Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਜਲੀ ਅਧਿਕਾਰੀਆਂ ਵੱਲੋਂ ਬੂਟੇ ਲਾਉਣ ਦੀ ਮੁਹਿੰਮ 20 ਜੁਲਾਈ ਹੋਵੇਗੀ ਸ਼ੁਰੂ

ਪੌਦੇ ਲਾਉਣ ਦੀ ਮੁਹਿੰਮ ਵਿੱਚ ਬਿਜਲੀ ਅਧਿਕਾਰੀ ਤੇ ਕਰਮਚਾਰੀ ਵੀ ਪਿੱਛੇ ਨਹੀਂ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 08 Jul 2014

Last updated on: Jul 08, 2014, 00:00 IST

ਸੰਭਵ ਸੰਸਥਾ ਵਲੋਂ ਸ਼ਹਿਰ ਵਿੱਚ 20 ਜੁਲਾਈ ਨੂੰ ਸਵੇਰੇ 8 ਵਜੇ ਤੋਂ 9 ਵਜੇ ਦੌਰਾਨ ਇੱਕ ਘੰਟੇ ਵਿੱਚ ਇੱਕ ਲੱਖ ਬੂਟੇ ਲਾਏ ਜਾਣ ਦੀ ਮੁਹਿੰਮ ਨੂੰ ਜਿੱਥੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਵਪਾਰਕ ਅਤੇ ਵਿਦਿਅਕ ਸੰਸਥਾਵਾਂ ਵਲੋਂ ਭਰਪੂਰ ਹੁੰਗਾਰਾ ਅਤੇ ਸਮੱਰਥਨ ਮਿਲ ਰਿਹਾ ਹੈ, ਉੱਥੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਲੋਂ ਵੀ ਇਸ ਵਿੱਚ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਵੇਲੇ ਬਿਜਲੀ ਖੇਤਰ ਦੀਆਂ ਦੋ ਕਾਰਪੋਰੇਸ਼ਨਾਂ ਹਨ। ਦੋਵਾਂ ਕੰਪਨੀਆਂ ਨਾਲ ਸਬੰਧਤ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਉਹਨਾਂ ਦੇ ਪ੍ਰੀਵਾਰਾਂ ਵਿੱਚ ਇਸ ਕਾਰਜ ਵਿੱਚ ਸ਼ਾਮਿਲ ਹੋਣ ਲਈ ਭਾਰੀ ਉਤਸ਼ਾਹ ਹੈ। ਪੰਜਾਬ ਪਾਵਰਕਾਮ ਦੇ ਮੁੱਖ ਇੰਜਨੀਅਰ ਰਛਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਬਿਜਲੀ ਦਫਤਰਾਂ, ਸਬ-ਸਟੇਸ਼ਨਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿੱਚ ਉਸ ਦਿਨ ਬਿਜਲੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ 5000 ਤੋਂ ਉਪਰ ਦਰਖਤਾਂ ਦੇ ਪੌਦੇ ਲਗਾਏ ਜਾਣਗੇ। ਊਰਜਾ ਕਲੱਬ ਵੀ ਮੁੱਖੀ ਸ੍ਰੀਮਤੀ ਨੀਰੂ ਕਲਸੀ ਨੇ ਕਿਹਾ ਹੈ ਕਿ ਬਿਜਲੀ ਪ੍ਰੀਵਾਰ ਦੀਆਂ ਸਾਰੀਆਂ ਔਰਤਾਂ ਅਤੇ ਬੱਚੇ ਵੀ ਆਪਣੇ ਆਪਣੇ ਘਰਾਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ 500 ਤੋਂ ਵੱਧ ਪੌਦੇ ਲਾਉਣਾ ਯਕੀਨੀ ਬਨਾਉਣਗੇ। 

ਇਸੇ ਤਰ੍ਹਾਂ ਪੰਜਾਬ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਮੁੱਖ ਇੰਜਨੀਅਰ ਰਾਕੇਸ਼ ਸ਼ਰਮਾ ਨੇ ਕਿਹਾ ਹੈ ਕਿ ਉਹਨਾਂ ਅਧੀਨ ਸ਼ਹਿਰ ਵਿੱਚ 220 ਕੇ.ਵੀ. ਸਬ-ਸਟੇਸ਼ਨ ਫਿਰੋਜ਼ਪੁਰ ਰੋਡ, ਢੰਡਾਰੀ ਕਲਾਂ ਅਤੇ ਇਸਦੇ ਆਸ ਪਾਸ 220 ਕੇ.ਵੀ. ਸਬ-ਸਟੇਸ਼ਨ ਸਾਹਨੇਵਾਲ, ਲਲਤੋਂ ਕਲਾਂ, ਪੱਖੋਵਾਲ, ਗੌਂਸਗੜ੍ਹ ਅਤੇ ਕੋਹਾੜਾ ਅਤੇ ਹੰਬੜਾਂ ਹਨ। ਇਹਨਾਂ ਸਾਰੇ ਸਬ-ਸਟੇਸ਼ਨਾਂ, ਦਫਤਰਾਂ ਅਤੇ ਕਾਲੋਨੀਆਂ ਵਿੱਚ ਵੀ 2500 ਬੂਟੇ ਲਗਾਉਣ ਦਾ ਟੀਚਾ ਮਿਥਿਆ ਹੈ। ਇਸ ਵਾਸਤੇ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਸਾਰੇ ਪ੍ਰਬੰਧ ਕੀਤਾ ਜਾ ਰਹੇ ਹਨ ਤਾਂ ਕਿ ਉਸ ਦਿਨ ਮਿੱਥੇ ਇੱਕ ਘੰਟੇ ਦੇ ਅੰਦਰ ਇਸ ਕਾਰਜ ਨੂੰ ਮੁਕੰਮਲ ਕੀਤਾ ਜਾ ਸਕੇ। ਦੋਨਾਂ ਅਧਿਕਾਰੀਆਂ ਨੇ ਦੱਸਿਆ ਹੈ ਕਿ ਉਹਨਾਂ ਦੇ ਦਫਤਰਾਂ, ਕਾਲੋਨੀਆਂ ਅਤੇ ਬਿਜਲੀ ਘਰਾਂ ਵਿੱਚ ਪਾਣੀ ਅਤੇ ਸਾਂਭ ਸੰਭਾਲ ਦਾ ਬਿਹਤਰ ਪ੍ਰਬੰਧ ਹੈ। ਇਸ ਲਈ ਉਹ ਲਗਾਏ ਬੂਟਿਆਂ ਦੀ ਸੁਰੱਖਿਆ ਅਤੇ ਪਾਲਣ ਨੂੰ ਅਸਾਨੀ ਨਾਲ ਯਕੀਨੀ ਬਣਾ ਸਕਦੇ ਹਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD