Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲੇ

ਇਰਾਕ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ

ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲੇ

Web Admin

Web Admin

5 ਦਰਿਆ ਨਿਊਜ਼

ਨਵੀਂ ਦਿੱਲੀ , 10 Jul 2014

ਇਰਾਕ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਰ ਕੀਤੀਆਂ ਜਾ ਰਹੀਆਂ ਠੋਸ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਇਕ ਵਫ਼ਦ ਕੇਦਰੀ ਵਿਦੇਸ਼ ਮਮਲਿਆਂ ਦੀ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ  ਨੂੰ ਇਰਾਕ ਵਿੱਚ ਫਸੇ ਪੰਜਾਬੀਆਂ ਨੂੰ ਵਾਪਿਸ ਭਾਰਤ ਲਿਅਣ ਲਈ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨ ਲਈ ਮਿਲਿਆ।ਸਵਰਾਜ ਵੱਲੋਂ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਉਹ ਇਰਾਕ ਵਿੱਚ ਫਸੇ ਪੰਜਾਬੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਸ੍ਰੀਮਤੀ ਸਵਰਾਜ ਨੂੰ ਦੱਸਿਆ ਕਿ ਪੀੜਤ ਪਰਿਵਾਰ ਦੇ ਮੈਂਬਰ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਵਾਪਸ ਲਿਆਉਣ ਲਈ ਤੁਹਾਡੇ ਨਿੱਜੀ ਦਖਲ ਦੀ ਬੇਨਤੀ ਕੀਤੀ ਸੀ।

ਰਾਜ ਸਰਕਾਰ ਵੱਲੋਂ ਇਰਾਕ ਤੋਂ ਆਉਣ ਵਾਲੇ ਪੰਜਾਬੀਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਸ੍ਰੀਮਤੀ ਸਵਰਾਜ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਰਾਕ ਤੋਂ ਆਉਣ ਵਾਲੇ ਪੰਜਾਬੀਆਂ ਲਈ ਮੁਫਤ ਟਰਾਂਸਪੋਰਟ ਸੁਵਿਧਾ, ਰਿਹਾਇਸ਼ ਦੀ ਸਹੂਲਤ ਅਤੇ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਬਿਨਾ ਕਿਸੇ ਅੜਚਣ ਤੋਂ ਆਵਾਸ ਦੀ ਸਹੂਲਤ ਨੂੰ ਯਕੀਨੀ ਬਣਾਈ ਗਈ ਹੈ। ਇਸ ਕਾਰਜ ਲਈ ਦੋ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਸ. ਬਾਦਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਸਕੱਤਰ ਪੱਧਰ ਦੇ ਇਕ ਸੀਨੀਅਰ ਅਧਿਕਾਰੀ ਨੂੰ ਪੀੜਤ ਪਰਿਵਾਰਾਂ ਨਾਲ ਮਿਲਣ ਦੀ ਡਿਊਟੀ ਲਾਈ ਗਈ ਹੈ ਅਤੇ ਉਸ ਨੂੰ ਪੀੜਤ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਨੂੰ ਤਾਜ਼ਾ ਜਾਣਕਾਰੀ ਦੇਣ ਲਈ ਆਖਿਆ ਗਿਆ ਹੈ। ਇਸੇ ਤਰ੍ਹਾਂ ਹੀ ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਰਾਕ ਵਿੱਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 20,000 ਰੁਪਏ ਵਿੱਤੀ ਮਦਦ ਦਿੱਤੀ ਜਾ ਰਹੀ ਹੈ।

ਵਿਚਾਰ-ਚਰਚਾ ਦੇ ਦੌਰਾਨ ਕੇਂਦਰੀ ਮੰਤਰੀ ਨੇ ਸ. ਬਾਦਲ ਨੂੰ ਦੱਸਿਆ ਕਿ ਵਿਦੇਸ਼ ਮਾਮਲਿਆਂ ਦਾ ਵਿਭਾਗ ਚੌਵੀ ਘੰਟੇ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਨੇ ਦੱਸਿਅ ਕਿ ਤਾਜ਼ਾ ਜਾਣਕਾਰੀ ਦੇ ਅਨੁਸਾਰ ਇਰਾਕ ਵਿੱਚ ਸਾਰੇ ਪੰਜਾਬੀ ਸੁਰੱਖਿਅਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਇਰਾਕ ਵਿੱਚ ਭਾਰਤੀ ਸਫਾਰਤਖਾਨੇ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਜੰਗ ਵਾਲੇ ਖੇਤਰ ਵਿੱਚ ਫਸੇ ਹਰੇਕ ਭਾਰਤੀ ਨੂੰ ਵਾਪਸ ਲਿਅਉਣ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਰਾਕ ਵਿੱਚ ਭਾਰਤੀ ਸਫਾਰਤਖਾਨੇ ਵੱਲੋਂ ਲੋੜ ਦੇ ਅਨੁਸਾਰ ਡੁਪਲੀਕੇਟ ਪਾਸਪੋਰਟ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੀ ਭਾਰਤ ਵਿੱਚ ਸੁਰੱਖਿਅਤ ਵਾਪਸੀ ਦੇ ਲਈ ਮੁਫਤ ਟਿਕਟਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਮੌਕੇ ਵਫਦ ਦੇ ਵਿੱਚ ਰਾਜ ਸਭਾ ਦੇ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ. ਸੁਖਦੇਵ ਸਿੰਘ ਢੀਂਡਸਾ ਵੀ ਸ਼ਾਮਲ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD