Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿਆਣਾ 'ਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਬਾਰੇ ਪਾਸ ਕੀਤਾ ਬਿੱਲ ਕਾਨੂੰਨੀ ਤੇ ਬੁਨਿਆਦੀ ਤੌਰ ਤੇ ਗਲਤ : ਪਰਕਾਸ਼ ਸਿੰਘ ਬਾਦਲ

ਮੁੱਖ ਮੰਤਰੀ ਵੱਲੋਂ ਮੰਡੀ ਬੋਰਡ ਦੀ ਨਵੀਂ ਇਮਾਰਤ ਦਾ ਉਦਘਾਟਨ

ਹਰਿਆਣਾ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 12 Jul 2014

Last updated on: Jul 12, 2014, 00:00 IST

ਹਰਿਆਣਾ ਵਿਧਾਨ ਸਭਾ ਵੱਲੋਂ ਸੂਬੇ ਲਈ ਵੱਖਰੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਬਣਾਉਣ ਸਬੰਧੀ ਬਿੱਲ ਪਾਸ ਕਰਨ ਨੂੰ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਪੂਰੀ ਤਰਾਂ ਗੈਰ-ਕਾਨੂੰਨੀ ਅਤੇ ਬੁਨਿਆਦੀ ਤੌਰ 'ਤੇ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਕਾਂਗਰਸ ਦੀ ਹਰਿਆਣਾ ਦੇ ਗੁਰਦੁਆਰਿਆਂ ਨੂੰ ਆਪਣੇ ਅਜੰਟਾਂ ਦੇ ਕੰਟਰੋਲ ਹੇਠ ਦੇਣ ਦੀ ਸ਼ਾਜਿਸ ਹੈ।  

ਅੱਜ ਸਥਾਨਕ ਸੈਕਟਰ 65-ਏ ਵਿਖੇ 2.12 ਏਕੜ ਰਕਬੇ ਵਿੱਚ 65 ਕਰੋੜ ਦੀ ਲਾਗਤ ਨਾਲ ਬਣੀ ਪੰਜਾਬ ਮੰਡੀ ਬੋਰਡ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਹਰਿਆਣਾ ਕਾਂਗਰਸ ਸਰਕਾਰ ਦੀ ਸੌੜੇ ਸਿਆਸੀ ਹਿੱਤਾ ਖਾਤਰ ਸਿੱਖਾਂ ਨੂੰ ਪਾੜਨ ਦੀ ਕੋਸ਼ਿਸ਼ ਹੈ। ਉਨਾਂ ਕਿਹਾ ਕਿ ਬ੍ਰਿਟਿਸ਼ ਸਰਕਾਰ ਨੇ ਗੁਰਦੁਆਰਿਆਂ 'ਤੇ ਮਹੰਤਾਂ ਦਾ ਕਾਬਜ਼ਾ ਕਰਵਾਇਆ ਸੀ ਅਤੇ ਇਨਾਂ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ਸਿੱਖਾਂ ਨੇ ਅਨੇਕਾਂ ਕੁਰਬਾਨੀਆਂ ਦਿੱਤੀਆ ਸਨ। ਇਨਾਂ ਕੁਰਬਾਨੀਆਂ ਦੀ ਬਦੌਲਤ ਹੀ 1925 ਦੇ ਐਕਟ ਹੇਠ  ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ। ਉਨਾਂ ਕਿਹਾ ਕਿ ਭਾਰਤ ਦੀ ਗੁਲਾਮੀ ਦੇ ਸਮੇਂ ਦੌਰਾਨ ਗੁਰਦੁਆਰਿਆਂ ਦੇ ਪ੍ਰਬੰਧ ਦੇ ਸਬੰਧ ਵਿੱਚ ਅੰਗਰੇਜ ਸਰਕਾਰ ਨੇ ਜੋ ਕੀਤਾ ਸੀ ਉਹ ਹੀ ਹੁਣ ਹਰਿਆਣਾ ਦੀ ਕਾਂਗਰਸ ਸਰਕਾਰ ਕਰ ਰਹੀ ਹੈ। ਇਸ ਕਾਰਵਾਈ ਨੂੰ ਕਾਂਗਰਸ ਵੱਲੋਂ ਸਿੱਖਾਂ ਨੂੰ ਪਾੜਨ ਦੀ ਕੋਝੀ ਕੋਸ਼ਿਸ ਦੱਸਦੇ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੀ ਸਿੱਖਾਂ ਨੂੰ ਪਾੜਨ ਦੀ ਨੀਤੀ ਕਿਸੇ ਵੀ ਹਾਲਤ ਵਿੱਚ ਸਫਲ ਨਹੀਂ ਹੋਵੇਗੀ। ਉਨਾਂ ਕਿਹਾ ਕਿ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਪਿਛਲੀਆਂ ਸ੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਹਰਿਆਣੇ ਦੇ ਸਿੱਖਾਂ ਨੇ ਰੱਦ ਕਰ ਦਿੱਤੀ ਹੈ। 

ਇਸ ਮੰਗ ਨੂੰ ਉਠਾਉਣ ਵਾਲੇ ਝੀਂਡਾ ਲੂਲੂ– ਨਲਵੀ ਗਰੁੱਪ ਨੇ ਇਨਾਂ ਚੋਣਾਂ ਦੌਰਾਨ 11 ਸੀਟਾਂ ਲੜੀਆਂ ਸਨ ਜਿਨਾ ਉਤੇ ਉਨਾਂ ਦੀ ਜਮਾਨਤਾਂ ਜਬਤ ਹੋ ਗਈਆਂ ਸਨ।  ਉਨਾਂ ਕਿਹਾ ਕਿ ਹਰਿਆਣਾ ਦੇ ਸਿੱਖ ਲਗਾਤਾਰ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਰੋਧ ਕਰਦੇ ਆ ਰਹੇ ਹਨ। ਉਨਾ ਕਿਹਾ ਕਿ ਹੁਣ ਝੀਂਡਾ –ਨਲਵੀ ਗਰੁੱਪ ਕਾਂਗਰਸ ਦੇ ਹੱਥਾਂ ਵਿੱਚ ਖੇਡ ਰਿਹਾ ਹੈ ਅਤੇ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮਦੇਨਜ਼ਰ ਇਹ ਸਿਆਸੀ ਖੇਡ ਖੇਡ ਰਹੀਂ ਹੈ। ਹਰਿਆਣਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਲਈ ਹਰਿਆਣਾ ਕਾਂਗਰਸ ਦੀ ਤਿੱਖੀ ਅਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਸ ਦਾ ਇੱਕੋ ਉਦੇਸ਼ ਅਜਿਹਾ ਕਰਕੇ ਹਰਿਆਣਾ ਵਿੱਚ ਰਹਿ ਰਹੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣਾ ਹੈ। ਸ੍ਰ: ਬਾਦਲ ਨੇ ਸਪੱਸਟ ਕੀਤਾ ਕਿ ਵੱਖਰੀ ਕਮੇਟੀ ਬਣਾਉਣ ਦੀ ਘਟਣਾ ਕਾਂਗਰਸ ਦੀ ਇੱਕ ਸਿਆਸੀ ਖੇਡ ਹੈ ਜਿਸ ਨੂੰ ਬੂਰ ਨਹੀਂ ਪਵੇਗਾ। ਉਨਾਂ ਕਿਹਾ ਕਿ ਭਾਵੇ ਹਰਿਆਣਾ ਕਾਂਗਰਸ ਨੇ ਪਹਿਲਾ ਵੀ ਅਜਿਹਾ ਕੀਤਾ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਉਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਉਨਾਂ ਖੇਤਰੀ ਅਧਾਰ ਤੇ ਸਿੱਖਾਂ ਨੂੰ ਵੰਡਣ ਤੋਂ ਇਲਾਵਾ ਭਾਈਚਾਰਕ ਮਹੌਲ ਖਰਾਬ ਨਾ ਕਰਨ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਨਾ ਕਰਨ ਲਈ ਆਖਿਆ ਹੈ। ਇਸ ਤੋਂ ਪਹਿਲਾ ਸ. ਬਾਦਲ ਨੇ ਪੰਜਾਬ ਮੰਡੀ ਬੋਰਡ ਦੀ ਨਵੀਂ ਇਮਾਰਤ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਦੇ ਨਾਲ ਬਿਨਾਂ ਕਿਸੇ ਅੜਚਣ ਤੋਂ ਕੰਮ ਨੂੰ ਨੇਪੜੇ ਚਾੜਨ ਵਿੱਚ ਮਦਦ ਮਿਲੇਗੀ। ਉਨਾਂ ਨੇ ਮੰਡੀ ਬੋਰਡ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੀ ਬਿਨਾਂ ਕਿਸੇ ਰੁਕਾਵਟ ਤੋਂ ਖਰੀਦ ਨੂੰ ਯਕੀਨੀ ਬਣਾਉਣ ਅਤੇ ਉਨਾਂ ਨੂੰ ਉਤਪਾਦਨ ਦੇ ਵਾਜਬ ਭਾਅ ਦਵਾਉਣ ਵਿੱਚ ਨਿਭਾਏ ਯੋਗਦਾਨ ਦੇ ਨਾਲ–ਨਾਲ ਦਿਹਾਤੀ ਵਿਕਾਸ 'ਚ ਭੂਮਿਕਾ ਦੀ ਵੀ ਸਰਹਾਣਾ ਕੀਤੀ। 

ਉਨਾਂ ਕਿਹਾ ਕਿ ਹੁਣ ਮੰਡੀ ਬੋਰਡ ਨੇ ਆਪਣੇ ਕੰਮ ਕਾਜ ਵਿੱਚ ਵਿਭਿੰਨਤਾ ਲਿਆਂਦੀ ਹੈ ਅਤੇ ਇਸ ਵੱਲੋ ਮੱਛੀ ਮਾਰਕੀਟਾਂ, ਫੱਲ ਅਤੇ ਸਬਜੀ ਮਾਰਕੀਟਾਂ, ਫੁੱਲ ਮਾਰਕੀਟਾਂ ਅਤੇ ਹੁਣ ਲੱਕੜ ਦੀਆਂ ਮਾਰਕੀਟਾਂ ਬਣਾਈਆਂ ਜਾ ਰਹੀਆਂ ਹਨ। ਉਨਾਂ ਉਮੀਦ ਪ੍ਰਗਟ ਕੀਤੀ ਕਿ ਮੰਡੀ ਬੋਰਡ ਖੇਤੀ ਵਿਭਿੰਨਤਾ ਅਤੇ ਖੇਤੀ ਦੇ ਵਿਕਾਸ ਲਈ ਆਪਣੀ ਮੱਹਤਵਪੂਰਨ ਭੁਮਿਕਾ ਨਿਭਾਉਦਾ ਰਹੇਗਾ। ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਮੁੱਖ ਸੰਸਦੀ ਸਕੱਤਰ ਵਣਜ ਤੇ ਉਦਯੋਗ ਸ੍ਰੀ ਐਨ.ਕੇ. ਸ਼ਰਮਾ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚੇਅਰਮੈਨ ਪੰਜਾਬ ਰਾਜ ਮੰਡੀ ਬੋਰਡ ਸ੍ਰੀ ਅਜਮੇਰ ਸਿੰਘ ਲੱਖੋਵਾਲ, ਵਿੱਤ ਕਮਿਸ਼ਨਰ ਵਿਕਾਸ ਸ੍ਰੀ ਸੁਰੇਸ ਕੁਮਾਰ, ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਸ੍ਰੀ ਰਵਿੰਦਰ ਚੀਮਾ, ਸਕੱਤਰ ਮੰਡੀ ਬੋਰਡ ਸ੍ਰੀ ਦੀਪ ਇੰਦਰ ਸਿੰਘ ਸਮੇਤ ਚੇਅਰਪਰਸ਼ਨ ਜ਼ਿਲਾ ਯੋਜਨਾ ਕਮੇਟੀ ਐਸ ਏ ਐਸ ਨਗਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਚੇਅਰਮੈਨ  ਜ਼ਿਲਾ ਯੋਜਨਾ ਕਮੇਟੀ  ਪਟਿਆਲਾ ਦੀਪਇੰਦਰ ਸਿੰਘ ਢਿੱਲੋ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਜ਼ਿਲ•ਾ ਪੁਲਿਸ ਮੁਖੀ ਸ੍ਰੀ ਇੰਦਰਮੋਹਨ ਸਿੰਘ ਭੱਟੀ, ਡਾ. ਕਰਮਜੀਤ ਸਿੰਘ ਸਰਾਂ, ਐਡੀਸਨਲ ਡਾਇਰੈਕਟਰ ਪ੍ਰਬੰਧ  ਸ੍ਰੀ ਦਲਜੀਤ ਸਿੰਘ, ਚੀਫ ਇੰਜੀਨੀਅਰ ਸ੍ਰੀ ਆਰ.ਪੀ. ਭੱਟੀ, ਜਨਰਲ ਮੈਨੇਜਰ ਮੰਡੀ ਬੋਰਡ ਸ੍ਰ. ਸਿਕੰਦਰ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਜ਼ਿਲਾ ਪ੍ਰਧਾਨ ਸ਼ਹਿਰੀ ਸ੍ਰ. ਜੋਗਿੰਦਰ ਸਿੰਘ ਸਲੈਚ, ਭਾਜਪਾ ਦੇ ਜ਼ਿਲ•ਾ ਪ੍ਰਧਾਨ ਸ੍ਰੀ ਸੁਖਵਿੰਦਰ ਗੋਲਡੀ, ਸ੍ਰ: ਜਸਵੰਤ ਸਿੰਘ ਭੁੱਲਰ, ਸ੍ਰ. ਜੀ.ਪੀ ਸਿੰਘ, ਜਥੇਦਾਰ ਬਲਜੀਤ  ਸਿੰਘ ਕੁੰਬੜਾ, ਸ੍ਰ. ਰਾਜਬੀਰ ਸਿੰਘ ਪਡਿਆਲਾ, ਸ੍ਰ. ਜਸਪਿੰਦਰ ਸਿੰਘ ਲਾਲੀ,  ਜਥੇਦਾਰ ਦਲਜੀਤ ਸਿੰਘ ਕਾਰਕੋਰ, ਸ੍ਰ. ਮਨਜੀਤ ਸਿੰਘ ਮੁਧੋ, ਸ੍ਰ. ਜਸਵਿੰਦਰ ਸਿੰਘ ਵਿਰਕ, ਬੀਬੀ ਕੁਲਦੀਪ ਕੌਰ ਕੰਗ ਅਤੇ ਬੀਬੀ ਕਸ਼ਮੀਰ ਕੌਰ ਸ਼ਾਮਲ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD