ਰਵਾਨ

ਜ਼ੀਰਕਪੁਰ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਅੰਗਹੀਣਾਂ ਲਈ ਬਣੇਗੀ ਖੇਡ ਸੰਸਥਾ

PARKASH SINGH BADAL

Web Admin

Web Admin

5 ਦਰਿਆ ਨਿਊਜ਼

ਨਵੀਂ ਦਿੱਲੀ , 26 Jun 2014

ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਨੇ ਅੱਜ ਦਲਿਤ ਭਾਈਚਾਰੇ ਦੇ ਹਿੱਤ ਵਿੱਚ ਸੂਬੇ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਨੂੰ 'ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ' ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਅਹਿਮ ਫੈਸਲੇ ਦਾ ਮੰਤਵ ਸੂਬੇ ਦੀ ਅਨੁਸੂਚਿਤ ਜਾਤੀ ਦੀ ਆਬਾਦੀ ਦਾ ਵੱਡਾ ਲਾਭ ਦੇਣਾ ਹੈ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫਤਰ ਵਿਖੇ ਇਕ ਮੁਲਾਕਾਤ ਦੌਰਾਨ ਉਠਾਇਆ। ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ . ਬਾਦਲ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸੂਬੇ ਲਈ ਇਹ ਮੰਗ ਲਾਗੂ ਕਰਨ ਲਈ ਆਵਾਜ਼ ਉਠਾਉਂਦੇ ਆ ਰਹੇ ਹਨ ਕਿਉਂਕਿ ਕਿਉਂਕਿ ਦੇਸ਼ ਭਰ ਵਿੱਚੋਂ ਪੰਜਾਬ 'ਚ ਦਲਿਤ ਭਾਈਚਾਰੇ ਦੀ ਸਭ ਤੋਂ ਵੱਧ ਆਬਾਦੀ 32 ਫੀਸਦੀ ਹੋਣ ਕਰਕੇ ਸੂਬਾ ਇਸ ਦਾ ਹੱਕਦਾਰ ਹੈ ਅਤੇ ਸੂਬੇ ਦੇ 12168 ਪਿੰਡਾਂ ਵਿੱਚੋਂ 2800 ਪਿੰਡਾਂ (23.01ਫੀਸਦੀ) ਵਿੱਚ 50 ਫੀਸਦੀ ਜਾਂ ਇਸ ਤੋਂ ਵੱਧ ਦਲਿਤ ਆਬਾਦੀ ਵਾਲੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਇਹ ਸਕੀਮ ਸੋਲਰ ਲਾਈਟਾਂ, ਗਲੀਆਂ ਤੇ ਫਿਰਨੀਆਂ ਪੱਕੀਆਂ ਕਰਨ, ਹੈਂਡਪੰਪ, ਪਖਾਨੇ, ਜਲ ਸਪਲਾਈ ਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਬੇਹੱਦ ਸਹਾਈ ਹੋਵੇਗੀ। ਇਹ ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜ ਸੂਬੇ ਜਿੱਥੇ ਪੰਜਾਬ ਨਾਲੋਂ ਬਹੁਤ ਘੱਟ ਦਲਿਤ ਆਬਾਦੀ ਹੈ, ਇਸ ਸਕੀਮ ਦਾ ਲਾਭ ਰਹੇ ਹਨ। ਇਨ੍ਹਾਂ ਪੰਜ ਸੂਬਿਆਂ ਵਿੱਚ ਤਾਮਿਲਨਾਡੂ (14.4 ਫੀਸਦੀ), ਉੱਤਰ ਪ੍ਰਦੇਸ਼ (10.7 ਫੀਸਦੀ), ਬਿਹਾਰ (6.4 ਫੀਸਦੀ), ਰਾਜਸਥਾਨ (6.1 ਫੀਸਦੀ) ਅਤੇ ਅਸਾਮ (4 ਫੀਸਦੀ) ਦਲਿਤ ਆਬਾਦੀ ਹੈ।

ਕੇਂਦਰੀ ਮੰਤਰੀ ਨੇ ਸੂਬਾ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ ਜ਼ੀਰਕਪੁਰ ਵਿਖੇ ਅੰਗਹੀਣਾਂ ਲਈ ਖੇਡ ਸੰਸਥਾ ਸਥਾਪਤ ਕਰਨ ਦੀ ਤਜਵੀਜ਼ ਪ੍ਰਤੀ ਆਪਣੀ ਸਹਿਮਤੀ ਦੇ ਦਿੱਤੀ ਹੈ ਜਿਸ ਲਈ ਸੂਬਾ ਸਰਕਾਰ 10 ਏਕੜ ਜ਼ਮੀਨ ਕੇਂਦਰ ਸਰਕਾਰ ਨੂੰ ਮੁਫਤ ਮੁਹੱਈਆ ਕਰਵਾਈ ਜਾਵੇਗੀ। ਇਕ ਹੋਰ ਅਹਿਮ ਫੈਸਲੇ ਵਿੱਚ ਕੇਂਦਰੀ ਮੰਤਰੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 22 ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸਥਾਪਤ ਕਰਨ ਲਈ ਸੂਬਾ ਸਰਕਾਰ ਦੀ 200 ਕਰੋੜ ਰੁਪਏ ਦੀ ਸਕੀਮ ਲਈ ਫੰਡ ਦੇਣ ਦਾ ਭਰੋਸਾ ਵੀ ਦਿੱਤਾ ਜਿਸ ਲਈ ਸ਼ਰਾਬ ਤੇ ਨਸ਼ਿਆਂ ਦੀ ਰੋਕਥਾਮ ਲਈ ਕੇਂਦਰੀ ਸਕੀਮਾਂ ਦਾ ਵਿਸਥਾਰ ਵਿੱਚ ਅਧਿਐਨ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਦਾ ਮੰਤਵ ਨਸ਼ਾ ਦੇ ਆਦੀਆਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਹੈ ਤਾਂ ਕਿ ਉਹ ਵੀ ਸਵੈ-ਮਾਣ ਨਾਲ ਆਪਣੀ ਜ਼ਿੰਦਗੀ ਜਿਉਂ ਸਕਣ।

ਮੁੱਖ ਮੰਤਰੀ ਨੇ ਸ੍ਰੀ ਗਹਿਲੋਤ ਪਾਸੋਂ ਅਨੁਸੂਚਿਤ ਜਾਤੀ ਦੇ 9ਵੀਂ ਤੇ 10ਵੀਂ ਕਲਾਸ ਦੇ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਬਕਾਇਆ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਕੇਂਦਰੀ ਮੰਤਰੀ ਪਾਸੋਂ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 14.61 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਸ. ਬਾਦਲ ਨੇ ਕੇਂਦਰੀ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2013-14 ਅਤੇ 2014-15 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ543.19 ਕਰੋੜ ਰੁਪਏ ਦੀ ਬੈਕਲਾਗ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।

ਕੇਂਦਰੀ ਮੰਤਰੀ ਨੇ ਸ. ਬਾਦਲ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਦੀ ਇਕ ਮੀਟਿੰਗ ਬੁਲਾਉਣਗੇ ਤਾਂ ਕਿ ਅੱਜ ਦੀ ਮੀਟਿੰਗ ਵਿੱਚ ਵਿਚਾਰੇ ਗਏ ਮਸਲਿਆਂ ਦਾ ਸਥਾਈ ਹੱਲ ਕੱਢਿਆ ਜਾ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਤਜਵੀਜ਼ਾਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਨੂੰ ਸਮੇਂ ਸਿਰ ਲਾਗੂ ਕਰਨ ਵਾਸਤੇ ਆਪਣੇ ਵਿਭਾਗ ਦੀ ਸੰਯੁਕਤ ਸਕੱਤਰ ਗਜ਼ਾਲਾ ਮਿਨਾਏੇ, ਅਵਨੀਸ਼ ਕੇ. ਅਵਸਥੀ ਤੇ ਸੰਜੀਵ ਕੁਮਾਰ ਨੂੰ ਅਗਲੇ ਹਫ਼ਤੇ ਸੂਬੇ ਦਾ ਦੌਰਾ ਕਰਨ ਲਈ ਆਖਿਆ।ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਅਤੇ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD