Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ 'ਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਵਿੱਚ ਅਨਪੜਤਾ ਦੇ ਖਾਤਮੇ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵਿੰਢੀ ਜਾਵੇਗੀ : ਮੁਨੱਵਰ ਮਸੀਹ

ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਮਸੀਹੀ ਭਵਨਾਂ ਦੀ ਉਸਾਰੀ ਕੀਤੀ ਜਾਵੇਗੀ

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਣ ਭਵਨ ਦੇ ਮੀਟਿੰਗ ਹਾਲ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਸਾਹਿਬਜਾਦਾ ਅਜੀਤ ਸਿੰਘ ਨਗਰ , 15 Jul 2014

Last updated on: Jul 15, 2014, 00:00 IST

ਪੰਜਾਬ 'ਚ ਘੱਟ ਗਿਣਤੀ ਭਾਈਚਾਰੇ ਵਿੱਚ ਅਨਪੜਤਾ ਦੇ ਖਾਤਮੇ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵਿੰਡੀ ਜਾਵੇਗੀ ਜਿਸ ਤਹਿਤ ਪਿੰਡ ਪੱਧਰ ਤੇ ਜਾਗਰੂਕਤਾ ਸੈਮੀਨਾਰਾ ਦਾ ਆਯੋਜਨ ਕੀਤਾ ਜਾਵੇਗਾ ਅਤੇ ਬਲਾਕ ਪੱਧਰ ਦੀਆਂ ਕਮੇਟੀਆਂ ਵੀ ਗਠਨ ਕੀਤੀਆਂ ਜਾਣਗੀਆਂ, ਜਿਹੜੀਆਂ ਕਿ ਘੱਟ ਗਿਣਤੀ ਭਾਈ ਚਾਰੇ ਲੋਕਾਂ ਨੂੰ ਅਨਪੜਤਾ ਦੇ ਖਾਤਮੇ ਲਈ ਪ੍ਰੇਰਿਤ ਕਰਨਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ। ਇਸ ਗੱਲ ਦੀ ਜਾਣਕਾਰੀ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਮੁਨੱਵਰ ਮਸੀਹ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਣ ਭਵਨ ਦੇ ਮੀਟਿੰਗ ਹਾਲ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤਾ। ਮਸੀਹ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਰਾਜ ਵਿੱਚ ਵਿੱਦਿਆ ਦੇ ਪ੍ਰਸਾਰ ਲਈ ਵਿਸੇਸ਼ ਯਤਨ ਕੀਤੇ ਹਨ ਤੇ ਬੱਚਿਆ ਨੂੰ ਪਹਿਲੀ ਜਮਾਤ ਤੋ ਅੱਠਵੀਂ ਜਮਾਤ ਤਕ ਮੁਫਤ ਵਿੱਦਿਆ ਅਤੇ ਲੜਕੀਆਂ ਨੂੰ 12ਵੀਂ ਤੱਕ ਮੁਫਤ ਵਿੱਦਿਆ ਦਾ ਪ੍ਰਬੰਧ ਕੀਤਾ ਹੈ ਅਤੇ ਮਾਈ ਭਾਗੋ ਸਕੀਮ ਤਹਿਤ ਜਮ੍ਹਾਂ 2 ਦੀਆਂ ਵਿੱਦਿਆ ਰਥਣਾਂ ਨੂੰ ਸਾਈਕਲ ਵੀ ਮੁਫਤ ਦਿੱਤੇ ਜਾਂਦੇ ਹਨ ਪ੍ਰੰਤੂ ਘੱਟ ਗਿਣਤੀ ਭਾਈਚਾਰੇ ਦੇ ਖਾਸ ਕਰ ਪਿੰਡਾਂ ਵਿੱਚ ਰਹਿਣ ਵਾਲੇ ਲੋਕ ਵਿੱਦਿਆ  ਪੱਖੋ ਬੇਹੱਦ ਪਛੜੇ  ਹੋਏ ਹਨ ਇਸ ਕਰਕੇ  ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਅਨਪੜਤਾ ਦੇ ਖਾਤਮੇ ਲਈ ਜਾਗਰੂਕ ਕੀਤਾ ਜਾਵੇ। ਇਸ ਤੋ ਪਹਿਲਾਂ ਉਨ੍ਹਾਂ ਘੱਟ ਗਿਣਤੀ ਭਾਈਚਾਰੇ ਚ ਅਨਪੜਤਾ ਦੇ ਖਾਤਮੇ ਲਈ ਬੁੱਧੀਜੀਵੀਆਂ, ਧਾਰਮਿਕ, ਸਮਾਜਿਕ ਅਤੇ ਰਾਜਸੀ ਆਗੂਆਂ ਨਾਲ ਮੀਟਿੰਗ ਵੀ ਕੀਤੀ ਅਤੇ ਅਨਪੜਤਾ ਦੇ ਖਾਤਮੇ ਲਈ ਸੁਝਾਅ ਵੀ ਲਏ ਤਾਂ ਜੋ ਅਨਪੜਤਾ ਦੇ ਖਾਤਮੇ ਲਈ ਵਿੰਢੀ ਜਾਣ ਵਾਲੀ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਸਕਣ। 

ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋ ਤੋ ਪੰਜਾਬ ਵਿੱਚ ਕਮਿਸ਼ਨ ਹੋਂਦ ਵਿੱਚ ਆਇਆ ਹੈ ਰਾਜ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ਦੇ ਕੀਤਾ ਜਾਂਦਾ ਹੈ। ਜਿਥੇ ਕਿਤੇ ਵੀ ਘੱਟ ਗਿਣਤੀ ਭਾਈਚਾਰੇ ਨਾਲ ਜਿਆਦਤੀ ਹੁੰਦੀ ਹੈ ਕਮਿਸ਼ਨ ਉਸ ਨੂੰ ਪੁਰੀ ਗੰਭੀਰਤਾ ਨਾਲ ਲੈ ਕੇ ਸਮੱਸਿਆ ਦਾ ਹੱਲ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਪਰਕਾਸ਼ ਸਿੰਘ ਬਾਦਲ ਦੇ ਯਤਨਾ ਸਦਕਾ ਪੰਜਾਬ ਵਿੱਚ ਘੱਟ ਗਿਣਤੀ ਭਾਈਚਾਰੇ ਲਈ ਬਹੁਤ ਸਾਰੀਆਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਦਾ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਜਰੂਰ ਫਾਇਦਾ ਉਠਾਉਣਾ ਚਾਹੀਦਾ। ਮੁਨੱਵਰ ਮਸੀਹ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਯਤਨਾ ਸਦਕਾ ਚਾਲੂ ਮਾਲੀ ਸਾਲ ਦੌਰਾਨ ਜਿਥੇ-ਜਿਥੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਲਈ ਕਬਰਸਤਾਨਾ ਦੀ ਜ਼ਮੀਨ ਦੀ ਸਮੱਸਿਆ ਆ ਰਹੀ ਹੈ ਉਥੇ ਜ਼ਮੀਨ ਖਰੀਦਣ ਲਈ ਸਲਾਨਾ ਬਜਟ ਵਿੱਚ 15 ਕਰੋੜ ਰੁਪਏ ਦੀ ਵਿਵਸਥਾ ਕੀਤਾ ਗਈ ਹੈ। ਉਨ੍ਹਾਂ ਦੱਸਿਆ ਕਿ ਅਜ਼ਾਦੀ ਤੋ ਬਾਅਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਘੱਟ ਗਿਣਤੀ ਭਾਈਚਾਰੇ ਲਈ ਕੋਈ ਵੀ ਕਬਰਸਤਾਨ ਨਹੀ ਸੀ ਅਤੇ ਹੁਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇੜੇ ਪੈਂਦੇ ਪਿੰਡ ਬਲੌਗੀ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਇਸਾਈ ਅਤੇ ਮੁਸਲਿਮ ਭਾਈਚਾਰੇ ਲਈ 2 ਏਕੜ ਵਿੱਚ ਕਬਰਸਤਾਨ ਦੀ ਉਸਾਰੀ ਕੀਤੀ ਜਾਵੇਗੀ ਅਤੇ ਨਾਲ ਹੀ ਇਕ ਏਕੜ ਵਿੱਚ ਪਾਰਕ ਵੀ ਬਣਾਇਆ ਜਾਵੇਗਾ। ਜਿਸ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਜਿਸ ਦੇ ਟੈਂਡਰ ਪਾਸ ਹੋ ਚੁੱਕੇ ਹਨ। 

ਉਨ੍ਹਾਂ ਹੋਰ ਦੱਸਿਆ ਕਿ ਅੰਮ੍ਰਿਤਸਰ ਅਤੇ ਗੁਰਦਾਸਪੁਰ ਜਿਲਿਆਂ ਵਿੱਚ ਮਸੀਹੀ ਭਵਨਾਂ ਦੀ ਉਸਾਰੀ ਕੀਤੀ ਜਾਵੇਗੀ। ਅੰਮ੍ਰਿਤਸਰ ਵਿਖੇ 1695 ਗਜ਼ ਜ਼ਮੀਨ ਦਿੱਤੀ ਗਈ ਹੈ ਅਤੇ ਗੁਰਦਾਸਪੁਰ ਦੇ ਮਸੀਹੀ ਭਵਨ ਲਈ ਮੁੱਖ ਮੰਤਰੀ ਪੰਜਾਬ ਵਲੋ 10 ਲਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਤਹਿਤ ਸੰਗਰੂਰ ਜਿਲੇ ਦੇ 2 ਬਲਾਕਾਂ ਅਤੇ ਗੁਰਦਾਸਪੁਰ ਜਿਲੇ ਦੇ 4 ਬਲਾਕਾਂ ਲਈ ਘੱਟ ਗਿਣਤੀ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਨੇ 23 ਕਰੋੜ ਰੁਪਏ ਦੀ ਗ੍ਰਾਂਟ ਮਨਜੂਰ ਕੀਤੀ ਹੈ । ਇਸ ਤੋ ਇਲਾਵਾ ਪੰਜਾਬ ਸਰਕਾਰ ਵਲੋ 26.30 ਕਰੋੜ ਰੁਪਏ ਸ਼ਗਨ ਸਕੀਮ ਤਹਿਤ ਜਾਰੀ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਘੱਟ ਗਿਣਤੀ ਭਾਈਚਾਰੇ ਦੇ ਪ੍ਰੀ ਮੈਟ੍ਰਿਕ ਦੇ ਵਿੱਦਿਆ ਰਥੀਆਂ ਲਈ ਸਾਲ 2013-14 ਲਈ 93.92 ਕਰੋੜ ਰੁਪਏ ਦੇ ਵਜੀਫੇ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਹੋ ਦੱਸਿਆ ਕਿ ਕਮਿਸ਼ਨ ਵਲੋਂ ਇਸਾਈ ਭਾਈਚਾਰੇ ਦੇ ਲੋਕਾਂ ਦੇ ਬੱਚਿਆਂ ਦੀਆਂ ਸ਼ਾਦੀਆਂ ਲਈ ਸੁਖਾਲੀ ਰਜਿਸਟ੍ਰੇਸ਼ਨ ਕਰਨ ਲਈ ਵੱਖ ਵੱਖ ਜਿਲਿਆਂ ਲਈ 6 ਮੈਰਿਜ ਰਜਿਸਟਰਾਰ ਨਿਯੁਕਤ ਕਰਵਾਏ ਗਏ ਹਨ ਅਤੇ ਸਾਲ 2013 ਵਿੱਚ ਕਮਿਸ਼ਨ ਕੋਲ ਪੁਜੀਆਂ 260 ਸ਼ਿਕਾਇਤਾਂ ਵਿੱਚੋ 200 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।ਇਸ ਮੌਕੇ ਸ੍ਰੀ ਅਲਬਰਟ ਦੂਆ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ,  ਸ੍ਰੀ ਅਨਵਰ ਮਸੀਹ ਮੈਂਬਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ , ਸ੍ਰੀ ਰਾਕੇਸ਼ ਵਿਲਿਅਮ ਮੈਰੀਜ ਰਜਿਸਟਰਾਰ , ਸ੍ਰੀ ਅਮੀਤ ਪ੍ਰਕਾਸ਼ , ਮੰਜੀਤ ਮਲ ਪ੍ਰਿੰਸੀਪਲ ਐਵਾਲੋਨ ਗਰਲਜ਼ ਸੀਨੀਅਰ ਸਕੰਡਰੀ ਸਕੂਲ ਮਿਸ਼ਨ ਰੋੜ ਪਠਾਨਕੋਟ, ਜੋਨਸਨ ਗਿੱਲ ਲੁਧਿਆਣਾ, ਫਾਦਰ ਮਾਰਟੀਨ ਕੇ ਈ ਬੀਲੀਵਿਅਰਜ਼ ਚਰਚ ਛੱਤ, ਵਿਕਟਰ ਮਸੀਹ ਗੁਰਦਾਸਪੁਰ, ਮੁਖਤਾਰ ਮਸੀਹ ਬਟਾਲਾ, ਯਾਕੁਬ ਮਸੀਹ ਅੰਮ੍ਰਿਤਸਰ ਸਮੇਤ ਘੱਟ ਗਿਣਤੀ ਭਾਈਚਾਰੇ ਦੇ ਹੋਰ ਆਗੂ ਅਤੇ ਬੁੱਧੀਜੀਵੀ ਵੀ ਮੌਜੂਦ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD