Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਦੀਪਇੰਦਰ ਢਿੱਲੋਂ ਦੇ ਚੋਣ ਜਲਸਿਆਂ 'ਚ ਹੱਡਚੀਰਵੀਂ ਠੰਡ ਦੇ ਬਾਵਜੂਦ ਭਾਰੀ ਇਕੱਠ

ਪਿੰਡ ਘੋਲੂਮਾਜਰਾ ਵਿਚ ਹੱਡਚੀਰਵੀਂ ਠੰਡ ਦੇ ਬਾਵਜੂਦ ਦੀਪਇੰਦਰ ਢਿੱਲੋਂ ਦੇ ਚੋਣ ਜਲਸੇ ਵਿਚ ਲੋਈਆਂ ਦੀਆਂ ਬੁੱਕਲਾਂ ਮਾਰੀ ਬੈਠੇ ਲੋਕਾਂ ਦਾ ਇਕੱਠ ਤੇ ਸੰਬੋਧਨ ਕਰਦੇ ਹੋਏ ਦੀਪਇੰਦਰ ਸਿੰਘ ਢਿੱਲੋਂ।
ਪਿੰਡ ਘੋਲੂਮਾਜਰਾ ਵਿਚ ਹੱਡਚੀਰਵੀਂ ਠੰਡ ਦੇ ਬਾਵਜੂਦ ਦੀਪਇੰਦਰ ਢਿੱਲੋਂ ਦੇ ਚੋਣ ਜਲਸੇ ਵਿਚ ਲੋਈਆਂ ਦੀਆਂ ਬੁੱਕਲਾਂ ਮਾਰੀ ਬੈਠੇ ਲੋਕਾਂ ਦਾ ਇਕੱਠ ਤੇ ਸੰਬੋਧਨ ਕਰਦੇ ਹੋਏ ਦੀਪਇੰਦਰ ਸਿੰਘ ਢਿੱਲੋਂ।

Web Admin

Web Admin

5 ਦਰਿਆ ਨਿਊਜ਼ (ਵਿਨੈ ਕੁਮਾਰ ਜੈਨ)

ਜ਼ੀਰਕਪੁਰ , 17 Jan 2012

ਵਿਧਾਨ ਸਭਾ ਹਲਕਾ ਡੇਰਾਬਸੀ ਤੋਂ ਆਜ਼ਾਦ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਨੂੰ ਲਗਾਤਾਰ ਪਾਰਟੀਬਾਜ਼ੀ ਅਤੇ ਧੜ੍ਹੇਬੰਦੀ ਤੋਂ ਉਪਰ ਉਠ ਕੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਜਿਹੜੇ ਪਿੰਡ ਵੀ ਦੀਪਇੰਦਰ ਸਿੰਘ ਢਿੱਲੋਂ ਜਾ ਰਹੇ ਹਨ ਪਿੰਡਾਂ ਦੇ ਲੋਕ ਹੱਡਚੀਰਵੀਂ ਠੰਡ ਦੇ ਬਾਵਜੂਦ ਢਿੱਲੋਂ ਦੇ ਚੋਣ ਜਲਸੇ ਵਿਚ ਭਰਵੀਂ ਸ਼ਮੂਲੀਅਤ ਕਰ ਰਹੇ ਹਨ। ਚੋਣ ਪ੍ਰਚਾਰ ਤਹਿਤ ਅੱਜ ਦੀਪਇੰਦਰ ਸਿੰਘ ਢਿੱਲੋਂ ਨੇ ਪਿੰਡ ਘੋਲੂਮਾਜਰਾ, ਬੈਰਮਾਜਰਾ, ਲਹਿਲੀ, ਹੰਸਾਲਾ, ਰਾਜੂਮਾਜਰਾ, ਜਲਾਲਪੁਰ ਅਤੇ ਮਗਰਾ ਪਿੰਡਾਂ ਵਿਚ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਉਨ੍ਹਾਂ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਘੋਲੂਮਾਜਰਾ ਪਿੰਡ ਵਿਚ ਲੋਕਾਂ ਨੇ ਦੀਪਇੰਦਰ ਸਿੰਘ ਢਿੱਲੋਂ ਨੂੰ ਕਿੰਨੂਆਂ ਨਾਲ ਵੀ ਤੋਲਿਆ। ਇਸ ਮੌਕੇ ਸੰਬੋਧਨ ਕਰਦਿਆਂ ਦੀਪਇੰਦਰ ਸਿੰਘ ਢਿੱਲੋਂ ਨੇ ਆਖਿਆ ਕਿ, ਹਲਕੇ ਵਿਚ ਲੜਾਈ ਹੱਕ ਅਤੇ ਸੱਚ ਦੀ ਹੈ। ਇਕ ਪਾਸੇ ਸਰਮਾਏਦਾਰ ਅਤੇ ਦੂਜੇ ਹਲਕਿਆਂ ਦੇ ਨਕਾਰੇ ਉਮੀਦਵਾਰ ਹਨ ਅਤੇ ਦੂਜੇ ਪਾਸੇ ਹਲਕੇ ਦੇ ਲੋਕ ਹਨ, ਜਿਨ੍ਹਾਂ ਨੇ ਮੈਨੂੰ ਆਪਣੀ ਅਗਵਾਈ ਕਰਨ ਦਾ ਮਾਣ ਦਿੱਤਾ ਹੈ। 

ਉਨ੍ਹਾਂ ਆਖਿਆ ਕਿ, ਹਲਕੇ ਤੋਂ ਬਾਹਰਲੇ ਉਮੀਦਵਾਰਾਂ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਹ ਸਿਆਸਤ ਨੂੰ ਵਪਾਰ ਵਾਂਗ ਕਰਦੇ ਹਨ, ਇਕ ਹਲਕੇ ਦੇ ਲੋਕਾਂ ਵਲੋਂ ਨਕਾਰਨ ਤੋਂ ਬਾਅਦ ਦੂਜੇ ਹਲਕੇ ਵਿਚ ਚਲੇ ਜਾਂਦੇ ਹਨ। ਉਨ੍ਹਾਂ ਦਾ ਲੋਕਾਂ ਦੇ ਦੁੱਖ-ਸੁੱਖ ਜਾਂ ਹਿੱਤਾਂ ਨਾਲ ਕੋਈ ਵੀ ਵਾਹ-ਵਾਸਤਾ ਨਹੀਂ ਹੁੰਦਾ। ਦੀਪਇੰਦਰ ਸਿੰਘ ਢਿੱਲੋਂ ਨੇ ਆਖਿਆ ਕਿ, ਓਪਰੇ ਬੰਦੇ ਨੂੰ ਤਾਂ ਕੋਈ ਆਪਣੇ ਪਰਿਵਾਰ ਦਾ ਮੈਂਬਰ ਵੀ ਨਹੀਂ ਬਣਾਉਂਦਾ, ਫ਼ਿਰ ਬਾਹਰਲੇ ਉਮੀਦਵਾਰਾਂ ਨੂੰ ਡੇਰਾਬਸੀ ਹਲਕੇ ਦਾ ਆਗੂ ਕਿਵੇਂ ਬਣਾਇਆ ਜਾ ਸਕਦਾ ਹੈ? ਡੇਰਾਬਸੀ ਹਲਕੇ ਦੇ ਲੋਕ ਸਿਆਣੇ ਅਤੇ ਸੂਝਵਾਨ ਹਨ, ਉਹ ਜਲਦੀ ਹੀ ਬਾਹਰਲੇ ਅਤੇ ਧਾੜ੍ਹਵੀਆਂ ਵਾਂਗ ਇਥੇ ਪੈਸੇ ਦੇ ਜ਼ੋਰ ਨਾਲ ਵੋਟਾਂ ਲੈਣ ਦੇ ਚਾਹਵਾਨ ਉਮੀਦਵਾਰਾਂ ਦਾ ਬੋਰੀ ਬਿਸਤਰਾ-ਗੋਲ ਕਰਕੇ ਉਨ੍ਹਾਂ ਦੇ ਅਸਲੀ ਟਿਕਾਣੇ 'ਤੇ ਭੇਜ ਦੇਣਗੇ।ਇਸ ਮੌਕੇ ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਭਿੰਦਾ ਰਾਣੀਮਾਜਰਾ, ਕਰਨੈਲ ਸਿੰਘ ਹਮਾਯੂੰਪੁਰ, ਮਾ. ਸੋਹਨ ਲਾਲ, ਬਚਨ ਸਿੰਘ ਬਸੌਲੀ, ਕੇਵਲ ਸਿੰਘ ਘੋਲੂਮਾਜਰਾ, ਕਰਨੈਲ ਸਿੰਘ ਚਾਚਾ, ਸੁਰਜਨ ਸਿੰਘ, ਗੁਲਜ਼ਾਰ ਸਿੰਘ, ਸਾਬਕਾ ਸਰਪੰਚ ਕਰਮ ਚੰਦ, ਰਾਜ ਰਤਨ ਸ਼ਰਮਾ, ਗਿਆਨ ਸਿੰਘ ਬੈਰਮਾਜਰਾ, ਕਰਮ ਚੰਦ ਧੀਮਾਨ, ਸਰਪੰਚ ਹਰਵਿੰਦਰ ਸਿੰਘ, ਸੁਸ਼ੀਲ ਰਾਣਾ, ਓਮੀ ਰਾਣਾ ਅਤੇ ਸੋਹਨ ਸਿੰਘ ਭੱਟੀ ਆਦਿ ਵੀ ਹਾਜ਼ਰ ਸਨ।  

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD