Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੁਝ ਘੰਟਿਆਂ ਬਾਅਦ ਹੀ ਕਾਬੂ ਕਰਨ ਵਿੱਚ ਕੀਤੀ ਸਫਲਤਾ ਹਾਸਲ- ਇੰਦਰ ਮੋਹਣ ਸਿੰਘ ਭੱਟੀ

ਔਰਤ ਨੂੰ ਜਖਮੀ ਕਰਕੇ ਲੂੱਟੇ ਸਨ ਗਹਿਣੇ ਅਤੇ ਨਗਦੀ,ਦੋਸ਼ੀ ਕੋਲੋ ਦੋ ਚਾਕੂ , ਨਗਦੀ ਅਤੇ ਸਕੂਟਰ ਵੀ ਕੀਤਾ ਬਰਾਮਦ

ਇੰਦਰ ਮੋਹਣ ਸਿੰਘ ਭੱਟੀ
ਇੰਦਰ ਮੋਹਣ ਸਿੰਘ ਭੱਟੀ

Web Admin

Web Admin

5 ਦਰਿਆ ਨਿਊਜ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Jul 2014

Last updated on: Jul 01, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਕੁਰਾਲੀ ਵਿਖੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕੁੱਝ ਘੰਟਿਆਂ ਬਾਅਦ ਹੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਦੋਸ਼ੀ ਵੱਲੋ ਵਾਰਦਾਤ ਵਿੱਚ ਵਰਤੇ ਗਏ ਦੋ ਚਾਕੂ ਰਬੜ ਦੇ ਦਸਤਾਨੇ, ਇਕ ਸਕੂਟਰ ਬਜਾਜ ਚੇਤਕ ਨੰਬਰ-ਪੀ ਬੀ –23-0969 ਅਤੇ ਲੂੱਟੀ ਗਈ ਰਕਮ ਵਿੱਚੋ 40 ਹਜਾਰ 500 ਰੁਪਏ ਵੀ ਬਰਾਮਦ ਕੀਤੇ ਹਨ। ਇਸ ਵਾਰਦਾਤ ਸਬੰਧੀ ਜਿਲਾ ਪੁਲਿਸ ਮੁੱਖੀ ਇੰਦਰ ਮੋਹਣ ਸਿੰਘ ਭੱਟੀ ਨੇ ਆਪਣੇ ਦਫਤਰ ਵਿਖੇ ਖੁਲਾਸਾ ਕਰਦਿਆ ਦੱਸਿਆ ਕਿ ਜਿਲੇ ਦੇ ਕਸਬਾ–ਨੁਮਾ ਸ਼ਹਿਰ ਕੁਰਾਲੀ ਦੇ ਵਾਰਡ ਨੰ: 09 ਨੇੜੇ ਸੀਤਲਾ ਮਾਤਾ ਮੰਦਿਰ ਵਿਖੇ ਰਹਿੰਦੀ 65 ਸਾਲਾ ਦੀ ਔਰਤ ਸੁਰਿੰਦਰ ਕੌਰ ਦੇ ਘਰ ਜਬਰਦਸਤੀ ਦਾਖਲ ਹੋ ਕੇ ਇਕ ਨਾ ਮਾਲੂਮ ਦੋਸ਼ੀ ਨੇ ਔਰਤ ਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਉਸ ਨੂੰ ਜਖਮੀ ਕਰ ਦਿੱਤਾ ਸੀ ਅਤੇ ਔਰਤ ਦੇ ਪਾਏ ਹੋਏ ਗਹਿਣੇ ਅਤੇ ਘਰ ਵਿੱਚੋ ਪਈ ਨਗਦੀ ਲੈ ਕੇ ਫਰਾਰ ਹੋ ਗਿਆ ਸੀ ਅਤੇ ਦੋਸ਼ੀ ਜਾਂਦਾ ਹੋਇਆ ਘਰ ਨੂੰ ਬਾਹਰੋ ਤਾਲਾ ਵੀ ਲਗਾ ਗਿਆ ਸੀ। ਜਖਮੀ ਔਰਤ ਵੱਲੋ ਇਸ ਘਟਨਾ ਬਾਰੇ ਆਪਣੀ ਬੇਟੀ ਪਰਮਜੀਤ ਕੌਰ ਨੂੰ ਫੋਨ ਤੇ ਦੱਸਿਆ ਅਤੇ ਲੋਕਲ ਪੁਲਿਸ ਨੂੰ ਇਤਲਾਹ ਮਿਲਣ ਤੇ ਜਖਮੀ ਔਰਤ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਪੁਲਿਸ ਵਲੋ ਨਾਮਾਲੂਮ ਦੋਸ਼ੀ ਵਿਰੁੱਧ ਮੁਕੱਦਮਾ ਅਧੀਨ ਧਾਰਾ 307, 450, 380, 427 ਹਿੰਦ ਦੰਡਾਵਲੀ ਥਾਣਾ ਸਦਰ ਕੁਰਾਲੀ ਵਿਖੇ ਦਰਜ ਕੀਤਾ ਗਿਆ। 

ਜਿਲਾ ਪੁਲਿਸ ਮੁੱਖੀ ਨੇ ਦੱਸਿਆ ਕਿ ਮੁਕੱਦਮਾ ਦਰਜ ਕਰਨ ਉਪਰੰਤ ਇਸ ਵਾਰਦਾਤ ਦੇ ਦੋਸ਼ੀ ਨੂੰ ਲੱਭਣ ਲਈ ਡੀ ਐਸ ਪੀ ਖਰੜ ਜਗਵਿੰਦਰ ਸਿੰਘ ਚੀਮਾ ਦੀ ਨਿਗਰਾਨੀ ਹੇਠ ਇੰਚਾਰਜ ਚੌਕੀ ਸਿਟੀ ਕੁਰਾਲੀ  ਸਹਾਇਕ ਥਾਣੇਦਾਰ ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਤਫਦੀਸ਼ ਅਮਲ ਵਿੱਚ ਲਿਆਂਦੀ ਅਤੇ ਪੁਲਿਸ ਪਾਰਟੀ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਹਰਪਾਲ ਸਿੰਘ , ਵਾਸੀ ਵਾਰਡ ਨੰ: 7 , ਗੁਰੂ ਨਾਨਕ ਨਗਰ, ਬੱਸੀ ਪਠਾਣਾ ਜਿਲਾ ਫਤਿਹਗੜ੍ਹ ਸਾਹਿਬ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਦੋਸ਼ੀ ਨੌ ਜਮਾਤਾ ਪੜਿਆ ਹੋਇਆ ਹੈ ਉਹ ਅੱਜ ਕਲ ਪਿੰਡ –ਪਿੰਡ ਫਿਰ ਕੇ ਐਲੋਮੋਨਿਅਮ ਦੇ ਦਰਵਾਜੇ , ਖਿੜਕੀਆਂ ਲਗਾਉਣ ਦਾ ਕੰਮ ਕਰਦਾ ਹੈ ਅਤੇ ਨਸ਼ੇ ਦਾ ਆਦੀ  ਹੈ। ਉਸ ਨੇ ਆਪਣੀ ਸੱਸ ਦੀ ਭੈਣ ਸੁਰਿੰਦਰ ਕੌਰ ਜੋ ਕਿ ਘਰ ਵਿਚ ਇਕਲੀ ਰਹਿੰਦੀ ਹੈ ਨੂੰ ਲੁਟਣ ਦੀ ਸਕੀਮ ਬਣਾਈ ਦੋਸ਼ੀ ਨੂੰ ਪਤਾ ਸੀ ਕਿ ਉਸ ਦਾ ਪੁੱਤਰ ਟਰਕ ਚਲਾਉਦਾ ਹੈ ਪਿਛੋ ਸੁਰਿੰਦਰ ਕੌਰ ਘਰ ਵਿੱਚ ਇਕੱਲੀ ਹੁੰਦੀ ਹੈ। ਦੋਸ਼ੀ ਨੇ ਪੈਸਿਆ ਦੇ ਲਾਲਚ ਵਿੰਚ ਆ ਕੇ ਘਟਨਾ ਨੂੰ ਅੰਜਾਮ ਦਿੱਤਾ। ਦੋਸ਼ੀ ਪਾਸੋ ਹੋਰ ਪੁਛਗਿੱਛ ਵੀ ਕੀਤੀ ਜਾ ਰਹੀ ਹੈ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD