Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਬਾਹਰਲੇ ਉਮੀਦਵਾਰ ਭੇਜ ਕੇ ਪਾਰਟੀ ਨੇ ਹਲਕਾ ਵਾਸੀਆਂ ਦੀ ਗੈਰਤ ਨੂੰ ਦਿੱਤੀ ਚੁਣੌਤੀ : ਲੱਡੀ ਵਿਰਕ

ਦੀਪਇੰਦਰ ਢਿੱਲੋਂ ਦੇ ਹੱਕ 'ਚ ਬੀਬੀਆਂ ਵਲੋਂ ਘਰ-ਘਰ ਚੋਣ ਪ੍ਰਚਾਰ

ਆਜ਼ਾਦ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਦੀ ਭੈਣ ਲੱਡੀ ਵਿਰਕ ਘਰ-ਘਰ ਜਾ ਕੇ ਵੋਟਾਂ ਮੰਗਦੇ ਹੋਏ ਆਪਣੇ ਸਮਰਥਕਾਂ ਦੇ ਨਾਲ।
ਆਜ਼ਾਦ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਦੀ ਭੈਣ ਲੱਡੀ ਵਿਰਕ ਘਰ-ਘਰ ਜਾ ਕੇ ਵੋਟਾਂ ਮੰਗਦੇ ਹੋਏ ਆਪਣੇ ਸਮਰਥਕਾਂ ਦੇ ਨਾਲ।

Web Admin

Web Admin

5 ਦਰਿਆ ਨਿਊਜ਼ (ਵਿਨੈ ਕੁਮਾਰ ਜੈਨ)

ਜ਼ੀਰਕਪੁਰ , 17 Jan 2012

ਵਿਧਾਨ ਸਭਾ ਹਲਕਾ ਡੇਰਾਬਸੀ ਤੋਂ ਆਜ਼ਾਦ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਦੇ ਹੱਕ 'ਚ ਅੱਜ ਉਨ੍ਹਾਂ ਦੀ ਧਰਮ ਪਤਨੀ ਰੁਪਿੰਦਰ ਕੌਰ ਢਿੱਲੋਂ, ਭੈਣਾਂ ਲੱਡੀ ਵਿਰਕ ਅਤੇ ਪਿੱਕੀ ਸੰਧੂ ਨੇ ਜ਼ੀਰਕਪੁਰ ਦੇ ਕਈ ਕਲੋਨੀਆਂ ਤੇ ਨਗਰਾਂ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਰੁਪਿੰਦਰ ਕੌਰ ਢਿੱਲੋਂ ਨੇ ਏ.ਕੇ.ਐਸ.ਇਨਕਲੇਵ ਫ਼ੇਜ਼ ਇਕ, ਦੋ ਅਤੇ ਤਿੰਨ ਵਿਚ ਘਰ-ਘਰ ਜਾ ਕੇ ਲੋਕਾਂ ਕੋਲੋਂ ਦੀਪਇੰਦਰ ਸਿੰਘ ਢਿੱਲੋਂ ਦੇ ਹੱਕ 'ਚ ਵੋਟਾਂ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੰਤੋਸ਼ ਕਸ਼ਿਅਪ, ਪਰਮਜੀਤ ਕੌਰ, ਉਰਮਲਾ ਸ਼ਰਮਾ, ਸੁਮਿਤ ਗਰਗ, ਦੀਪਤੀ ਸ਼ਰਮਾ, ਸਰਬਜੀਤ ਸਿੰਘ, ਦਲਬੀਰ ਪਾਲ, ਬਬਲਾ, ਪਵਨ ਗਰਗ, ਜੋਨੀ, ਰਿਆਸਤ ਅਲੀ ਅਤੇ ਨਵਜੋਤ ਸਿੰਘ ਆਦਿ ਵੀ ਹਾਜ਼ਰ ਸਨ।ਦੀਪਇੰਦਰ ਸਿੰਘ ਢਿੱਲੋਂ ਦੀ ਭੈਣ ਲੱਡੀ ਵਿਰਕ ਨੇ ਟੈਲੀਫ਼ੋਨ ਕਲੋਨੀ ਅਤੇ ਸ੍ਰੀ ਗੁਰੂ ਨਾਨਕ ਕਲੋਨੀ ਵਿਚ ਘਰ-ਘਰ ਜਾ ਕੇ ਸੁਆਣੀਆਂ ਨੂੰ ਦੀਪਇੰਦਰ ਸਿੰਘ ਢਿੱਲੋਂ ਦੇ ਚੋਣ ਨਿਸ਼ਾਨ 'ਸਿਲਾਈ ਮਸ਼ੀਨ' 'ਤੇ ਮੋਹਰਾਂ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਜਜ਼ਬਾਤੀ ਅਪੀਲ ਕਰਦਿਆਂ ਆਖਿਆ ਕਿ, ਸਾਡਾ ਵੀਰ ਪਿਛਲੇ ਲੰਬੇ ਸਮੇਂ ਤੋਂ ਪਰਿਵਾਰ ਅਤੇ ਘਰ ਦੀ ਫ਼ਿਕਰ ਛੱਡ ਕੇ ਹਲਕੇ ਦੀ ਸੇਵਾ ਲਈ ਆਪਣਾ ਸਭ ਕੁਝ ਸਮਰਪਿਤ ਕਰੀ ਬੈਠਾ ਹੈ, ਪਰ ਅੱਜ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਨੇ ਧੋਖਾ ਕੀਤਾ ਹੈ। ਜੇਕਰ ਧੋਖਾ ਸਿਰਫ਼ ਢਿੱਲੋਂ ਨਾਲ ਹੁੰਦਾ ਤਾਂ ਵੀ ਬਰਦਾਸ਼ਤ ਹੋ ਸਕਦਾ ਸੀ, ਪਰ ਇਹ ਧੋਖਾ ਸਾਰੇ ਹਲਕੇ ਨਾਲ ਹੋਇਆ ਹੈ, ਕਿਉਂਕਿ ਹਲਕਾ ਵਾਸੀਆਂ ਦੀਆਂ ਆਸਾਂ ਤੇ ਉਮੀਦਾਂ ਦੇ ਉਲਟ ਪੈਰਾਸ਼ੂਟ ਰਾਹੀਂ ਇਥੇ ਅਜਿਹਾ ਉਮੀਦਵਾਰ ਭੇਜਿਆ ਗਿਆ ਹੈ, ਜਿਸ ਦਾ ਹਲਕੇ ਦੇ ਲੋਕਾਂ ਨਾਲ ਕੋਈ ਵੀ ਵਾਹ-ਵਾਸਤਾ ਨਹੀਂ ਹੈ। 

ਉਨ੍ਹਾਂ ਆਖਿਆ ਕਿ, ਇਹ ਹਲਕੇ ਦੇ ਲੋਕਾਂ ਦੀ ਗੈਰਤ ਨੂੰ ਚੁਣੌਤੀ ਦਿੱਤੀ ਗਈ ਹੈ ਤੇ ਹਲਕੇ ਦੇ ਲੋਕਾਂ ਨੂੰ ਇਸ ਦਾ ਢੁੱਕਵਾਂ ਜੁਆਬ ਦੇਣ ਲਈ ਤਿਆਰ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ, ਦੀਪਇੰਦਰ ਸਿੰਘ ਢਿੱਲੋਂ ਨੇ ਚੋਣ ਲੜਨ ਦਾ ਫ਼ੈਸਲਾ ਖੁਦ ਨਹੀਂ ਕੀਤਾ, ਸਗੋਂ ਹਲਕੇ ਦੇ ਲੋਕਾਂ ਨੇ ਹੀ ਉਨ੍ਹਾਂ ਨੂੰ ਚੋਣ ਲੜਨ ਦਾ ਆਦੇਸ਼ ਦਿੱਤਾ ਸੀ, ਜਿਸ ਨੂੰ ਉਨ੍ਹਾਂ ਖਿੜੇ ਮੱਥੇ ਪ੍ਰਵਾਨ ਕੀਤਾ ਹੈ। ਹੁਣ ਹਲਕੇ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਆਸਾਂ 'ਤੇ ਫ਼ੁੱਲ ਚੜ੍ਹਾਉਣ ਵਾਲੇ ਸਮਰਪਿਤ ਉਮੀਦਵਾਰ ਦਾ ਉਤਸ਼ਾਹ ਤੇ ਆਸਾਂ ਕਾਇਮ ਰੱਖਦਿਆਂ ਬਾਹਰਲਿਆਂ ਨੂੰ ਬੁਰੀ ਤਰ੍ਹਾਂ ਭਜਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲਾ ਦੇਵੀ, ਪਰਮਜੀਤ ਕੌਰ, ਸ਼ਿਵਾਨੀ, ਅਫ਼ਸਾਨਾ, ਰੁਪਿੰਦਰ ਗਿੱਲ, ਅਸ਼ਵਨ ਜੈਨ ਅਤੇ ਨਵਜੋਤ ਸਿੰਘ ਆਦਿ ਵੀ ਹਾਜ਼ਰ ਸਨ। ਇਸੇ ਤਰ੍ਹਾਂ ਪਿੱਕੀ ਸੰਧੂ ਨੇ ਬਲਟਾਣਾ ਪਿੰਡ ਵਿਚ ਘਰ-ਘਰ ਜਾ ਕੇ ਦੀਪਇੰਦਰ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਰਜੀਤ ਸਿੰਘ ਮਿੰਟਾ, ਦਵਿੰਦਰ ਕੌਰ, ਦੀਪ ਸ਼ਿਖਾ, ਸੁਦੇਸ਼ ਕੌਸ਼ਲ, ਰਤਨਜੀਤ ਸਿੰਘ, ਜਸਪਾਲ ਸਿੰਘ ਅਤੇ ਸੰਜੀਵ ਸਿੰਘ ਆਦਿ ਵੀ ਹਾਜ਼ਰ ਸਨ।  

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD