Wednesday, 08 May 2024

 

 

ਖ਼ਾਸ ਖਬਰਾਂ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

 

ਮੁੱਖ ਮੰਤਰੀ ਵਲੋਂ ਮੱਕੀ ਦੀ ਸਰਕਾਰੀ ਖਰੀਦ ਕਰਨ ਲਈ ਪਾਸਵਾਨ ਨੂੰ ਪੱਤਰ, ਫ਼ਸਲੀ ਵਿਭਿੰਨਤਾ 'ਤੇ ਜ਼ੋਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 05 Jul 2014

ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਮੱਕੀ ਦੀ ਫ਼ਸਲ ਲਈ ਮੰਡੀਕਰਨ ਯਕੀਨੀ ਬਨਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕੇਂਦਰੀ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਰਾਜ ਵਿਚੋਂ ਮੱਕੀ ਨੂੰ ਖਰੀਦਣ ਵਾਸਤੇ ਐਫ.ਸੀ.ਆਈ., ਐਨ.ਏ.ਐਫ.ਈ.ਡੀ. ਆਦਿ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਨਿਰਦੇਸ਼ ਦੇਣ ਲਈ ਆਖਿਆ ਹੈ। ਪਾਸਵਾਨ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਕਣਕ ਅਤੇ ਝੋਨੇ ਦੇ ਉਤਪਾਦਨ ਵਿੱਚ ਘੱਟ ਜੋਖਮ ਹੋਣ ਅਤੇ ਯਕੀਨਨ ਮੰਡੀਕਰਨ ਦੀ ਸਹੂਲਤ ਕਾਰਨ ਰਾਜ ਦੇ 80 ਫ਼ੀਸਦੀ ਇਲਾਕੇ ਵਿੱਚ ਇਨ੍ਹਾਂ ਦੋਵਾਂ ਫ਼ਸਲਾਂ ਦੀ ਖੇਤੀ ਲੰਮੇ ਸਮੇਂ ਤੋਂ ਹੋ ਰਹੀ ਹੈ। ਇਨ੍ਹਾਂ ਦੋਵਾਂ ਫ਼ਸਲਾਂ ਨੇ ਲਗਾਤਾਰ ਵਧੀਆ ਝਾੜ ਦੇਣ ਦੇ ਨਾਲ ਨਾਲ ਕਿਸਾਨਾਂ ਦੀ ਆਮਦਨ ਵਿੱਚ ਵੀ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦਾ ਉਤਾਪਦਨ ਸਾਲ 2013-14 ਦੌਰਾਨ ਕ੍ਰਮਵਾਰ 17.5 ਮਿਲੀਅਨ ਟਨ ਅਤੇ 16.9 ਮਿਲੀਅਨ ਟਨ ਹੋਇਆ ਹੈ ਜਿਸ ਦੇ ਨਤੀਜੇ ਵਜੋਂ ਰਾਜ ਕੇਂਦਰੀ ਅਨਾਜ ਭੰਡਾਰ ਵਿੱਚ 30 ਤੋਂ 40 ਫ਼ੀਸਦੀ ਯੋਗਦਾਨ ਪਾ ਰਿਹਾ ਹੈ। ਬਾਦਲ ਨੇ ਕਿਹਾ ਕਿ ਉਪਲਬਧ ਤਕਨਾਲੋਜੀ ਦੇ ਨਾਲ ਵੱਧ ਤੋਂ ਵੱਧ ਝਾੜ ਲੈਣ ਦੀਆਂ ਲਗਪਗ ਸਾਰੀਆਂ ਕੋਸ਼ਿਸ਼ਾਂ ਕਰ ਲਈਆਂ ਗਈਆਂ ਹਨ ਅਤੇ ਹੁਣ ਉਤਪਾਦਨ ਦੇ ਵਾਧੇ ਅਤੇ ਕਿਸਾਨਾਂ ਦੀ ਅਸਲ ਆਮਦਨ ਵਿੱਚ ਖੜੋਤ ਆ ਗਈ ਹੈ।

ਮੁੱਖ ਮੰਤਰੀ ਨੇ ਪਾਸਵਾਨ ਨੂੰ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨ ਲਈ ਖੇਤੀਬਾੜੀ ਵਿਭਿੰਨਤਾ ਦੀ ਜ਼ਰੂਰਤ ਹੈ ਅਤੇ ਰਾਜ ਖੇਤੀਬਾੜੀ ਵਿਭਾਗ ਨੇ ਇਸ ਸਬੰਧ ਵਿੱਚ ਮੱਕੀ, ਕਪਾਹ, ਖੇਤੀ ਜੰਗਲਾਤ ਅਤੇ ਦਾਲਾਂ ਵਰਗੀਆਂ ਬਦਲਵੀਆਂ ਫ਼ਸਲਾਂ ਦੀ ਸ਼ਨਾਖਤ ਕੀਤੀ ਹੈ ਤਾਂ ਜੋ ਕਣਕ ਅਤੇ ਝੋਨੇ ਦੇ ਫ਼ਸਲੀ ਚੱਕਰ ਨੂੰ ਖਤਮ ਕੀਤਾ ਜਾ ਸਕੇ ਅਤੇ ਖੇਤੀਬਾੜੀ ਨੂੰ ਵਧੀਆ ਢੰਗ ਨਾਲ ਚੱਲਣਯੋਗ ਬਣਾਉਣ ਤੋਂ ਇਲਾਵਾ ਇਸ ਨੂੰ ਵਾਤਾਵਰਣ ਪੱਖੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਹੇਠ ਅਗਲੇ ਤਿੰਨ ਤੋਂ ਪੰਜ ਸਾਲਾਂ ਦੌਰਾਨ ਰਾਜ ਸਰਕਾਰ ਨੇ ਮੱਕੀ ਦੀ ਖੇਤੀ 5 ਲੱਖ ਹੈਕਟੇਅਰ ਰਕਬੇ ਵਿੱਚ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਹੇਠੋਂ ਰਕਬਾ ਘਟਾਉਣ ਦਾ ਫ਼ੈਸਲਾ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨਾ ਉਨਾ ਚਿਰ ਔਖਾ ਹੈ ਜਦੋਂ ਤੱਕ ਭਾਰਤ ਸਰਕਾਰ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ 'ਤੇ ਮੱਕੀ ਨਹੀਂ ਖਰੀਦਦੀ।ਮੁੱਖ ਮੰਤਰੀ ਨੇ ਸ਼੍ਰੀ ਪਾਸਵਾਨ ਨੂੰ ਦੱਸਿਆ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਕੋਲ ਵੀ ਇਹ ਮੁੱਦਾ ਉਠਾਇਆ ਹੈ ਪਰ ਖੇਤੀਬਾੜੀ ਮੰਤਰਾਲਾ ਹਰ ਸਾਲ ਮੱਕੀ ਦੇ ਘੱਟੋ ਘੱਟ ਭਾਅ ਦਾ ਐਲਾਨ ਕਰਦਾ ਹੈ ਅਤੇ ਇਸ ਸਾਲ ਵੀ ਉਸ ਨੇ ਮੱਕੀ ਦਾ ਘੱਟੋ ਘੱਟ ਸਮਰਥਨ ਮੁੱਲ 1350 ਰੁਪਏ ਮਿੱਥਿਆ ਹੈ ਪਰ ਭਾਰਤ ਸਰਕਾਰ ਦੀ ਕੋਈ ਵੀ ਏਜੰਸੀ ਪੰਜਾਬ ਆ ਕੇ ਏਸ ਭਾਅ 'ਤੇ ਮੱਕੀ ਨਹੀਂ ਖਰੀਦਦੀ ਜਿਸ ਦੇ ਨਤੀਜੇ ਵਜੋਂ ਰਾਜ ਦੇ ਕਿਸਾਨਾਂ ਨੂੰ ਨਿੱਜੀ ਵਪਾਰੀਆਂ 'ਤੇ ਨਿਰਭਰ ਰਹਿਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਦੀ ਲੁੱਟ ਹੁੰਦੀ ਹੈ। ਸ. ਬਾਦਲ ਨੇ ਕਿਹਾ ਕਿ ਖੇਤੀਬਾੜੀ ਮੰਤਰਾਲਾ ਨੇ ਵੀ ਇਹ ਮੰਨਿਆਂ ਹੈ ਕਿ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਨੂੰ ਘੱਟੋ ਘੱਟ ਸਮਰਥਨ ਮੁੱਲ 'ਤੇ ਮੱਕੀ ਦੀ ਖਰੀਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਸ਼੍ਰੀ ਪਾਸਵਾਨ ਨੂੰ ਕਿਹਾ ਕਿ ਇਹ ਪਹਿਲਕਦਮੀ ਸਿਰਫ਼ ਤੁਹਾਡੇ ਵਲੋਂ ਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਅਧਿਕਾਰੀ ਭਾਰਤ ਸਰਕਾਰ ਵਲੋਂ ਐਲਾਨ ਕੀਤੇ ਸਮਰਥਨ ਮੁੱਲ ਉਤੇ ਮੱਕੀ ਦੀ ਖਰੀਦ ਦੀ ਕਦੀ ਵੀ ਆਗਿਆ ਨਹੀਂ ਦੇਣਗੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD