Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਪਟਨ ਅਮਰਿੰਦਰ ਸਿੰਘ ਨੇ ਸੌਕੇ ਦੇ ਹਾਲਾਤਾਂ ਦੇ ਮੱਦੇਨਜ਼ਰ ਖੇਤੀਬਾੜੀ ਲਈ ਸੰਭਾਵਿਤ ਯੋਜਨਾ ਦੀ ਮੰਗ ਕੀਤੀ

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 14 Jul 2014

Last updated on: Jul 14, 2014, 00:00 IST

ਲੋਕ ਸਭਾ 'ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਤੇ ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਘੱਟ ਮਾਨਸੂਨ ਕਾਰਨ ਬਣ ਚੁੱਕੇ ਸੌਕੇ ਦੇ ਹਾਲਾਤਾਂ 'ਤੇ ਚਿੰਤਾ ਪ੍ਰਗਟਾਉਂਦਿਆਂ ਸੂਬਾ ਸਰਕਾਰ ਨੂੰ ਖੇਤੀਬਾੜੀ ਨੂੰ ਬਚਾਉਣ ਲਈ ਸੰਭਾਵਿਤ ਯੋਜਨਾ ਬਣਾਉਣ ਲਈ ਕਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਵਿਸ਼ੇਸ਼ ਗਿਦਾਵਰੀ ਕਰਵਾਉਣ ਦੀ ਸਲਾਹ ਦਿੱਤੀ ਹੈ, ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਮਾਂ ਸੂਬਾ ਸਰਕਾਰ ਵੱਲੋਂ ਫਸਲ ਇੰਸ਼ੋਰੇਂਸ ਸਕੀਮ ਲਿਆਉਣ ਦਾ ਹੈ, ਜਿਹੜੀ ਪਿਛਲੇ ਕਾਫੀ ਸਮੇਂ ਤੋਂ ਲਟਕਦੀ ਆ ਰਹੀ ਹੈ ਤੇ ਅਕਾਲੀਆਂ ਨੇ ਇਸ ਲਈ ਵਾਅਦਾ ਵੀ ਕੀਤਾ ਸੀ।ਇਥੇ ਜ਼ਾਰੀ ਬਿਆਨ 'ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਜੁਲਾਈ ਦਾ ਅੱਧਾ ਮਹੀਨਾ ਬੀਤ ਚੁੱਕਾ ਹੈ, ਪਰ ਹਾਲੇ ਤੱਕ ਹਲਕੀ ਬੂੰਦਾਬਾਦੀ ਤੋਂ ਇਲਾਵਾ ਕੋਈ ਮੀਂਹ ਨਹੀਂ ਪਿਆ। ਜਿਸ ਕਾਰਨ ਸੂਬੇ ਤੇ ਖਾਸ ਕਰਕੇ ਬਾਰਡਰ ਇਲਾਕਿਆਂ ਅੰਮ੍ਰਿਤਸਰ ਆਦਿ 'ਚ ਵੱਡਾ ਖੇਤਰ ਸੌਕੇ ਦੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ 'ਚ ਕਿਸਾਨਾਂ ਨੂੰ ਰਾਹਤ ਦੇਣ ਲਈ ਯੋਜਨਾ ਬਣਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੇਂਦਰ 'ਚ ਹਿਤੈਸ਼ੀ ਸਰਕਾਰ ਹੋਣ ਕਾਰਨ ਪੂਰੀ ਤਰ੍ਹਾਂ ਸੰਭਾਵਿਤ ਯੋਜਨਾ ਤਿਆਰ ਕਰਕੇ ਉਸਨੂੰ ਮਨਜ਼ੂਰ ਕਰਵਾਉਣ ਤੇ ਸਮੇਂ ਸਿਰ ਅਦਾਇਗੀ ਕਰਨ 'ਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਅਕਾਲੀ ਕੇਂਦਰ ਤੋਂ ਸਹਿਯੋਗ ਨਾ ਮਿਲਣ ਦਾ ਬਹਾਨਾ ਬਣਾ ਰਹੇ ਸਨ, ਪਰ ਹੁਣ ਤਾਂ ਐਨ.ਡੀ.ਏ ਸੱਤਾ 'ਚ ਹੈ ਅਤੇ ਜਿਸਦੀ ਉਹ ਸਾਂਝੇਦਾਰ ਪਾਰਟੀ ਹੈ, ਅਜਿਹੇ 'ਚ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।ਕਾਂਗਰਸ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੰਭਾਵਿਤ ਯੋਜਨਾ ਤਿਆਰ ਕਰਨ ਲਈ ਇਹ ਸਹੀ ਮੌਕਾ, ਜਿਸ ਨਾਲ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇਗਾ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਕਿਉਂ ਸੂਬਾ ਸਰਕਾਰ ਇੰਨਾ ਮਹੱਤਵਪੂਰਨ ਸਮਾਂ ਖਰਾਬ ਕਰ ਰਹੀ ਹੈ। ਸਰਕਾਰ ਜਿੰਨੀ ਜ਼ਲਦੀ ਕਦਮ ਚੁੱਕੇਗੀ ਕਿਸਾਨਾਂ ਲਈ ਵਧੀਆ ਹੋਵੇਗਾ, ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD